The Khalas Tv Blog India ਹਿਮਾਚਲ ‘ਚ ਨਾਜਾਇਜ਼ ਸ਼ਰਾਬ ਤੇ ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਸਪਲਾਈ ਕਰਦਾ ਸੀ ਭਾਜਪਾ ਕੌਂਸਲਰ , ਸਾਥੀਆਂ ਸਮੇਤ ਗ੍ਰਿਫ਼ਤਾਰ
India

ਹਿਮਾਚਲ ‘ਚ ਨਾਜਾਇਜ਼ ਸ਼ਰਾਬ ਤੇ ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਸਪਲਾਈ ਕਰਦਾ ਸੀ ਭਾਜਪਾ ਕੌਂਸਲਰ , ਸਾਥੀਆਂ ਸਮੇਤ ਗ੍ਰਿਫ਼ਤਾਰ

BJP councilor, who used to supply illicit liquor and banned drug pills in Himachal, arrested along with his colleagues

ਹਿਮਾਚਲ ਪ੍ਰਦੇਸ਼ ‘ਚ ਐਂਟੀ ਨਾਰਕੋਟਿਕਸ ਟਾਸਕ ਫੋਰਸ ਨੇ ਨਸ਼ਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਹੈ। ਐਂਟੀ ਨਾਰਕੋਟਿਕਸ ਟਾਸਕ ਫੋਰਸ ਨੇ 2 ਦਿਨ ਪਹਿਲਾਂ ਗਗਰੇਟ ਵਿੱਚ ਇੱਕ ਅਪਰੇਸ਼ਨ ਦੌਰਾਨ ਕਰੀਬ 28560 ਪਾਬੰਦੀਸ਼ੁਦਾ ਕੈਪਸੂਲ ਬਰਾਮਦ ਕੀਤੇ ਸਨ। ANTF ਦੀ ਇਸ ਕਾਰਵਾਈ ਤੋਂ ਬਾਅਦ ਊਨਾ ਪੁਲਿਸ ਵੀ ਹਰਕਤ ‘ਚ ਆ ਗਈ ਅਤੇ ਅਗਲੇਰੀ ਪਰਤਾਂ ਦਾ ਪਰਦਾਫਾਸ਼ ਕਰਦਿਆਂ ਦਿਨ ਦਿਹਾੜੇ ਕਾਰਵਾਈ ਕਰਦਿਆਂ 210 ਪੇਟੀਆਂ ਨਾਜਾਇਜ਼ ਸ਼ਰਾਬ ਅਤੇ 25000 ਪਾਬੰਦੀਸ਼ੁਦਾ ਕੈਪਸੂਲ ਬਰਾਮਦ ਕੀਤੇ।

ਗਗਰੇਟ ਇਲਾਕੇ ‘ਚ ਸਾਹਮਣੇ ਆਏ ਨਸ਼ਾ ਤਸਕਰੀ ਦੇ ਇਸ ਵੱਡੇ ਮਾਮਲੇ ‘ਚ ਪੁਲਿਸ ਨੇ ਵੱਖ-ਵੱਖ ਮਾਮਲੇ ਦਰਜ ਕਰਕੇ ਹੁਣ ਤੱਕ ਚਾਰ ਵਿਅਕਤੀਆਂ ਨੂੰ ਗੁਫ਼ਤਾਰ ਕੀਤਾ ਹੈ, ਜਿਨ੍ਹਾਂ ‘ਚੋਂ ਮੁੱਖ ਆਗੂ ਨਗਰ ਪੰਚਾਇਤ ਗਗਰੇਟ ਤੋਂ ਕੌਂਸਲਰ ਵਰਿੰਦਰ ਸ਼ਰਮਾ ਹੈ।

