ਜਲੰਧਰ ਲੋਕ ਸਭਾ ਸੀਟ ਲਈ ਹੋਣ ਵਾਲੀ ਜ਼ਿਮਨੀ ਚੋਣ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾਈ ਹੋਈ ਹੈ। ਜਲੰਧਰ ਲੋਕਸਭਾ ਜ਼ਿਮਨੀ ਚੋਣ ਦੇ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਅੱਜ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤਾ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਚੀਮਾ ਵੀ ਉਨ੍ਹਾਂ ਨਾਲ ਮੌਜੂਦ ਰਹੇ।
ਨਾਮਜ਼ਦਗੀ ਦਾਖਲ ਕਰਨ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਸ਼ਹਿਰ ਵਿੱਚ ਰੋਡ ਸ਼ੋਅ ਕੀਤਾ। ਇਸੇ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਦਾ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੇ 13 ਮਹੀਨਿਆਂ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਵਿੱਚ ਨੌਜਵਾਨ ਮੁੰਡੇ ਕੁੜੀਆਂ ਨੂੰ 28042 ਨੌਕਰੀਆਂ ਦੇ ਨਿਯੁਕਤੀ ਪੱਤਰ ਦਿੱਤੇ ਹਨ। ਆਪਣੀ ਪਾਰਟੀ ਦੀਆਂ ਸਿਫਤਾਂ ਕਰਦਿਆਂ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸੂਬੇ ਵਿੱਚ ਬਿਜਲੀ ਮੁਫਤ ਕਰਕੇ 82% ਘਰਾਂ ਨੂੰ ਬਿਜਲੀ ਮੁਫਤ ਕੀਤੀ ਗਈ ਹੈ।
ਮਾਨ ਨੇ ਕਿਹਾ ਉਨਾਂ ਦੀ ਸਰਕਾਰ ਬੇਰੁਜ਼ਗਾਰੀ ਨੂੰ ਲੈ ਕੇ ਅਹਿਮ ਫੈਸਲੇ ਲੈ ਰਹੀ ਹੈ ਕਿਉਂਕਿ ਬੇਰੁਜ਼ਗਾਰੀ ਹੀ ਸਾਰੀਆਂ ਮੁਸੀਬਤਾਂ ਦੀ ਜੜ ਹੈ। ਮਾਨ ਨੇ ਕਿਹਾ ਕਿ ਉਹ ਦੁਬਾਰਾ ਤੋਂ ਕਿਸੇ ਨੂੰ ਟੈਂਕੀਆਂ ‘ਤੇ ਨਹੀਂ ਚੜਨ ਦੇਣਗੇ। ਉਨ੍ਹਾਂ ਨੇ ਕਿਹਾ ਕਿ ਸਾਰੀ ਭਰਤੀ ਪ੍ਰਕਿਰਿਆ ਪੂਰੀ ਕਰਾਂਗੇ।
ਮੁੱਖ ਮੰਤਰੀ ਮਾਨ ਨੇ ਭਾਜਪਾ ‘ਤੇ ਹਮਲਾ ਕਰਦਿਆਂ ਕਿਹਾ ਕਿ BJP ਆਮ ਆਦਮੀ ਪਾਰਟੀ ਦੇ ਕੋਲੋਂ ਡਰਦੀ ਹੈ ਕਿਉਂਕਿ ਆਮ ਆਦਮੀ ਪਾਰਟੀ ਹੁਣ ਇੱਕ ਕੌਮੀ ਪਾਰਟੀ ਬਣ ਗਈ ਹੈ। ਕਾਂਗਰਸ ‘ਤੇ ਨਿਸ਼ਾਨਾ ਸਾਧਦਾਂ ਮਾਨ ਨੇ ਕਿਹਾ ਕਾਂਗਰਸ ਇਸ ਚੋਣਾਂ ਜਿੱਤ ਹੀ ਨਹੀਂ ਸਕਦੀ ਕਿਉਂਕਿ ਉਨ੍ਹਾਂ ਦੀ ਆਪਸ ਵਿੱਚ ਹੀ ਇਕੱਤਰਕਾ ਨਹੀਂ ਬਣਦੀ।
ਮਾਨ ਨੇ ਕੇਂਦਰ ਸਰਕਾਰ ਨੇ ਜਲੰਧਰ ਨੂੰ ਸਮਾਰਟ ਸਿਟੀ ਦਾ ਨਾਮ ਦਿੱਤਾ ਹੋਇਆ ਪਰ ਇਸ ਦੇ ਉਲਟ ਇੱਥੇ ਸਮਾਰਟ ਦਿਖਣ ਵਾਲੀ ਕੋਈ ਵੀ ਚੀਜ਼ ਨਹੀਂ ਹੈ। ਮਾਨ ਨੇ ਕਿਹਾ ਕਿ ਸੂਬੇ ਸਰਕਾਰ ਹੁਣ ਜਲੰਧਰ , ਅੰਮ੍ਰਿਤਸਰ , ਪਟਿਆਲਾ, ਲੁਧਿਆਣਾ, ਫਗਵਾੜਾ ਅਤੇ ਬਠਿੰਡਾ ਨੂੰ ਅਜਿਹਾ ਸ਼ਹਿਰ ਬਣਾਵੇਗੀ ਕਿ ਲੋਕ ਇੰਨਾਂ ਸ਼ਹਿਰਾਂ ਨੂੰ ਬਾਹਰ ਤੋਂ ਦੇਖਣ ਆਇਆ ਕਰਨਗੇ।