The Khalas Tv Blog Punjab ਮਜੀਠੀਆ ਨੇ ਦੱਸਿਆ CM ਮਾਨ ਕਿਸ ਗੰਭੀਰ ਬਿਮਾਰੀ ਤੋਂ ਪੀੜ੍ਹਤ!
Punjab

ਮਜੀਠੀਆ ਨੇ ਦੱਸਿਆ CM ਮਾਨ ਕਿਸ ਗੰਭੀਰ ਬਿਮਾਰੀ ਤੋਂ ਪੀੜ੍ਹਤ!

ਬਿਉਰੋ ਰਿਪੋਰਟ – ਸ਼੍ਰੋਮਣੀ ਅਕਾਲੀ ਦਲ (SAD) ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ (Bikram Singh Majithia) ਨੇ ਇਕ ਵਾਰ ਫਿਰ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਦੀ ਸਿਹਤ ਨੂੰ ਲੈ ਕੇ ਵੱਡਾ ਦਾਅਵਾ ਕੀਤਾ ਹੈ। ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਇਸ ਸਮੇਂ ਹਸਪਤਾਲ ਦਾਖਲ ਹਨ। ਮਜੀਠੀਆ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਗੰਭੀਰ ਜਿਗਰ ਦੀ ਬਿਮਾਰੀ, ਫੇਫੜਿਆਂ ਅਤੇ ਦਿਲ ਦੀ ਬਿਮਾਰੀ ਤੋਂ ਪੀੜਤ ਹਨ। ਉਨ੍ਹਾਂ ਕਿਹਾ ਕਿ ਉਹ ਮੁੱਖ ਮੰਤਰੀ ਜੀ ਸਿਹਤ ਦੀ ਕਾਮਨਾ ਕਰਦੇ ਹਨ ਅਤੇ CM ਦੀ ਸਿਹਤ ਨਾਲ ਖਿਲਵਾੜ ਨਹੀ ਹੋਣਾ ਚਾਹੀਦਾ। ਪੰਜਾਬ ਸਰਕਾਰ ਨੂੰ ਬੇਨਤੀ ਹੈ ਕਿ CM ਸੰਵਧਾਨਿਕ ਅਹੁਦੇ ਤੇ ਜਨਤਾ ਦੇ ਨੁਮਾਇੰਦੇ ਹਨ। ਉਨ੍ਹਾਂ ਦੀ ਸਿਹਤ ਦੀ ਜਾਣਕਾਰੀ ਪਾਰਦਰਸ਼ੀ ਰੱਖਣੀ ਚਾਹੀਦੀ ਹੈ।

ਦੱਸ ਦੇਈਏ ਕਿ ਅੱਜ ਸਵੇਰੇ ਹੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਇਸ ਦੀ ਮੁੱਖ ਮੰਤਰੀ ਦਫਤਰ ਵੱਲੋਂ ਵੀ ਪੁਸ਼ਟੀ ਕੀਤੀ ਗਈ\ ਹੈ।

 

ਇਹ ਵੀ ਪੜ੍ਹੋ  –  ‘ਕਿਸਾਨਾਂ ਨੇ ਜਿਸ ਤਰ੍ਹਾਂ ਲਾਲ ਕਿਲ੍ਹੇ ਚੜ੍ਹਾਈ ਕੀਤੀ ਦੁਸ਼ਮਣ ਵੀ ਨਹੀਂ ਕਰਦੇ’! ‘ਹੁੱਡਾ ਸ਼ੰਭੂ ਬਾਰਡਰ ਨਹੀਂ ਖੋਲ੍ਹ ਸਕਦੇ’!

 

Exit mobile version