ਮੁਹਾਲੀ : ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਆਪਣੇ ਖਿਲਾਫ ਦਰਜ ਨਸ਼ਾ ਤਸਕਰੀ ਮਾਮਲੇ ਵਿਚ ਇਥੇ ਵਿਸ਼ੇਸ ਜਾਂਚ ਟੀਮ (ਐਸ ਆਈ ਟੀ) ਅੱਗੇ ਪੇਸ਼ ਹੋਏ। ਸੁਪਰੀਮ ਕੋਰਟ ਨੇ ਉਹਨਾਂ ਨੂੰ 17 ਮਾਰਚ ਨੂੰ ਸਵੇਰੇ 11.00 ਵਜੇ ਐਸ ਆਈ ਟੀ ਅੱਗੇ ਪੇਸ਼ ਹੋਣ ਦੇ ਹੁਕਮ ਦਿੱਤੇ ਸਨ। ਇਸ ਮੌਕੇ ਉਹਨਾਂ ਮੀਡੀਆ ਨਾਲ ਕੋਈ ਗੱਲਬਾਤ ਨਹੀਂ ਕੀਤੀ।
ਛੇ ਦਿਨ ਪਹਿਲਾਂ, ਰੋਪੜ ਰੇਂਜ ਦੇ ਡੀਆਈਜੀ ਐਚਐਸ ਭੁੱਲਰ ਦੀ ਅਗਵਾਈ ਵਾਲੀ ਐਸਆਈਟੀ ਨੇ ਉਨ੍ਹਾਂ ਨੂੰ ਸੀਆਰਪੀਸੀ ਦੀ ਧਾਰਾ 160 ਦੇ ਤਹਿਤ ਸੰਮਨ ਜਾਰੀ ਕੀਤੇ ਸਨ।
ਦੱਸ ਦੇਈਏ ਕਿ 4 ਮਾਰਚ, 2025 ਨੂੰ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਦੀ ਪਟੀਸ਼ਨ ‘ਤੇ ਸੁਣਵਾਈ ਕੀਤੀ ਸੀ। ਜਿਸ ਵਿੱਚ ਪੰਜਾਬ ਸਰਕਾਰ ਨੇ ਬਿਕਰਮ ਮਜੀਠੀਆ ਦੀ ਜ਼ਮਾਨਤ ਰੱਦ ਕਰਨ ਦੀ ਮੰਗ ਕੀਤੀ ਸੀ। ਜਿਸ ਤੋਂ ਬਾਅਦ ਸੁਪਰੀਮ ਕੋਰਟ ਨੇ ਬਿਕਰਮ ਮਜੀਠੀਆ ਨੂੰ ਐਸਆਈਟੀ ਸਾਹਮਣੇ ਪੇਸ਼ ਹੋਣ ਦਾ ਹੁਕਮ ਦਿੱਤਾ ਸੀ। ਅਦਾਲਤ ਨੇ ਸਪੱਸ਼ਟ ਤੌਰ ‘ਤੇ ਕਿਹਾ ਸੀ ਕਿ ਬਿਕਰਮ ਮਜੀਠੀਆ ਨੂੰ 17 ਮਾਰਚ ਨੂੰ ਸਵੇਰੇ 11 ਵਜੇ ਐਸਆਈਟੀ ਸਾਹਮਣੇ ਪੇਸ਼ ਹੋਣਾ ਪਵੇਗਾ। ਜੇ ਜ਼ਰੂਰੀ ਹੋਇਆ ਤਾਂ ਉਨ੍ਹਾਂ ਨੂੰ 18 ਮਾਰਚ ਨੂੰ ਵੀ ਪੇਸ਼ ਹੋਣਾ ਪਵੇਗਾ।