Punjab

ਬਿਕਰਮ ਮਜੀਠੀਆ ਨੇ ਕੀਤੇ ਅਹਿਮ ਖੁਲਾਸੇ , ਡੀਜੀਪੀ ਬਾਰੇ ਕਹਿ ਦਿੱਤੀ ਇਹ ਗੱਲ

Bikram Singh Majithia said - 'My life is in danger, receiving threats, DGP did not take action'

‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਮਜੀਠੀਆ ( Shiromani Akali Dal senior leader Bikram Majithia )  ਨੇ ਆਪਣੇ ਡਰੱਗ ਕੇਸ ਬਾਰੇ ਜਾਣਕਾਰੀ ਦਿੰਦੇ ਹੋਏ ਪੰਜਾਬ ਸਰਕਾਰ ‘ਤੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਨੇ ਕਿਹਾ ਕਿ ਡਰੱਗ ਕੇਸ ਨੂੰ ਲੈ ਕੇ ਪੰਜਾਬ ਸਰਕਾਰ ਹੱਦ ਤੋਂ ਵੱਧ ਸਿਆਸਤ ਕਰ ਰਹੀ ਹੈ।

ਮਜੀਠੀਆ ਨੇ ਕਿਹਾ ਕਿ 20 ਦਸੰਬਰ 2021 ‘ਤੇ ਮੇਰੇ ‘ਤੇ ਮਾਮਲਾ ਦਰਜ ਕੀਤਾ ਜਾਂਦਾ ਹੈ ਅਤੇ ਅੱਜ ਇਸ ਮਾਮਲੇ ਨੂੰ ਡੇਢ ਸਾਲ ਹੋ ਗਿਆ ਹੈ ਪਰ ਸਰਕਾਰ ਨੇ ਹਾਲੇ ਤੱਕ ਕੋਈ ਵੀ ਚਲਾਣ ਪੇਸ਼ ਨਹੀਂ ਕੀਤਾ, ਜਦੋਂ ਕਿ 6 ਮਹੀਨੇ ਦੇ ਅੰਦਰ-ਅੰਦਰ ਚਲਾਣ ਪੇਸ਼ ਕਰਨਾ ਹੁੰਦਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਤੋਂ ਸਾਬਤ ਹੁੰਦਾ ਹੈ ਕਿ ਪੰਜਾਬ ਸਰਕਾਰ ਇਸ ਮਾਮਲੇ ‘ਤੇ ਸਿਆਸਤ ਕਰ ਰਹੀ ਹੈ।
ਮਜੀਠੀਆ ਨੇ ਸਰਕਾਰ ਨੂੰ ਸਵਾਲ ਕੀਤਾ ਕਿ ਜੇਕਰ ਸਰਕਾਰ ਦੇ ਕੋਲ ਉਨ੍ਹਾਂ ਖ਼ਿਲਾਫ਼ ਸਬੂਤ ਮੌਜੂਦ ਹਨ ਤਾਂ ਸਰਕਾਰ ਕੇਸ ਕਿਉਂ ਨਹੀਂ ਚਲਾਉਂਦੀ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਹਰ ਮੁੱਦੇ ‘ਤੇ ਨਾਕਾਮਯਾਬ ਸਾਬਤ ਹੋਈ ਹੈ।

ਪੰਜਾਬ ਪੁਲਿਸ ਦੇ ਡੀਜੀਪੀ ਗੌਰਬ ਯਾਦਵ ਦੇ ਪੰਜਾਬ ਵਿਚ ਅਮਨ-ਸ਼ਾਂਤੀ ਦੇ ਦਿੱਤੇ ਗਏ ਬਿਆਨ ਬਾਰੇ ਗੱਲ ਕਰਦਿਆਂ ਮਜੀਠੀਆ ਨੇ ਕਿਹਾ ਕਿ ਜੇਕਰ ਪੰਜਾਬ ਦੀ ਅਮਨ-ਸ਼ਾਂਤੀ ਕੰਟਰੋਲ ਵਿੱਚ ਹੈ ਤਾਂ ਜੇਲ੍ਹਾਂ ਵਿੱਚੋਂ ਗੈਂਗਸਟਰਾਂ ਦੀਆਂ ਇੰਟਰਵਿਊ ਕਿਵੇਂ ਹੋ ਜਾਂਦੀਆਂ ਹਨ ?

