ਲੁਧਿਆਣਾ ਪੱਛਮੀ ਜ਼ਿਮਨੀ ਚੋਣਾਂ ਲਈ ਭਾਜਪਾ ਨੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਇਸ ਵਾਰ ਭਾਜਪਾ ਨੇ ਜੀਵਨ ਗੁਪਤਾ ਦੇ ਨਾਮ ’ਤੇ ਮੋਹਰ ਲਗਾਈ ਹੈ। ਦੱਸ ਦੇਈਏ ਕਿ ਆਮ ਆਦਮੀ ਪਾਰਟੀ ਵੱਲੋਂ ਰਾਜ ਸਭਾ ਮੈਂਬਰ ਸੰਜੀਵ ਅਰੋੜਾ, ਕਾਂਗਰਸ ਵੱਲੋਂ ਭਾਰਤ ਭੂਸ਼ਣ ਆਸ਼ੂ ਅਤੇ ਅਕਾਲੀ ਦਲ ਵੱਲੋਂ ਪਰਉਪਕਾਰ ਸਿੰਘ ਘੁੰਮਣ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ। ਜ਼ਿਲ੍ਹਾ ਲੁਧਿਆਣਾ ਦੇ ਪੱਛਮੀ ਹਲਕੇ ਲਈ 19 ਜੂਨ ਨੂੰ ਵੋਟਾਂ ਹੋਣਗੀਆਂ ਅਤੇ 23 ਜੂਨ ਨੂੰ ਨਤੀਜੇ ਐਲਾਨੇ ਜਾਣੇ ਹਨ।
