‘ਦ ਖ਼ਾਲਸ ਬਿਊਰੋ : ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਹੰਗਾਮੇ ਦੇ ਵਿਚਕਾਰ ਵਿਆਹ ਦੀ ਉਮਰ 18 ਤੋਂ ਵਧਾ ਕੇ 21 ਸਾਲ ਕਰਨ ਦਾ ਬਿੱਲ ਪੇਸ਼ ਕੀਤਾ ਗਿਆ ਹੈ। ਕੇਂਦਰੀ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸਮ੍ਰਿਤੀ ਇਰਾਨੀ ਨੇ ਬਾਲ ਵਿਆਹ (ਸੋਧ) ਬਿੱਲ, 2021 ਪੇਸ਼ ਕੀਤਾ।
ਕੇਂਦਰੀ ਮੰਤਰੀ ਮੰਡਲ ਨੇ ਅੱਜ ਬਾਲ ਵਿਆਹ (ਪ੍ਰਬੰਧਨ) ਬਿੱਲ, 2021 ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਵਿੱਚ ਪੁਰਸ਼ਾਂ ਅਤੇ ਔਰਤਾਂ ਲਈ ਵਿਆਹ ਦੀ ਘੱਟੋ-ਘੱਟ ਉਮਰ ਵਿੱਚ ਇਕਸਾਰਤਾ ਲਿਆਉਣ ਦਾ ਪ੍ਰਸਤਾਵ ਹੈ। ਮੌਜੂਦਾ ਕਾਨੂੰਨੀ ਵਿਵਸਥਾ ਦੇ ਤਹਿਤ ਲੜਕਿਆਂ ਲਈ ਵਿਆਹ ਦੀ ਘੱਟੋ-ਘੱਟ ਉਮਰ 21 ਸਾਲ ਅਤੇ ਲੜਕੀਆਂ ਲਈ 18 ਸਾਲ ਹੈ।

