India Punjab

ਖੇਤੀ ਕਾਨੂੰਨਾਂ ਨੂੰ ਰੱਦ ਕਰਨ ਵਾਲਾ ਬਿੱਲ 29 ਨਵੰਬਰ ਨੂੰ ਲੋਕ ਸਭਾ ‘ਚ ਹੋਵੇਗਾ ਪੇਸ਼

‘ਦ ਖ਼ਾਲਸ ਬਿਊਰੋ :- ਕੇਂਦਰ ਸਰਕਾਰ 29 ਨਵੰਬਰ ਨੂੰ ਲੋਕ ਸਭਾ ਵਿੱਚ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਨਵਾਂ ਬਿੱਲ ਪੇਸ਼ ਕਰੇਗੀ। ਇਹ ਬਿੱਲ ਲੋਕ ਸਭਾ ਵਿੱਚ ਪੇਸ਼ ਕਰਨ ਲਈ ਸੂਚੀਬੱਧ ਕੀਤਾ ਗਿਆ ਹੈ। ਇਸ ਨੂੰ ਰੱਦ ਕਰਨ ਦਾ ਕਾਰਨ ਇਹ ਦਿੱਤਾ ਗਿਆ ਹੈ ਕਿ ਕਿਸਾਨਾਂ ਦਾ ਇੱਕ ਛੋਟਾ ਸਮੂਹ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਿਹਾ ਹੈ ਤੇ ਦੇਸ਼ ਦੇ ਵਿਕਾਸ ਲਈ ਸਾਰੇ ਕਿਸਾਨਾਂ ਨੂੰ ਨਾਲ ਲੈ ਕੇ ਚੱਲਣਾ ਸਮੇਂ ਦੀ ਲੋੜ ਹੈ। ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਇਸ ਬਿੱਲ ਨੂੰ ਹੇਠਲੇ ਸਦਨ ਵਿੱਚ ਪੇਸ਼ ਕਰਨਗੇ। ਸੱਤਾਧਾਰੀ ਭਾਜਪਾ ਅਤੇ ਮੁੱਖ ਵਿਰੋਧੀ ਪਾਰਟੀ ਕਾਂਗਰਸ ਨੇ ਆਪਣੇ ਸੰਸਦ ਮੈਂਬਰਾਂ ਨੂੰ ਇਸ ਦਿਨ ਸੰਸਦ ਦੇ ਸੈਸ਼ਨ ਵਿੱਚ ਹਾਜ਼ਰ ਰਹਿਣ ਲਈ ਵ੍ਹਿੱਪ ਜਾਰੀ ਕੀਤਾ ਹੈ।