ਲੋਕ ਸਭਾ ਚੋਣਾਂ (Lok Sabha Election 2024) ਨੂੰ ਲੈ ਕੇ ਸਿਆਸੀ ਪਾਰਟੀਆਂ ਪੂਰਾ ਜ਼ੋਰ ਲਗਾ ਰਹੀਆਂ ਹਨ। ਉਮੀਦਵਾਰਾਂ ਦੇ ਪਰਿਵਾਰਕ ਮੈਂਬਰ ਵੀ ਪੂਰੇ ਜ਼ੋਰ ਨਾਲ ਚੋਣ ਪ੍ਰਚਾਰ ਵਿੱਚ ਜੁੱਟੇ ਹੋਏ ਹਨ। ਚੋਣ ਪ੍ਰਚਾਰ ਦੌਰਾਨ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ ਸਭ ਨੂੰ ਹੱਸਣ ਲਗਾ ਦਿੱਤਾ। ਜਲੰਧਰ ਤੋਂ ਭਾਜਪਾ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੀ ਪਤਨੀ ਦੀ ਜ਼ੁਬਾਨ ਫਿਸਲ ਗਈ।
ਇਕ ਸਮਾਗਮ ਦੌਰਾਨ ਉਹ ਸੰਬੋਧਨ ਕਰ ਰਹੇ ਸਨ। ਉਨ੍ਹਾਂ ਦੇ ਪਤੀ ਕੁੱਝ ਸਮੇ ਪਹਿਲਾਂ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਚੁੱਕੇ ਹਨ। ਉਹ ਆਪਣੇ ਪਤੀ ਭਾਜਪਾ ਉਮੀਦਵਾਰ ਲਈ ਵੋਟਾਂ ਮੰਗਣ ਗਏ ਸਨ, ਪਰ ਉਨ੍ਹਾਂ ਚੋਣ ਪ੍ਰਚਾਰ ਦੌਰਾਨ ਅਪੀਲ ਕੀਤੀ ਕਿ ਇੱਕ-ਇੱਕ ਵੋਟ ਆਮ ਆਦਮੀ ਪਾਰਟੀ ਨੂੰ ਪਾਉਣੀ ਹੈ। ਜਿਸ ਤੋਂ ਬਾਅਦ ਸਭ ਹੱਸਣ ਲੱਗ ਪਏ।
ਸੁਸ਼ੀਲ ਕੁਮਾਰ ਰਿੰਕੂ ਪਹਿਲਾਂ ਕਾਂਗਰਸ ਪਾਰਟੀ ਤੋਂ ਵਿਧਾਇਕ ਰਹਿ ਚੁੱਕੇ ਹਨ। ਜਲੰਧਰ ਦੇ ਸਾਬਕਾ ਸਾਂਸਦ ਸੰਤੋਖ ਸਿੰਘ ਚੌਧਰੀ ਦੀ ਮੌਤ ਤੋਂ ਬਾਅਦ ਉਹ ਆਮ ਆਦਮੀ ਪਾਰਟੀ ਦੀ ਟਿਕਟ ਤੋਂ ਸਾਂਸਦ ਚੁਣੇ ਗਏ ਸਨ। ਹੁਣ ਉਹ ਭਾਜਪਾ ਵਿੱਚ ਸ਼ਾਮਲ ਹੋ ਕੇ ਜਲੰਧਰ ਤੋਂ ਭਾਜਪਾ ਦੇ ਉਮੀਦਵਾਰ ਹਨ।
ਇਹ ਵੀ ਪੜ੍ਹੋ – ਚੋਣ ਜ਼ਾਬਤੇ ਦੀ ਉਲੰਘਣਾ ਲਈ ਅਕਾਲੀ ਦਲ ਅਤੇ ‘ਆਪ’ ਨੂੰ ਚੇਤਾਵਨੀ ਜਾਰੀ