ਬਿਉਰੋ ਰਿਪੋਰਟ – ਸ਼੍ਰੋਮਣੀ ਅਕਾਲੀ ਦਲ (SAD) ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ (Bikram Singh Majithia) ਨੇ ਪੰਜਾਬ ਯੂਨੀਵਰਸਿਟੀ (Punjab University) ਪਹੁੰਚ ਕੇ ਸੈਨੇਟ ਚੋਣਾਂ ਕਰਵਾਉਣ ਲਈ ਚੱਲ ਰਹੇ ਸੰਘਰਸ਼ ਵਿਚ ਅੱਜ ਹਿਸਾ ਲਿਆ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਦੇ ਨਾਲ-ਨਾਲ ਭਾਜਪਾ ਤੇ ਵੀ ਜੰਮ ਕੇ ਨਿਸ਼ਾਨੇ ਲਗਾਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਅਤੇ ਹਰਿਆਣਾ ਵਿਧਾਨ ਸਭਾ ਲਈ ਚੰਡੀਗੜ੍ਹ ਵਿੱਚ ਥਾਂ ਦੇਣ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਤੁਰੰਤ ਵਿਧਾਨ ਸਭਾ ਦਾ ਸੈਸ਼ਨ ਸੱਦਣਾ ਚਾਹੀਦਾ ਹੈ। ਜੇਕਰ ਸਰਕਾਰ ਅਜਿਹਾ ਨਹੀਂ ਕਰਦੀ ਤਾਂ ਸਮਝਿਆ ਜਾਵੇਗਾ ਕਿ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਨਾਲ ਸਹਿਮਤੀ ਜਤਾਈ ਹੈ। ਬਿਕਰਮ ਮਜੀਠੀਆ ਵੱਲੋਂ ਸੰਵਿਧਾਨ ਦੇ ਹੱਥ ਵਿਚ ਲੈ ਕੇ ਕਿਹਾ ਕਿ ਭਾਜਪਾ ਸਰਕਾਰ ਨੇ ਇਸ ਨੂੰ ਫੋਟੋ ਅਵਸਰ ਹੀ ਬਣਾ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ’ਤੇ ਪੰਜਾਬ ਦਾ ਹੱਕ ਹੈ। ਜੇਕਰ ਭਾਜਪਾ ਸੱਚਮੁੱਚ ਹੀ ਸੰਵਿਧਾਨ ਨੂੰ ਸਮਰਪਿਤ ਹੈ ਤਾਂ ਉਹ ਪੰਜਾਬ ਦੇ ਹੱਕਾਂ ਨੂੰ ਨਹੀਂ ਖੋਹ ਸਕਦੀ।
ਜੇਕਰ ਤਾਨਾਸ਼ਾਹੀ ਕਰਨੀ ਹੈ ਤਾਂ ਭਾਰਤ ਅਤੇ ਪਾਕਿਸਤਾਨ ਵਿੱਚ ਕੋਈ ਫਰਕ ਨਹੀਂ ਰਹਿ ਜਾਂਦਾ। ਅਜਿਹੀ ਸਥਿਤੀ ਵਿੱਚ ਸੰਵਿਧਾਨ ਅਤੇ ਸ਼ਹੀਦਾਂ ਦੀ ਸ਼ਹਾਦਤ ਦਾ ਕੋਈ ਅਰਥ ਨਹੀਂ ਰਹਿ ਜਾਂਦਾ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਵਿੱਚ ਸੈਨੇਟ ਦੀਆਂ ਚੋਣਾਂ ਕਰਵਾਈਆਂ ਜਾਣ। ਭਾਜਪਾ ਲੰਮੇ ਸਮੇਂ ਤੋਂ ਪੰਜਾਬ ਦੇ ਹਿੱਤਾਂ ਦੀ ਉਲੰਘਣਾ ਕਰ ਰਹੀ ਹੈ।
ਇਹ ਵੀ ਪੜ੍ਹੋ – ਰਾਸ਼ਟਰਪਤੀ ਨੇ 75 ਰੁਪਏ ਦਾ ਸਿੱਕਾ ਕੀਤਾ ਜਾਰੀ!