Punjab

ਬੀਜੇਪੀ ਕਿਸਨੂੰ ਇੱਟ ਦਾ ਜਵਾਬ ਪੱਥਰ ਵਿੱਚ ਦੇਣ ਦੀ ਕਰ ਰਹੀ ਹੈ ਤਿਆਰੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਰਾਜਪੁਰਾ ਵਿੱਚ ਬੀਜੇਪੀ ਲੀਡਰ ਭੁਪੇਸ਼ ਅਗਰਵਾਲ ਦੇ ਹੋਏ ਵਿਰੋਧ ਨੂੰ ਲੈ ਕੇ ਬੀਜੇਪੀ ਵੱਲੋਂ ਸੂਬੇ ਭਰ ਪ੍ਰਦਰਸ਼ਨ ਕੀਤੇ ਗਏ। ਲੁਧਿਆਣਾ ਵਿੱਚ ਬੀਜੇਪੀ ਵੱਲੋਂ ਪ੍ਰਦਰਸ਼ਨ ਕੀਤਾ ਗਿਆ। ਵਰਕਰਾਂ ਵੱਲੋਂ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਦਫਤਰ ਦੇ ਬਾਹਰ ਧਰਨਾ ਦਿੱਤਾ ਗਿਆ। ਬੀਜੇਪੀ ਨੇ ਕਾਂਗਰਸ ‘ਤੇ ਦੋਸ਼ ਲਾਇਆ ਕਿ ਕੈਪਟਨ ਸਰਕਾਰ ਨੇ ਬੀਜੇਪੀ ‘ਤੇ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅੱਜ ਤੋਂ ਬਾਅਦ ਜੇ ਬੀਜੇਪੀ ‘ਤੇ ਕੋਈ ਹਮਲਾ ਹੋਇਆ ਤਾਂ ਇੱਟ ਦਾ ਜਵਾਬ ਪੱਥਰ ਦੇ ਨਾਲ ਦਿੱਤਾ ਜਾਵੇਗਾ। ਬੀਜੇਪੀ ਵਰਕਰਾਂ ਵੱਲੋਂ ਲੁਧਿਆਣਾ ਵਿੱਚ ਵਿਰੋਧ ਮਾਰਚ ਵੀ ਕੀਤਾ ਗਿਆ।

ਪੰਜਾਬ ਬੀਜੇਪੀ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਵਿੱਚ ਬੀਜੇਪੀ ਨੇ ਚੰਡੀਗੜ੍ਹ ਵਿੱਚ ਸਥਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਅਸੀਂ ਉਦੋਂ ਤੱਕ ਧਰਨਾ ਖਤਮ ਨਹੀਂ ਕਰਾਂਗਾ ਜਦੋਂ ਤੱਕ ਇਹ ਡਾਂਗਾਂ ਜਾਂ ਗੋਲੀਆਂ ਮਾਰ ਕੇ ਨਹੀਂ ਉਠਾਉਂਦੇ। ਇਸ ਪ੍ਰਦਰਸ਼ਨ ਵਿੱਚ ਸੁਰਜੀਤ ਜਿਆਣੀ, ਹਰਜੀਤ ਸਿੰਘ ਗਰੇਵਾਲ ਵੀ ਮੌਜੂਦ ਹਨ। ਇਸ ਮੌਕੇ ਵੱਡੀ ਗਿਣਤੀ ਵਿੱਚ ਪੁਲਿਸ ਵੀ ਤਾਇਨਾਤ ਕੀਤੀ ਗਈ।

ਪੰਜਾਬ ਬੀਜੇਪੀ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਵਿੱਚ BJP ਦੇ ਵਫ਼ਦ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਬੀਜੇਪੀ ਲੀਡਰਾਂ ਤੇ ਵਰਕਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਮੰਗ ਪੱਤਰ ਸੌਂਪਿਆ। ਅੰਮ੍ਰਿਤਸਰ ਵਿੱਚ ਵੀ ਬੀਜੇਪੀ ਲੀਡਰਾਂ ਵੱਲੋਂ ਵਿਰੋਧ ਪ੍ਰਦਰਸ਼ਨ ਕੀਤਾ ਗਿਆ।