ਪੱਛਮੀ ਬੰਗਾਲ ਵਿੱਚ ਰੇਲ ਹਾਦਸਾ ਵਾਪਰਨ ਤੇ ਕੇਂਦਰੀ ਰਾਜ ਰੇਲ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਗਹਿਰੇ ਦੁੱਖ ਦੇ ਪ੍ਰਗਟਾਵਾ ਕੀਤਾ ਹੈ। ਇਸ ਦੇ ਨਾਲ ਹੀ ਬਿੱਟੂ ਨੇ ਇਸ ਹਾਦਸੇ ਦੀ ਜਾਂਚ ਕਰਨ ਦੇ ਆਦੇਸ਼ ਵੀ ਜਾਰੀ ਕੀਤੇ ਹਨ। ਉਨ੍ਹਾਂ ਸੋਸ਼ਲ ਮੀਡੀਆ ‘ਤੇ ਦੁੱਖ ਜਤਾਉਂਦਿਆਂ ਕਿਹਾ ਕਿ ਇਹ ਹਾਦਸਾ ਬਹੁਤ ਹੀ ਮੰਦਭਾਗਾ ਹੈ।
ਦੱਸ ਦੇਈਏ ਕਿ ਪੱਛਮੀ ਬੰਗਾਲ ਦੇ ਦਾਰਜੀਲਿੰਗ ਦੇ ਰੰਗਪਨੀਰ ਸਟੇਸ਼ਨ ਦੇ ਕੋਲ ਇੱਕ ਮਾਲ ਗੱਡੀ ਨੇ ਕੰਚਨਜੰਗਾ ਟਰੇਨ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਇਸ ਘਟਨਾ ‘ਚ 7 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਜ਼ਖਮੀ ਹੋਏ ਹਨ।
ਘਟਨਾ ਤੋਂ ਬਾਅਦ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਜਾਂਚ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਘਟਨਾ ਵਾਲੀ ਥਾਂ ‘ਤੇ ਰਾਹਤ ਅਤੇ ਬਚਾਅ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹਾਦਸੇ ਵਿੱਚ ਜ਼ਖ਼ਮੀ ਹੋਏ ਲੋਕਾਂ ਨੂੰ ਨੇੜਲੇ ਹਸਪਤਾਲਾਂ ਵਿੱਚ ਲਿਜਾਇਆ ਜਾ ਰਿਹਾ ਹੈ। ਰੇਲਵੇ ਦੇ ਸੀਨੀਅਰ ਅਧਿਕਾਰੀ ਵੀ ਮੌਕੇ ‘ਤੇ ਪਹੁੰਚ ਗਏ ਹਨ।
ਇਹ ਵੀ ਪੜ੍ਹੋ – PSGPC ਪ੍ਰਧਾਨ ਵੱਲੋਂ ਸਿੱਖ ਮਰਿਆਦਾ ਦੀ ਉਲੰਘਣਾ! ਸਾਥੀਆਂ ਸਣੇ ਜੋੜੇ ਪਾ ਕੇ ਪਹੁੰਚ ਗਏ ਗੁਰਦੁਆਰਾ ਸਾਹਿਬ