Punjab

SGPC ‘ਤੇ ਇੱਕੋ ਪਰਿਵਾਰ ਦਾ ਕਬਜ਼ਾ , ਪੰਜਾਬ ਲਈ ਵੱਖਰੀ ਕਮੇਟੀ ਬਣਾਈ ਜਾਵੇ : ਰਵਨੀਤ ਬਿੱਟੂ

Bittu's demand to form a separate SGPC for Punjab

ਮੁਹਾਲੀ : ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਅੱਜ ਸੂਬਾ ਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਹਰਿਆਣਾ ਦੀ ਤਰ੍ਹਾਂ ਪੰਜਾਬ ਲਈ ਵੀ ਵੱਖਰੀ ਸ਼੍ਰੋਮਣੀ ਗੁਰਦੁਆਰਾ ਪ੍ਰਬਧੰਕ ਕਮੇਟੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਮੌਜੂਦਾ ਐੱਸਜੀਪੀਸੀ ਉੱਤੇ ਇੱਕੋਂ ਪਰਿਵਾਰ ਦਾ ਕਬਜ਼ਾ ਹੈ, ਜਿਸ ਕੋਲੋਂ ਗੁਰੂ ਘਰਾਂ ਨੂੰ ਛਡਵਾਉਣ ਦੀ ਜ਼ਰੂਰਤ ਹੈ।

ਲੋਕ ਸਭਾ ਮੈਂਬਰ ਬਿੱਟੂ ਅੱਜ ਲੁਧਿਆਣਾ ਦੇ ਸਰਕਟ ਹਾਊਸ ਵਿੱਚ ਪੱਤਰਕਾਰ ਮਿਲਣੀ ਦੌਰਾਨ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ਸਿੱਖਾਂ ਦੇ ਕਈ ਮਹੱਤਵਪੂਰਨ ਗੁਰੂ ਘਰ ਹਨ, ਜਿਨ੍ਹਾਂ ਦੀ ਦੇਖਰੇਖ ਐੱਸਜੀਪੀਸੀ ਕਰਦੀ ਸੀ, ਹੁਣ ਉੱਥੇ ਹਰਿਆਣਾ ਨੇ ਆਪਣੀ ਵੱਖਰੀ ਕਮੇਟੀ ਬਣਾ ਲਈ ਹੈ। ਉਨ੍ਹਾਂ ਕਿਹਾ ਕਿ ਜੇ ਹਰਿਆਣਾ ਅਤੇ ਦਿੱਲੀ ਲਈ ਵੱਖਰੀ ਕਮੇਟੀ ਹੈ ਤਾਂ ਉਸੇ ਤਰ੍ਹਾਂ ਪੰਜਾਬ ਦੇ ਗੁਰੂ ਘਰਾਂ ਦੀ ਸੰਭਾਲ ਲਈ ਵੀ ਵੱਖਰੀ ਕਮੇਟੀ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਜਲਦ ਕਰਵਾਉਣ ਸਬੰਧੀ ਉਹ ਕੇਂਦਰ ਸਰਕਾਰ ਤੋਂ ਮੰਗ ਕਰਨਗੇ। ਇਸੇ ਦੌਰਾਨ ਉਨ੍ਹਾਂ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਮੁੱਦਾ ’ਤੇ ਵੀ ਵਿਧਾਨ ਸਭਾ ਦਾ ਵਿਸ਼ੇਸ਼ ਸਦਨ ਸੱਦਣ ਦੀ ਮੰਗ ਕੀਤੀ ਹੈ।

ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਵੱਲੋਂ ਅੱਜ ਲੁਧਿਆਣਾ ‘ਚ ਇਕ ਅਹਿਮ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਬੀਬੀਐਮਬੀ ਦੇ ਮੁੱਦੇ ਤੇ ਬੋਲਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਨੇ ਬੀਬੀਐੱਮਬੀ ਵਿਚ ਪੰਜਾਬ ਦੇ ਅਧਿਕਾਰ ਨੂੰ ਖ਼ਤਮ ਕਰ ਰਹੀ ਹੈ ਅਤੇ ਆਮ ਆਦਮੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੀ ਕੇਂਦਰ ਦਾ ਪੂਰਾ ਸਾਥ ਦੇ ਰਹੀ ਹੈ ਕਿਉਂਕਿ ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਮੌਜੂਦਾ ਸੈਸ਼ਨ ਦੌਰਾਨ ਪੰਜਾਬ ਸਰਕਾਰ ਵੱਲੋਂ ਕੇਂਦਰ ਦੇ ਅਮੈਂਡਮੈਂਟ ਦੇ ਖ਼ਿਲਾਫ਼ ਮਤਾ ਲਿਆਉਣ ਦੀ ਲੋੜ ਸੀ ਜੋ ਨਹੀਂ ਲੈ ਕੇ ਆਏ ਹਨ।

ਉਨ੍ਹਾਂ ਨੇ ਕਿਹਾ ਕਿ ਵਿਧਾਨ ਸਭਾ ਸੈਸ਼ਨ ਦੇ ਦੋ ਦਿਨ ਰਹਿ ਗਏ ਹਨ ਉਸ ਵਿਚ ਉਹ ਅਪੀਲ ਕਰਦੇ ਹਨ ਕਿ ਪੰਜਾਬ ਸਰਕਾਰ ਕੇਂਦਰ ਸਰਕਾਰ ਦੇ ਅਮੈਂਡਮੈਂਟ ਦੇ ਖ਼ਿਲਾਫ਼ ਮਤਾ ਪਾਸ ਕਰੇ ਅਤੇ ਬਾਕੀ ਪਾਰਟੀਆਂ ਦੇ ਵਿਧਾਇਕ ਵੀ ਇਸ ਤੇ ਸਾਥ ਦੇਣ।

ਉਨ੍ਹਾਂ ਨੇ ਪੰਜਾਬ ਸਰਕਾਰ ‘ਤੇ ਜੰਮ ਕੇ ਨਿਸ਼ਾਨਾ ਸਾਧਿਆ।ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਮਾਈਨਿੰਗ ਦਾ ਗੈਰਕਾਨੂੰਨੀ ਕਾਰੋਬਾਰ ਜ਼ੋਰਾਂ ਤੇ ਹੈ। ਹੁਣ ਤਾਂ ਬੀਐੱਸਐੱਫ ਦੇ ਅਧਿਕਾਰੀ ਵੀ ਇਹ ਕਹਿਣ ਲੱਗ ਪਏ ਹਨ ਕਿ ਬਾਰਡਰ ਏਰੀਆ ਵਿਚ ਗੈਰਕਾਨੂੰਨੀ ਮਾਈਨਿੰਗ ਕਾਰਨ ਬੀਐਸਐਫ ਨੇ ਬੰਕਰ ਤਬਾਹ ਹੋ ਰਹੇ ਹਨ।