ਪੰਜਾਬ ਵਿੱਚ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਅਕਾਲੀ ਆਗੂ ਬਿਕਰਮ ਮਜੀਠੀਆ ਦੇ ਰਿਮਾਂਡ ਵਿੱਚ ਵਾਧਾ ਕਰ ਦਿੱਤਾ ਗਿਆ ਹੈ। ਮੋਹਾਲੀ ਅਦਾਲਤ ਨੇ 4 ਦਿਨ ਦਾ ਰਿਮਾਂਡ ਦਿੱਤਾ ਹੈ। ਬਿਕਰਮ ਮਜੀਠੀਆ ਨੂੰ ਐਤਵਾਰ ਤੱਕ ਪੁਲਿਸ ਰਿਮਾਂਡ ਉਤੇ ਭੇਜਿਆ ਗਿਆ ਹੈ।
ਉਥੇ ਹੀ ਸਰਕਾਰ ਦੇ ਵਕੀਲ ਪ੍ਰੀਤ ਇੰਦਰਪਾਲ ਸਿੰਘ ਨੇ ਕਿਹਾ ਕਿ ਮਜੀਠੀਆ ਨੂੰ ਗੋਰਖਪੁਰ ਵੀ ਪੁਲਿਸ ਲਿਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਮਜੀਠੀਆ ਨੇ ਵਿਜੀਲੈਂਸ ਟੀਮ ਨੂੰ ਗੁੰਮਰਾਹ ਕੀਤਾ। ਸਰਕਾਰ ਦੇ ਵਕੀਲ ਨੇ ਦਾਅਵਾ ਕੀਤਾ ਕਿ, ਸ਼ਿਮਲਾ ਅਤੇ ਮਜੀਠਾ ‘ਚ ਕੀਤੀ ਗਈ ਜਾਂਚ ਦੇ ਦੌਰਾਨ ਮਜੀਠੀਆ ਨੇ ਸਹਿਯੋਗ ਨਹੀਂ ਕੀਤਾ। ਸਰਕਾਰੀ ਵਕੀਲ ਨੇ ਇਹ ਵੀ ਕਿਹਾ ਕਿ, ਸ਼ਿਮਲਾ ਵਿੱਚ 402 ਹੈਕਟੇਅਰ ਬੇਨਾਮੀ ਜਾਇਦਾਦ ਦਾ ਪਤਾ ਲੱਗਿਆ।