The Khalas Tv Blog Lok Sabha Election 2024 ਰਵਨੀਤ ਬਿੱਟੂ ਦਾ ਕਿਸਾਨਾਂ ਨੇ ਕੀਤਾ ਵਿਰੋਧ, ਸੋਸ਼ਲ ਮੀਡੀਆ ਰਾਹੀਂ ਬਿਆਨ ਕੀਤਾ ਦਰਦ
Lok Sabha Election 2024 Punjab

ਰਵਨੀਤ ਬਿੱਟੂ ਦਾ ਕਿਸਾਨਾਂ ਨੇ ਕੀਤਾ ਵਿਰੋਧ, ਸੋਸ਼ਲ ਮੀਡੀਆ ਰਾਹੀਂ ਬਿਆਨ ਕੀਤਾ ਦਰਦ

ਲੋਕ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਉਮੀਦਵਾਰ ਪਿੰਡ-ਪਿੰਡ ਜਾ ਕੇ ਪ੍ਰਚਾਰ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਪਰ ਕਿਸਾਨਾਂ ਵੱਲੋਂ ਲਗਾਤਾਰ ਉਨ੍ਹਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਲੁਧਿਆਣਾ ਤੋਂ ਭਾਜਪਾ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ (Ravneet Singh Bittu) ਵੀ ਕਿਸਾਨਾਂ ਦੇ ਵਿਰੋਧ ਦਾ ਸ਼ਿਕਾਰ ਹੋ ਰਹੇ ਹਨ। ਕਿਸਾਨਾਂ ਵੱਲੋਂ ਬਿੱਟੂ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਚਿਤਾਵਨੀ ਤੱਕ ਦਿੱਤੀ ਜਾ ਚੁੱਕੀ ਹੈ ਕਿ ਉਹ ਭਾਜਪਾ ਦੇ ਬੂਥ ਤੱਕ ਨਹੀਂ ਲੱਗਣ ਦੇਣਗੇ।

ਇਸ ਨੂੰ ਲੈ ਕੇ ਬਿੱਟੂ ਕਾਫੀ ਪਰੇਸ਼ਾਨ ਹਨ। ਬਿੱਟੂ ਨੇ ਸੋਸ਼ਲ ਮੀਡੀਆਂ ਰਾਹੀਂ ਕਿਹਾ ਹੈ ਕਿ ਉਹ ਹਮੇਸ਼ਾ ਕਿਸਾਨਾਂ ਨਾਲ ਖੜ੍ਹੇ ਰਹੇ ਹਨ। ਉਨ੍ਹਾਂ ਕਿਹਾ ਕਿ ਹਰ ਉਸ ਨੇ ਹਰ ਪਿੰਡ ਵਿੱਚ ਗਰਾਂਟਾ ਜਾਰੀ ਕਰ ਵਿਕਾਸ ਕਰਵਾਇਆ ਹੈ। ਬਿੱਟੂ ਨੇ ਕਿਹਾ ਕਿ ਉਸ ਵੱਲੋਂ ਕਿਸੇ ਨਾਲ ਵੀ ਕੋਈ ਰੰਜਿਸ਼ ਨਹੀਂ ਕੱਢੀ ਗਈ ਅਤੇ ਨਾ ਹੀ ਕਿਸੇ ਉੱਤੇ ਕੋਈ ਪਰਚਾ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਉਸ ਨਾਲ ਮੁਲਾਕਾਤ ਕਰ ਸਕਦੇ ਹਨ।

ਬਿੱਟੂ ਨੇ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਉਸ ਨੇ ਪੂਰਾ ਸਾਲ ਫੁੱਟਪਾਥ ‘ਤੇ ਤੰਬੂ ਲਗਾ ਕੇ ਬਿਤਾਇਆ ਸੀ। ਬਿੱਟੂ ਨੇ ਕਿਹਾ ਕਿ ਉਹ ਪੇਂਡੂ ਖੇਤਰਾਂ ਦੇ ਵਿਕਾਸ ਲਈ ਹੀ ਭਾਜਪਾ ਵਿੱਚ ਸ਼ਾਮਲ ਹੋਏ ਹਨ। ਪ੍ਰਧਾਨ ਮੰਤਰੀ ਮੋਦੀ ਹੀ ਪੰਜਾਬ ਦੇ ਪੇਂਡੂ ਖੇਤਰਾਂ ਵਿੱਚ ਵਿਕਾਸ ਲਿਆ ਸਕਦੇ ਹਨ। ਬਿੱਟੂ ਨੇ ਕਿਹਾ ਕਿ ਅੱਜ ਮੋਦੀ ਨੇ ਯੂਪੀ ਅਤੇ ਬਿਹਾਰ ਵਰਗੇ ਰਾਜਾਂ ਨੂੰ ਤਰੱਕੀ ਦੇ ਰਾਹ ‘ਤੇ ਲਿਆਂਦਾ ਹੈ। ਨਰਿੰਦਰ ਮੋਦੀ ਨੇ ਕਰਤਾਰਪੁਰ ਲਾਂਘੇ ਦਾ ਰਸਤਾ ਵੀ ਖੋਲ੍ਹਿਆ।

ਉਨ੍ਹਾਂ ਕਿਹਾ ਕਿ ਕਿਸਾਨ ਆਪਣੀਆਂ ਮੰਗਾਂ ਸਬੰਧੀ ਉਨ੍ਹਾਂ ਨੂੰ ਮਿਲ ਸਕਦੇ ਹਨ।

ਇਹ ਵੀ ਪੜ੍ਹੋ –  ਹੁਸ਼ਿਆਰਪੁਰ ’ਚ ਵੱਡਾ ਸਿਆਸੀ ਉਲਟਫੇਰ! BSP ਉਮੀਦਵਾਰ ‘AAP’ ‘ਚ ਸ਼ਾਮਲ! ਕਾਂਗਰਸ ਦੇ ਸਾਬਕਾ ਵਿਧਾਇਕ ਦੀ ਘਰ ਵਾਪਸੀ

 

 

Exit mobile version