ਬਿਉਰੋ ਰਿਪੋਰਟ – ਗਿੱਦੜਬਾਹਾ ਜ਼ਿਮਨੀ ਚੋਣ (Gidderbaha By poll) ਦਾ ਨਤੀਜਾ ਆ ਗਿਆ ਹੈ ਅਤੇ ਆਮ ਆਦਮੀ ਪਾਰਟੀ (AAP) ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਵੱਡੀ ਜਿੱਤ ਦਰਜ ਕੀਤੀ ਹੈ। ਇਸ ਤੋਂ ਬਾਅਦ ਪੰਜਾਬ ਭਾਜਪਾ ਦੇ ਸੀਨੀਅਰ ਲੀਡਰ ਅਤੇ ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਇਕ ਬਿਆਨ ਸਾਹਮਣੇ ਆਇਆ ਹੈ, ਜਿਸ ਨੇ ਵੱਡੇ ਸਵਾਲ ਖੜ੍ਹੇ ਕੀਤੇ ਹਨ। ਬਿੱਟੂ ਨੇ ਇਕ ਨਿੱਜੀ ਚੈਨਲ ਨਾਲ ਗੱਲ ਕਰਦਿਆਂ ਕਿਹਾ ਕਿ ਉਹ ਗਿੱਦੜਬਾਹਾ ਵਿਚ ਰਾਜੇ ਦੀ ਰਾਣੀ ਨੂੰ ਹਰਵਾਉਣ ਲਈ ਗਏ ਸਨ ਪਰ ਕਿ ਉਹ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਨੂੰ ਹਰਾਉਣ ਲਈ ਗਏ ਸਨ। ਇਸ ਦੇ ਨਾਲ ਹੀ ਹੁਣ ਇਹ ਚਰਚਾ ਚੱਲ ਪਈ ਹੈ ਕਿ ਉਹ ਭਾਜਪਾ ਦੇ ਉਮੀਦਵਾਰ ਮਨਪ੍ਰੀਤ ਸਿੰਘ ਬਾਦਲ ਨੂੰ ਜਿਤਾਉਣ ਲਈ ਨਹੀਂ ਗਏ ਸਨ? ਇਸ ਨੂੰ ਲੈ ਕੇ ਹੁਣ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਸਵਾਲ ਚੁੱਕੇ ਹਨ। ਉਨ੍ਹਾਂ ਰਵਨੀਤ ਬਿੱਟੂ ਨੂੰ ਦਿਮਾਗੀ ਤੌਰ ‘ਤੇ ਕਮਜ਼ੋਰ ਬੱਚਾ ਦੱਸਿਆ ਹੈ।
ਵੜਿੰਗ ਨੇ ਕਿਹਾ ਕਿ ਮੈਂ ਬਿੱਟੂ ਤੋਂ ਪੁੱਛਣਾ ਚਾਹੁੰਦਾ ਹਾਂ ਕਿ ਕੀ ਉਸ ਨੇ ਆਮ ਆਦਮੀ ਪਾਰਟੀ ਨੂੰ ਜਿਤਾ ਕੇ ਬਦਲਾ ਲਿਆ ਹੈ ਜਾਂ ਸਿਰਫ 12 ਹਜ਼ਾਰ ਵੋਟਾਂ ਪਾ ਕੇ ਭਾਜਪਾ ਨੂੰ ਹਰਾ ਕੇ। ਵੜਿੰਗ ਨੇ ਕਿਹਾ ਕਿ ਬਿੱਟੂ ਨੇ ਜੋ ਵੀ ਬਿਆਨ ਦਿੱਤੇ ਹਨ ਉਹ ਕਿਸਾਨਾਂ ਦੇ ਖਿਲਾਫ ਹਨ। ਬਿੱਟੂ ਨੂੰ ਸੱਤਾ ਵਿੱਚ ਆਏ 12 ਦਿਨ ਹੋ ਗਏ ਹਨ ਅਤੇ ਮਨਪ੍ਰੀਤ ਬਾਦਲ ਨੂੰ ਸਿਰਫ਼ 12 ਹਜ਼ਾਰ ਵੋਟਾਂ ਹੀ ਮਿਲੀਆਂ ਹਨ। ਇਹ 12 ਹਜ਼ਾਰ ਵੋਟਾਂ ਬਿੱਟੂ, ਮਨਪ੍ਰੀਤ ਬਾਦਲ ਜਾਂ ਭਾਜਪਾ ਨੂੰ ਗਈਆਂ ਹਨ।
ਇਹ ਵੀ ਪੜ੍ਹੋ – ਮਨਪ੍ਰੀਤ ਬਾਦਲ ਦੀ ਡਿੰਪੀ ਢਿੱਲੋਂ ਨੂੰ ਖਾਸ ਨਸੀਹਤ! ਰਾਜਾ ਵੜਿੰਗ ਬਾਰੇ ਵੀ ਕਹਿ ਵੱਡੀ ਗੱਲ