ਬਿਉਰੋ ਰਿਪੋਰਟ – ਸ਼੍ਰੋਮਣੀ ਅਕਾਲੀ ਦਲ (SAD) ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ (Bikram Singh Majithia) ਨੇ ਇਕ ਵਾਰ ਫਿਰ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਦੀ ਸਿਹਤ ਨੂੰ ਲੈ ਕੇ ਵੱਡਾ ਦਾਅਵਾ ਕੀਤਾ ਹੈ। ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਇਸ ਸਮੇਂ ਹਸਪਤਾਲ ਦਾਖਲ ਹਨ। ਮਜੀਠੀਆ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਗੰਭੀਰ ਜਿਗਰ ਦੀ ਬਿਮਾਰੀ, ਫੇਫੜਿਆਂ ਅਤੇ ਦਿਲ ਦੀ ਬਿਮਾਰੀ ਤੋਂ ਪੀੜਤ ਹਨ। ਉਨ੍ਹਾਂ ਕਿਹਾ ਕਿ ਉਹ ਮੁੱਖ ਮੰਤਰੀ ਜੀ ਸਿਹਤ ਦੀ ਕਾਮਨਾ ਕਰਦੇ ਹਨ ਅਤੇ CM ਦੀ ਸਿਹਤ ਨਾਲ ਖਿਲਵਾੜ ਨਹੀ ਹੋਣਾ ਚਾਹੀਦਾ। ਪੰਜਾਬ ਸਰਕਾਰ ਨੂੰ ਬੇਨਤੀ ਹੈ ਕਿ CM ਸੰਵਧਾਨਿਕ ਅਹੁਦੇ ਤੇ ਜਨਤਾ ਦੇ ਨੁਮਾਇੰਦੇ ਹਨ। ਉਨ੍ਹਾਂ ਦੀ ਸਿਹਤ ਦੀ ਜਾਣਕਾਰੀ ਪਾਰਦਰਸ਼ੀ ਰੱਖਣੀ ਚਾਹੀਦੀ ਹੈ।
ਦੱਸ ਦੇਈਏ ਕਿ ਅੱਜ ਸਵੇਰੇ ਹੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਇਸ ਦੀ ਮੁੱਖ ਮੰਤਰੀ ਦਫਤਰ ਵੱਲੋਂ ਵੀ ਪੁਸ਼ਟੀ ਕੀਤੀ ਗਈ\ ਹੈ।
ਜਾਣਕਾਰੀ ਮੁਤਾਬਕ @BhagwantMann ਜੀ ਨੂੰ
Chronic liver disease❗️
Lung effusion ❗️
High lung pressure and right heart stress ਹੈ❗️
ਦਾਸ @bhagwantmann ਦੀ ਸਿਹਤ ਦੀ ਕਾਮਨਾ ਕਰਦਾ ਹੈ❗️
CM ਦੀ ਸਿਹਤ ਨਾਲ ਖਿਲਵਾੜ ਨਹੀ ਹੋਣਾ ਚਾਹੀਦਾ।
ਪੰਜਾਬ ਸਰਕਾਰ ਨੂੰ ਬੇਨਤੀ ਹੈ ਕਿ CM ਸੰਵਧਾਨਿਕ ਅਹੁਦੇ ਤੇ ਜਨਤਾ ਦੇ…— Bikram Singh Majithia (@bsmajithia) September 26, 2024
ਇਹ ਵੀ ਪੜ੍ਹੋ – ‘ਕਿਸਾਨਾਂ ਨੇ ਜਿਸ ਤਰ੍ਹਾਂ ਲਾਲ ਕਿਲ੍ਹੇ ਚੜ੍ਹਾਈ ਕੀਤੀ ਦੁਸ਼ਮਣ ਵੀ ਨਹੀਂ ਕਰਦੇ’! ‘ਹੁੱਡਾ ਸ਼ੰਭੂ ਬਾਰਡਰ ਨਹੀਂ ਖੋਲ੍ਹ ਸਕਦੇ’!