ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਨੇ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ, ਜਿਸ ਤੋਂ ਬਾਅਦ ਹੁਣ ਰਾਣਾ ਗੁਰਮੀਤ ਸਿੰਘ ਸੋਢੀ ਲੋਕ ਸਭਾ ਹਲਕੇ ਦੇ ਹਰ ਜ਼ਿਲ੍ਹੇ ਅਤੇ ਸ਼ਹਿਰ ਵਿੱਚ ਜਾ ਕੇ ਚੋਣ ਪ੍ਰਚਾਰ ਕਰ ਰਹੇ ਹਨ। ਕਈ ਥਾਵਾਂ ‘ਤੇ ਕਾਲੇ ਝੰਡੇ ਦਿਖਾਏ ਜਾ ਰਹੇ ਹਨ ਅਤੇ ਕਈ ਥਾਵਾਂ ‘ਤੇ ਕਿਸਾਨ ਕਾਲੀਆਂ ਪੱਟੀਆਂ ਬੰਨ੍ਹ ਕੇ ਪਹੁੰਚ ਰਹੇ ਹਨ।
ਕਿਸਾਨਾਂ ਦੇ ਲਗਾਤਾਰ ਧਰਨੇ ਤੋਂ ਬਾਅਦ ਹੁਣ ਫਾਜ਼ਿਲਕਾ ਪਹੁੰਚੇ ਰਾਣਾ ਗੁਰਮੀਤ ਸਿੰਘ ਸੋਢੀ ਨੇ ਆਪਣੀ ਚੁੱਪ ਤੋੜੀ ਹੈ, ਕਿਸਾਨਾਂ ਨੂੰ ਭਾਜਪਾ ਦਾ ਵਿਰੋਧ ਕਰਨ ਦੀ ਬਜਾਏ ਚੋਣ ਮੈਦਾਨ ਵਿੱਚ ਉਤਰਨਾ ਚਾਹੀਦਾ ਹੈ।
ਫ਼ਿਰੋਜ਼ਪੁਰ ਤੋਂ ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਭਾਜਪਾ ਦੇ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਜੋ ਕਿ ਫ਼ਾਜ਼ਿਲਕਾ ਦੇ ਅਬੋਹਰ ਰੋਡ ‘ਤੇ ਸਥਿਤ ਇੱਕ ਨਿੱਜੀ ਪੈਲੇਸ ‘ਚ ਪਹੁੰਚੇ, ਨੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਉਹ ਕਿਸਾਨ ਭਰਾਵਾਂ ਨੂੰ ਬੇਨਤੀ ਕਰਦੇ ਹਨ ਕਿ ਜੋ ਵੀ ਮਸਲਿਆਂ ਜਾਂ ਮੰਗਾਂ ਹਨ, ਉਨ੍ਹਾਂ ਸਬੰਧੀ ਕੇਂਦਰੀ ਮੰਤਰੀਆਂ ਨਾਲ ਮੀਟਿੰਗ ਕੀਤੀ ਗਈ ਹੈ | ਹੈ ਅਤੇ ਚੋਣਾਂ ਦਾ ਮਾਹੌਲ ਹੈ, ਅਜਿਹੇ ਮੁੱਦੇ ਸੜਕਾਂ ‘ਤੇ ਖੜ੍ਹੇ ਹੋ ਕੇ, ਨਾਅਰੇਬਾਜ਼ੀ ਕਰਨ ਨਾਲ ਹੱਲ ਨਹੀਂ ਹੋਣਗੇ।
ਉਨ੍ਹਾਂ ਕਿਹਾ ਕਿ ਅਜਿਹਾ ਕਰਕੇ ਕਿਸਾਨ ਆਮ ਲੋਕਾਂ ਨੂੰ ਪ੍ਰੇਸ਼ਾਨੀ ਦਾ ਕਾਰਨ ਬਣ ਰਹੇ ਹਨ ਭਾਜਪਾ ਜੇਕਰ ਉਨ੍ਹਾਂ ਨਾਲ ਸਹਿਮਤ ਨਹੀਂ ਤਾਂ ਉਹ ਚੋਣ ਲੜ ਸਕਦੇ ਹਨ।ਇਸ ਮੌਕੇ ਉਨ੍ਹਾਂ ਨਾਲ ਫਾਜ਼ਿਲਕਾ ਦੇ ਸਾਬਕਾ ਵਿਧਾਇਕ ਅਤੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਸੁਰਜੀਤ ਜਿਆਣੀ ਵੀ ਮੌਜੂਦ ਸਨ।
ਇਹ ਵੀ ਪੜ੍ਹੋ – ਕਣਕ ਦਾ ਭਾਅ 3104 ਰੁਪਏ ਕੁਇੰਟਲ ਕਰਨ ਦੀ ਸਿਫਾਰਸ਼, ਸਰ੍ਹੋਂ ਦਾ ਭਾਅ 6770 ਰੁਪਏ ਪ੍ਰਤੀ ਕੁਇੰਟਲ ਮੰਗਿਆ