Punjab

ਵੱਡੇ ਅਕਾਲੀ ਲੀਡਰ ਨੇ ‘ਆਪ ਦੀ ਮਾਨਤਾ ਰੱਦ ਕਰਨ ਦੀ ਕੀਤੀ ਮੰਗ! ਬੇਅਦਬੀ ਮਾਮਲੇ ‘ਚ ਮੰਗੀ ਸੀਬੀਆਈ ਜਾਂਚ

ਬਿਉਰੋ ਰਿਪਰੋਟ – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ (Bikram Singh Majithia) ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਨਰੇਸ਼ ਯਾਦਵ ਤੇ ਬੇਅਦਬੀ ਦੇ ਦੋਸ਼ ਸਾਬਤ ਹੋਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਮਾਨਤਾ ਰੱਦ ਕਰਨ ਲਈ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਹੈ। ਮਜੀਠੀਆ ਨੇ  ਵੀਡੀਓ ਜਾਰੀ ਕਰ ਕਿਹਾ ਕਿ ਅਰਵਿੰਦ ਕੇਜਰੀਵਾਲ ਦੇ ਚਹੇਤੇ ਨਰੇਸ਼ ਯਾਦਵ ਨੂੰ ਮਲੇਰਕੋਟਲਾ ਦੀ ਅਦਾਲਤ ਨੇ ਬੇਅਦਬੀ ਕਰਵਾਉਣ ਦਾ ਦੋਸ਼ੀ ਕਰਾਰ ਦਿੱਤਾ ਹੈ। ਆਮ ਆਦਮੀ ਪਾਰਟੀ (AAP) ਦੇਸ਼ ਦੀ ਅਜਿਹੀ ਪਾਰਟੀ ਸਾਬਤ ਹੋਈ ਹੈ ਜੋ ਵੋਟਾਂ ਦੀ ਰਾਜਨੀਤੀ ਲਈ ਫਿਰਕੂ ਦੰਗੇ ਕਰਵਾਉਣ ਲਈ ਵੀ ਤਿਆਰ ਬਰ ਤਿਆਰ ਹੈ। ਪਵਿੱਤਰ ਕੁਰਾਨ ਸ਼ਰੀਫ ਦੀ ਬੇਅਦਬੀ ਕਰਵਾ ਕੇ ਆਪ ਨੇ ਵੋਟਾਂ ਦੇ ਧਰੁਵੀਕਰਨ ਦੀ ਘਟੀਆ ਤੇ ਘਿਨੌਣੀ ਰਾਜਨੀਤੀ ਕੀਤੀ ਹੈ। ਜੇਕਰ ਡੂੰਘਾਈ ਨਾਲ ਜਾਂਚ ਕਰਵਾਈ ਜਾਵੇ ਤਾਂ ਇਹ ਵੀ ਸਾਹਮਣੇ ਆਵੇਗਾ ਕਿ ਆਮ ਆਦਮੀ ਪਾਰਟੀ ਨੇ ਸਿਰਫ਼ ਇਕ ਨਹੀਂ ਬਲਕਿ ਅਨੇਕਾਂ ਵਾਰੀ ਧਾਰਮਿਕ ਭਾਵਨਾਵਾਂ ਦਾ ਅਪਮਾਨ ਕਰ ਪੰਜਾਬ ਵਿਚ ਭਾਈਚਾਰਕ ਸਾਂਝ ਨੂੰ ਖ਼ਤਮ ਕਰਨ ਦੇ ਯਤਨ ਕੀਤੇ ਹਨ। ਵੱਖ-ਵੱਖ ਲੋਕਾਂ ਦੇ ਧਰਮਾਂ ਨੂੰ ਆਪਸ ਵਿਚ ਲੜਾਉਣ ਦੀ ਰਾਜਨੀਤੀ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਮਾਨਤਾ ਚੋਣ ਕਮਿਸ਼ਨ ਨੂੰ ਤੁਰੰਤ ਰੱਦ ਕਰਨੀ ਚਾਹੀਦੀ ਹੈ। ਮੈਂ ਇਸ ਘਟਨਾ ਦੀ ਸੀਬੀਆਈ ਤੋਂ ਨਿਰਪੱਖ ਜਾਂਚ ਦੀ ਮੰਗ ਕਰਦਾ ਹਾਂ ਤਾਂ ਜੋ ਲੋਕਾਂ ਦੇ ਸਾਹਮਣੇ ਆਮ ਆਦਮੀ ਪਾਰਟੀ ਦਾ ਅਸਲ ਚਿਹਰਾ ਨੰਗਾ ਹੋ ਸਕੇ।

ਇਹ ਵੀ ਪੜ੍ਹੋ – 6 ਦਸੰਬਰ ਤੋਂ ਕਿਸਾਨਾਂ ਦਾ ਦਿੱਲੀ ਕੂਚ! ਭਾਜਪਾ ਲੀਡਰ ਆਪਣੀ ਜੁਬਾਨ ਤੋਂ ਨਾ ਭੱਜਣ