The Khalas Tv Blog Punjab ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ BJP ਉਮੀਦਵਾਰ ਜੀਵਨ ਗੁਪਤਾ ਨੇ ਭਰੀ ਨਾਮਜ਼ਦਗੀ
Punjab

ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ BJP ਉਮੀਦਵਾਰ ਜੀਵਨ ਗੁਪਤਾ ਨੇ ਭਰੀ ਨਾਮਜ਼ਦਗੀ

ਲੁਧਿਆਣਾ ਵਿੱਚ 19 ਜੂਨ ਨੂੰ ਉਪ ਚੋਣ ਹੈ। ਅੱਜ ਨਾਮਜ਼ਦਗੀ ਭਰਨ ਦਾ ਆਖਰੀ ਦਿਨ ਹੈ। ਹੁਣ ਤੱਕ, ਕਾਂਗਰਸ, ਬਸਪਾ ਅਤੇ ‘ਆਪ’ ਵਰਗੀਆਂ ਵੱਡੀਆਂ ਪਾਰਟੀਆਂ ਦੇ ਉਮੀਦਵਾਰਾਂ ਨੇ ਆਪਣੀਆਂ ਨਾਮਜ਼ਦਗੀਆਂ ਦਾਖਲ ਕੀਤੀਆਂ ਹਨ। ਅੱਜ ਭਾਜਪਾ ਉਮੀਦਵਾਰ ਜੀਵਨ ਗੁਪਤਾ ਨੇ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ।

ਗੁਪਤਾ ਨੇ ਸਵੇਰੇ ਲਗਭਗ 10.30 ਵਜੇ ਭਾਜਪਾ ਦੀ ਜਨਤਕ ਮੀਟਿੰਗ ਨੂੰ ਸੰਬੋਧਨ ਕੀਤਾ। ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਅਤੇ ਸੁਨੀਲ ਜਾਖੜ ਨੇ ਵਿਸ਼ੇਸ਼ ਤੌਰ ‘ਤੇ ਮੀਟਿੰਗ ਵਿੱਚ ਸ਼ਿਰਕਤ ਕੀਤੀ।

ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਸੂਬਾ ਭਾਜਪਾ ਹਾਈਕਮਾਨ ਦੇ ਨਾਲ ਡਿਪਟੀ ਕਮਿਸ਼ਨਰ ਦਫ਼ਤਰ ਪਹੁੰਚਿਆ। ਦੱਸ ਦੇਈਏ ਕਿ ਗੁਪਤਾ ਨੇ ਚੋਣ ਮੁਹਿੰਮ ਵੀ ਸ਼ੁਰੂ ਕਰ ਦਿੱਤੀ ਹੈ। ਭਾਜਪਾ ਨੇ ਉਨ੍ਹਾਂ ਦੀ ਚੋਣ ਮੁਹਿੰਮ ਨੂੰ ਮਜ਼ਬੂਤੀ ਦੇਣ ਲਈ ਕੁਝ ਪ੍ਰਮੁੱਖ ਆਗੂਆਂ ਦੀ ਚੋਣ ਵੀ ਕੀਤੀ ਹੈ।

Exit mobile version