Punjab

ਭਗਵੰਤ ਮਾਨ ਨੇ ਪੰਜਾਬ ਨੂੰ ਬਣਾਇਆ ਗੈਂਗਲੈਂਡ! ਵੱਡੇ ਅਕਾਲੀ ਲੀਡਰ ਦਾ ਗੰਭੀਰ ਇਲਜ਼ਾਮ

ਬਿਊਰੋ ਰਿਪੋਰਟ – ਸ਼੍ਰੋਮਣੀ ਅਕਾਲੀ ਦਲ (SAD) ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ (Bikram Singh Majithia) ਨੇ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਤੋਂ ਅਸਤੀਫਾ ਮੰਗਿਆ ਹੈ। ਮਜੀਠੀਆ ਨੇ ਭਗਵੰਤ ਮਾਨ ‘ਤੇ ਪੰਜਾਬ ਨੂੰ ਗੈਂਗ ਲੈਂਡ ਬਣਾਉਣ ਦਾ ਇਲਜ਼ਾਮ ਲਗਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਡੀਜੀਪੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਖੁਦ ਮਨ ਚੁੱਕੇ ਹਨ ਕਿ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਤੋਂ ਬਾਅਦ ਸੂਬੇ ਵਿਚ ਫਿਰੌਤੀਆਂ ਮੰਗਣ ਦਾ ਸਿਲਸਿਲਾ ਵਧਿਆ ਹੈ। ਪਰ ਪੰਜਾਬ ਦੇ ਮੁੱਖ ਮੰਤਰੀ ਜੋ ਗ੍ਰਹਿ ਮੰਤਰੀ ਵੀ ਹਨ ਉਹ ਆਪਣੇ ਦੋਸ਼ ਕਬੂਲਣ ਤੋਂ ਭੱਜ ਰਹੇ ਹਨ। ਉਨ੍ਹਾਂ ਕਿਹਾ ਇਹ ਪੂਰੀ ਤਰ੍ਹਾਂ ਨਾਲ ਸਪੱਸ਼ਟ ਹੋ ਗਿਆ ਹੈ ਕਿ ਲਾਰੈਂਸ ਬਿਸਨੋਈ ਦੀ ਇੰਟਰਵਿਊ ਖਰੜ ਵਿਚ ਹੋਈ ਸੀ ਪਰ ਸਰਕਾਰ ਜ਼ਿੰਮੇਵਾਰੀ ਲੈਣ ਤੋਂ ਭੱਜ ਰਹੀ ਹੈ।

ਮਜੀਠੀਆ ਨੇ ਐਸਐਸਪੀ ਵਿਵੇਕ ਸੀਲ ਸੋਨੀ ‘ਤੇ ਵੀ ਤੰਜ ਕੱਸਦਿਆ ਕਿਹਾ ਕਿ ਉਸ ਦੇ ਨਜ਼ਾਇਜ ਮਾਇਨਿੰਗ ਕਰਨ ਵਾਲਿਆਂ ਦੇ ਨਾਲ ਸਬੰਧ ਹਨ ਅਤੇ ਸਰਕਾਰ ਇਸ ਕਰਕੇ ਉਸ ‘ਤੇ ਕੋਈ ਕਾਰਵਾਈ ਨਹੀਂ ਕਰ ਰਹੀ ਹੈ। ਹੁਣ ਤੱਕ ਸਰਕਾਰ ਨੇ ਇਸ ਮਾਮਲੇ ਵਿਚ ਕੋਈ ਕਾਰਵਾਈ ਨਹੀਂ ਕੀਤੀ ਹੈ। ਸਪੱਸ਼ਟ ਹੈ ਕਿ ਭਗਵੰਤ ਮਾਨ ਜੀ ਖੁਦ ਗੈਂਗਸਟਰਾਂ ਦੀ ਪੁਸ਼ਤਪਨਾਹੀ ਕਰ ਰਹੇ ਹਨ। ਇਸੇ ਲਈ ਪੰਜਾਬ ਗੈਂਗ ਲੈਂਡ ਬਣ ਗਿਆ ਹੈ। ਪੰਜਾਬ ਦੀ ਬਰਬਾਦੀ ਦਾ ਜ਼ਿੰਮੇਵਾਰ ਸਿਰਫ਼ ਤੇ ਸਿਰਫ਼ ਭਗਵੰਤ ਮਾਨ ਹੈ।

ਇਹ ਵੀ ਪੜ੍ਹੋ –  ਜ਼ਿਲ੍ਹਾ ਖਪਤਕਾਰ ਕਮਿਸ਼ਨ ਨੇ ਵਿਅਕਤੀ ਨੂੰ ਸੁਣਾਈ ਸਜ਼ਾ!