Punjab

ਵਜ਼ੀਫਾ ਘੁਟਾਲੇ ਖਿਲਾਫ਼ ਧਰਨਾ ਦੇ ਰਹੇ ਬਿਕਰਮਜੀਤ ਸਿੰਘ ਮਜੀਠੀਆ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

‘ਦ ਖ਼ਾਲਸ ਬਿਊਰੋ ( ਫਗਵਾੜਾ ) :-  ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਦੇ ਹੋਰ ਆਗੂਆਂ ਮਿਲ ਕੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਤੇ ਫਗਵਾੜਾ ਤੋਂ ਮੌਜੂਦਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਖ਼ਿਲਾਫ਼ ਵਜੀਫਾ ਘੁਟਾਲੇ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਕਰ ਰਹੇ ਸਨ। ਜਿਸ ਦੌਰਾਨ ਪੁਲਿਸ ਨੇ ਅਕਾਲੀ ਦਲ ਦੇ ਆਗੂ ਬਿਕਰਮਜੀਤ ਸਿੰਘ ਮਜੀਠੀਆ ਤੇ ਵਿਧਾਇਕ ਪਵਨ ਟੀਨੂੰ ਨੂੰ ਹਿਰਾਸਤ ਵਿੱਚ ਲੈ ਲਿਆ ਹੈ।

ਪੁਲਿਸ ਦਾ ਇਲਜ਼ਾਮ ਹੈ ਕਿ ਬਿਕਰਮਜੀਤ ਸਿੰਘ ਮਜੀਠੀਆ ਤੇ ਪਵਨ ਟੀਨੂੰ ਨੇ ਤਿੰਨ ਬੈਰੀਗੇਟ ਤੋੜ ਕੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੇ ਘਰ ਦੇ ਨਜ਼ਦੀਕ ਪਹੁੰਚ ਗਏ ਸਨ। ਜਿਸ ਮਗਰੋਂ ਪੁਲਿਸ ਨੇ ਬਿਕਰਮਜੀਤ ਸਿੰਘ ਮਜੀਠੀਆ ਤੇ ਪਵਨ ਟੀਨੂੰ ਨੂੰ ਹਿਰਾਸਤ ਵਿੱਚ ਲੈ ਲਿਆ। ਮਜੀਠੀਆ ਨੇ ਸੂਬੇ ਦੇ ਕਾਨੂੰਨੀ ਹਾਲਾਤਾਂ ‘ਤੇ ਸਵਾਲ ਚੁੱਕੇ, ਉਨ੍ਹਾਂ ਨੇ ਕਿਹਾ ਜਦੋਂ ਤੱਕ ਧਰਮਸੋਤ ਨੂੰ ਜੇਲ੍ਹ ਵਿੱਚ ਨਹੀਂ ਪਹੁੰਚਾਇਆ ਜਾਂਦਾ, ਉਦੋਂ ਤੱਕ ਜੰਗ ਜਾਰੀ ਰਹੇਗੀ। ਇਸ ਤੋਂ ਪਹਿਲਾਂ ਸੁਖਬੀਰ ਬਾਦਲ ਨੇ ਐਲਾਨ ਕੀਤਾ ਸੀ, ਅਕਾਲੀ ਦਲ ਦੀ ਸਰਕਾਰ ਆਉਣ ‘ਤੇ ਸਭ ਤੋਂ ਪਹਿਲਾਂ ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਸਾਧੂ ਸਿੰਘ ਧਰਮਸੋਤ ਨੂੰ ਜੇਲ੍ਹ ਭੇਜਿਆ ਜਾਵੇਗਾ।