ਮਜੀਠੀਆ ਨੇ ਕਿਹਾ ਕਿ ਹਾਈ ਸਕਿਊਰਟੀ ਦੱਸੀਆਂ ਜਾਣ ਵਾਲੀਆਂ ਜੇਲ੍ਹਾਂ ਵਿੱਚੋਂ ਫੋਨ ਮਿਲਣ ਦੇ ਕੇਸ ਵੱਧਦੇ ਜਾਣ ਤਾਂ ਕਿਵੇਂ ਸੂਬੇ ਵਿੱਚ ਅਮਨ ਸ਼ਾਂਤੀ ਕਾਬੂ ਹੇਠ ਹੈ। ਮਜੀਠੀਆ ਨੇ ਕਿਹਾ ਕਿ ਉਸ ਨੂੰ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ। ਮਜੀਠੀਆ ਨੇ ਕਾਨੂੰਨ ਵਿਵਸਥਾ ਬਾਰੇ ਪੁੱਛੇ ਸਵਾਲ ਦੇ ਜਵਾਬ ਵਿਚ ਦੱਸਿਆ ਕਿ 7-8 ਵਾਰੀ ਉਹਨਾਂ ਨੂੰ ਧਮਕੀਆਂ ਵਾਲੇ ਫੋਨ ਆਏ ਹਨ ਜਿਸ ਬਾਰੇ ਉਹ ਸਮੇਂ ਸਮੇਂ ’ਤੇ ਡੀ ਜੀ ਪੀ ਨੂੰ ਸੂਚਿਤ ਕਰਦੇ ਰਹੇ ਹਨ ਤੇ ਉਹਨਾਂ ਵੇਰਵੇ ਵੀ ਪੁਲਿਸ ਨਾਲ ਸਾਂਝੇ ਕੀਤੇ ਹਨ ਪਰ ਅੱਜ ਤੱਕ ਕੋਈ ਕਾਰਵਾਈ ਨਹੀਂ ਹੋਈ।

ਡੀ ਜੀ ਪੀ ਵੱਲੋਂ ਕਾਨੂੰਨ ਵਿਵਸਥਾ ਦਰੁੱਸਤ ਹੋਣ ਦੇ ਦਾਅਵੇ ਨੂੰ ਖਾਰਜ ਕਰਦਿਆਂ ਮਜੀਠੀਆ ਨੇ ਕਿਹਾ ਕਿ ਜੇਕਰ ਕਾਨੂੰਨ ਵਿਵਸਥਾ ਕੰਟਰੋਲ ਹੇਠ ਹੈ ਤਾਂ ਫਿਰ ਪੰਜਾਬ ਵਿਚ ਕੇਂਦਰੀ ਬਲ ਕਿਉਂ ਤਾਇਨਾਤ ਕੀਤੇ ਗਏ ਹਨ। ਉਹਨਾਂ ਕਿਹਾ ਕਿ ਇੰਨਾ ਹੀ ਨਹੀਂ ਪਟਿਆਲਾ, ਲੁਧਿਆਣਾ ਸਮੇਤ ਅਨੇਕਾਂ ਥਾਵਾਂ ’ਤੇ ਧਾਰਾ 144 ਲਾਗੁ ਕੀਤੀ ਹੋਈ ਹੈ। ਉਹਨਾਂ ਕਿਹਾ ਕਿ ਜੇਕਰ ਹਾਲਾਤ ਆਮ ਵਰਗੇ ਹਨ ਤਾਂ ਫਿਰ ਇਹ ਧਾਰਾ ਕਿਉਂ ਲਾਗੂ ਕੀਤੀ ਹੈ, ਉਹ ਵੀ ਉਦੋਂ ਜਦੋਂ ਵਿਸਾਖੀ ਸਿਰ ’ਤੇ ਹੈ ਤੇ ਲੱਖਾਂ ਲੋਕਾਂ ਨੇ ਗੁਰੂ ਘਰਾਂ ਵਿਚ ਨਤਮਸਤਕ ਹੋਣਾ ਹੈ। ਉਨ੍ਹਾਂ ਨੇ ਕਿਹਾ ਕਿ ਗੈਂਗਸਟਰ ਜੇਲ੍ਹਾਂ ਵਿਚੋਂ ਸ਼ਰ੍ਹੇਆਮ ਇੰਟਰਵਿਊ ਦੇ ਰਹੇ ਹਨ ਤੇ ਤੁਸੀਂ ਦਾਅਵੇ ਕਰ ਰਹੇ ਹੋ ਕਿ ਸਭ ਕੁਝ ਠੀਕ ਹੈ।

