The Khalas Tv Blog Punjab ਬਿਕਰਮ ਸਿੰਘ ਮਜੀਠੀਆ ਨੇ ਨਿਭਾਈ ਜੂਠੇ ਬਰਤਨ ਸਾਫ਼ ਕਰਨ ਦੀ ਸੇਵਾ
Punjab Religion

ਬਿਕਰਮ ਸਿੰਘ ਮਜੀਠੀਆ ਨੇ ਨਿਭਾਈ ਜੂਠੇ ਬਰਤਨ ਸਾਫ਼ ਕਰਨ ਦੀ ਸੇਵਾ

ਅੰਮ੍ਰਿਤਸਰ : ਅਕਾਲੀ ਸਰਕਾਰ ਸਮੇਂ ਹੋਏ ਗੁਨਾਹਾਂ ਦੀ ਸ੍ਰੀ ਅਕਾਲ ਤਖਤ ਸਾਹਿਬ ਤੋਂ ਅਕਾਲੀ ਲੀਡਰਸ਼ਿਪ ਨੂੰ ਲਗਾਈ ਗਈ ਧਾਰਮਿਕ ਸਜ਼ਾ ਨੂੰ ਪੂਰਾ ਕਰਨ ਲਈ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ, ਡਾ. ਦਲਜੀਤ ਸਿੰਘ ਚੀਮਾ, ਹੀਰਾ ਸਿੰਘ ਗਾਬੜੀਆ, ਬਲਵਿੰਦਰ ਸਿੰਘ ਭੂੰਦੜ, ਜਨਮੇਜਾ ਸਿੰਘ ਸੇਖੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚ ਗਏ ਹਨ।

ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵਲੋਂ ਸ੍ਰੀ ਗੁਰੂ ਰਾਮਦਾਸ ਲੰਗਰ ’ਚ ਜੂਠੇ ਬਰਤਨ ਸਾਫ਼ ਕਰਨ ਦੀ ਸੇਵਾ ਨਿਭਾਈ ਗਈ।

ਦੱਸ ਦਈਏ ਕਿ ਅੱਜ  ਸਵੇਰੇ 9:10 ਵਜੇ ਵ੍ਹੀਲ ਚੇਅਰ ‘ਤੇ ਸੇਵਾਦਾਰ ਦਾ ਪਹਿਰਾਵਾ ਪਾ ਕੇ ਹੱਥ ‘ਚ ਬਰਛਾ ਫੜ ਕੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗੇਟ ਘੰਟਾਘਰ ਦੇ ਬਾਹਰ ਪਹਿਰੇਦਾਰੀ ਦੀ ਸੇਵਾ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੇ ਨਾਲ ਹੀ ਸਾਬਕਾ ਅਕਾਲੀ ਮੰਤਰੀ ਅਤੇ ਸਾਬਕਾ ਐੱਮਪੀ ਸੁਖਦੇਵ ਸਿੰਘ ਢੀਂਡਸਾ ਨੇ ਵੀ ਇਹੀ ਸੇਵਾ ਸ਼ੁਰੂ ਕਰ ਦਿੱਤੀ ਹੈ।

ਸੁਖਬੀਰ ਤੇ ਸੁਖਦੇਵ ਸਿੰਘ ਨੂੰ ਸਵੇਰੇ 9 ਤੋਂ 10 ਵਜੇ ਤਕ ਇਕ ਘੰਟਾ ਇਹ ਸੇਵਾ ਨਿਭਾਉਣ ਦੇ ਆਦੇਸ਼ ਦਿੱਤੇ ਗਏ ਹਨ। ਇਸ ਮੌਕੇ ਸੁਖਬੀਰ ਸਿੰਘ ਬਾਦਲ ਤੇ ਸੁਖਦੇਵ ਸਿੰਘ ਢੀਂਡਸਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਲ਼ ‘ਚ ਪੁਆਈ ਗਈ ਗੁਰਬਾਣੀ ਦੀ ਪੰਗਤੀ ਵਾਲੀ ਤਖ਼ਤੀ ਵੀ ਪਹਿਨੀ ਹੋਈ ਹੈ।

Exit mobile version