The Khalas Tv Blog Punjab ਨਹੀਂ ਮੁੱਕਿਆ ਮਜੀਠੀਆ ਦੀ ਜੇਲ੍ਹ ਦਾ ਸਫ਼ਰ
Punjab

ਨਹੀਂ ਮੁੱਕਿਆ ਮਜੀਠੀਆ ਦੀ ਜੇਲ੍ਹ ਦਾ ਸਫ਼ਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਨਸ਼ਾ ਤਸਕਰੀ ਮਾਮਲੇ ‘ਚ ਜੇਲ੍ਹ ਵਿੱਚ ਬੰਦ ਅਕਾਲੀ ਲੀਡਰ ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ਵਿੱਚ ਇੱਕ ਅਪ੍ਰੈਲ ਤੱਕ ਦਾ ਵਾਧਾ ਹੋ ਗਿਆ ਹੈ। ਮਜੀਠੀਆ ਦੀ ਅੱਜ ਮੁਹਾਲੀ ਅਦਾਲਤ ਵਿੱਚ ਵੀਡੀਓ ਕਾਨਫਰੰਸਿਗ ਰਾਹੀਂ ਪੇਸ਼ੀ ਹੋਈ ਸੀ। ਆਸ ਕੀਤੀ ਜਾਂਦੀ ਸੀ ਕਿ ਇਸ ਮਾਮਲੇ ਵਿੱਚ ਬਣੀ ਨਵੀਂ ਐੱਸਆਈਟੀ ਪੁਲਿਸ ਰਿਮਾਂਡ ਦੀ ਮੰਗ ਕਰੇਗੀ। ਦਰਅਸਲ, 20 ਮਾਰਚ ਨੂੰ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਅਕਾਲੀ ਲੀਡਰ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਨਵੀਂ ਐੱਸਆਈਟੀ ਗਠਿਤ ਕੀਤੀ ਗਈ ਸੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਪੁਲਿਸ ਲਈ ਜਾਰੀ ਕੀਤੇ ਆਪਣੇ ਪਹਿਲੇ ਹੁਕਮ ਵਿੱਚ ਬਿਕਰਮ ਮਜੀਠੀਆ ਖ਼ਿਲਾਫ਼ ਨਸ਼ਾ ਤਸਕਰੀ ਮਾਮਲੇ ’ਚ ਨਵੀਂ ਵਿਸ਼ੇਸ਼ ਜਾਂਚ ਟੀਮ(ਸਿਟ) ਦਾ ਪੁਨਰਗਠਨ ਕੀਤਾ। ਨਵੀਂ ਟੀਮ ਦੀ ਅਗਵਾਈ ਏਆਈਜੀ ਗੁਰਸ਼ਰਨ ਸਿੰਘ ਸੰਧੂ ਕਰ ਰਹੇ ਹਨ ਅਤੇ ਚਾਰ ਹੋਰ ਇਸ ਟੀਮ ਦੇ ਮੈਂਬਰ ਹਨ।

ਇਨ੍ਹਾਂ ਵਿੱਚ ਏਆਈਜੀ ਰਾਹੁਲ ਐੱਸ. ਅਤੇ ਰਣਜੀਤ ਸਿੰਘ ਤੋਂ ਇਲਾਵਾ ਡੀਐੱਸਪੀ ਰੈਂਕ ਦੇ ਦੋ ਅਧਿਕਾਰੀ ਸ਼ਾਮਲ ਹਨ। ਪਿਛਲੀ ਐੱਸਆਈਟੀ ਏਆਈਜੀ ਬਲਰਾਜ ਸਿੰਘ ਦੀ ਅਗਵਾਈ ਵਿੱਚ ਤਿੰਨ ਮੈਂਬਰੀ ਟੀਮ ਸੀ। 20 ਦਸੰਬਰ 2021 ਨੂੰ ਐੱਨਡੀਪੀਐੱਸ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਦਰਜ ਐੱਫਆਈਆਰ ਦੇ ਆਧਾਰ ‘ਤੇ ਮਜੀਠੀਆ ਵਿਰੁੱਧ ਜਾਂਚ ਲਈ ਐੱਸਆਈਟੀ ਬਣਾਈ ਗਈ ਸੀ।

Exit mobile version