ਪੰਜਾਬ ਸਰਕਾਰ ਦੇ ਅਕਸਾਈਜ਼ ਪਾਲਿਸੀ ‘ਤੇ ਬੋਲਦਿਆਂ ਉਨ੍ਹਾ ਨੇ ਕਿਹਾ ਕਿ ਇਹ ਪਾਲਿਸੀ ਜ਼ੀਰੋ ਹੈ। ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਚੀਮਾ ’ਤੇ ਆਬਕਾਰੀ ਮਾਲੀਏ ਵਿਚ 41 ਫੀਸਦੀ ਵਾਧਾ ਹੋਣ ਦੇ ਝੂਠੇ ਦਾਅਵੇ ਕਰਨ ਦੇ ਵੀ ਦੋਸ਼ ਲਗਾਏ ਤੇ ਜ਼ੋਰ ਦੇ ਕੇ ਕਿਹਾ ਕਿ ਇਹ ਵਾਧਾ ਸਿਰਫ 10.26 ਫੀਸਦੀ ਬਣਦਾ ਹੈ।

ਸਰਕਾਰੀ ਦਫਤਰਾਂ ਦਾ ਸਮਾਂ ਬਦਲ ਦੇ ਪੰਜਾਬ ਸਰਕਾਰ ਦੇ ਫੈਸਲੇ ਨੂੰ ਮਜੀਠੀਆ ਨੇ ਨਾਸਮਝੀ ਵਾਲਾ ਫੈਸਲਾ ਹੈ। ਇਸੇ ਦੌਰਾਨ ਮਜੀਠੀਆ ਨੇ ਪੰਜਾਬ ਸਰਕਾਰ ਵੱਲੋਂ NSA ਲਗਾ ਕੇ ਆਸਾਮ ਦੀ ਡਿਬਰੂਗੜ ਜੇਲ੍ਹ ਵਿੱਚ ਬੰਦ ਸਿੱਖ ਨੌਜਵਾਨਾਂ ਬਾਰੇ ਬੋਲਦਿਆਂ ਕਿਹਾ ਕਿ ਆਮ ਆਮਦੀ ਪਾਰਟੀ ਦੀ ਸਰਕਾਰ ਸਿੱਖਾਂ ਨੂੰ ਬਦਨਾਮ ਅਤੇ ਬੇਇਜ਼ਤ ਕਰਨ ਵਿੱਚ ਲੱਗੀ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਬਿਨਾ ਕਿਸੇ ਸਬੂਤਾਂ ਦੇ ਨੌਜਵਾਨਾਂ ‘ਤੇ NSA ਲਗਾ ਦਿੱਤੀ ਜਾਂਦੀ ਹੈ।