ਕਾਰਵਾਈ ਦੇ ਲਗਾਤਾਰ ਤੀਜੇ ਦਿਨ ਪਾਬੰਦੀਸ਼ੁਦਾ ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਜ਼ਬਤ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। 14 ਸਤੰਬਰ ਦੀ ਸ਼ਾਮ ਨੂੰ ਐਂਟੀ ਨਾਰਕੋਟਿਕਸ ਟਾਸਕ ਫੋਰਸ ਕਾਂਗੜਾ ਦੀ ਟੀਮ ਨੇ ਇੱਕ ਪਿਕਅਪ ਟਰਾਲੀ ਵਿੱਚ ਲਿਆਂਦੇ ਜਾ ਰਹੇ ਕਰੀਬ 28560 ਪਾਬੰਦੀਸ਼ੁਦਾ ਕੈਪਸੂਲਾਂ ਦੀ ਖੇਪ ਫੜੀ ਸੀ। ਇਸ ਤੋਂ ਬਾਅਦ ਪੁਲਿਸ ਨੇ ਨਗਰ ਪੰਚਾਇਤ ਗਗਰੇਟ ਦੇ ਭਾਜਪਾ ਸਮਰਥਕ ਕੌਂਸਲਰ ਵਰਿੰਦਰ ਸ਼ਰਮਾ ਉਰਫ਼ ਬਿੰਦੂ ਨੂੰ ਮੈਡੀਕਲ ਸਟੋਰ ਦੇ ਸੰਚਾਲਕ ਸਮੇਤ ਗ੍ਰਿਫ਼ਤਾਰ ਕਰ ਲਿਆ।

ਇਸ ਤੋਂ ਬਾਅਦ ਊਨਾ ਪੁਲਿਸ ਦੀ ਟੀਮ ਨੇ ਸ਼ਨੀਵਾਰ ਸਵੇਰੇ ਦੋਸ਼ੀ ਦੇ ਘਰ ਛਾਪਾ ਮਾਰ ਕੇ 210 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਮਾਮਲਾ ਇੱਥੇ ਹੀ ਖ਼ਤਮ ਨਹੀਂ ਹੋਇਆ, ਪੁਲਿਸ ਨੂੰ ਇਸੇ ਇਲਾਕੇ ‘ਚ ਪਾਬੰਦੀਸ਼ੁਦਾ ਅਤੇ ਨਸ਼ੀਲੇ ਪਦਾਰਥਾਂ ਦੀ ਇਕ ਹੋਰ ਖੇਪ ਆਉਣ ਦੀ ਸੂਚਨਾ ਮਿਲੀ। ਇਸ ਦੇ ਆਧਾਰ ‘ਤੇ ਪੁਲਿਸ ਟੀਮ ਨੇ ਸ਼ਨੀਵਾਰ ਦੇਰ ਸ਼ਾਮ ਕਰੀਬ 25,000 ਨਸ਼ੀਲੇ ਪਦਾਰਥ ਅਤੇ ਨਸ਼ੀਲੇ ਕੈਪਸੂਲ ਬਰਾਮਦ ਕਰਨ ‘ਚ ਸਫਲਤਾ ਹਾਸਲ ਕੀਤੀ।

ਜ਼ਿਲ੍ਹਾ ਪੁਲੀਸ ਮੁਖੀ ਅਰਿਜੀਤ ਸੇਨ ਠਾਕੁਰ ਦਾ ਕਹਿਣਾ ਹੈ ਕਿ ਪੁਲਿਸ ਇਸ ਮਾਮਲੇ ਵਿੱਚ ਲਗਾਤਾਰ ਕਾਰਵਾਈ ਕਰ ਰਹੀ ਹੈ। ਮੁੱਖ ਮੁਲਜ਼ਮ ਵਰਿੰਦਰ ਸ਼ਰਮਾ ਉਰਫ਼ ਬਿੰਦੂ ਖ਼ਿਲਾਫ਼ ਪਾਬੰਦੀਸ਼ੁਦਾ ਦਵਾਈਆਂ ਅਤੇ ਨਾਜਾਇਜ਼ ਸ਼ਰਾਬ ਦੇ ਮਾਮਲੇ ਵਿੱਚ ਵੱਖ-ਵੱਖ ਕੇਸ ਦਰਜ ਕੀਤੇ ਗਏ ਹਨ। ਘਟਨਾ ਦੇ ਸਬੰਧ ‘ਚ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮਾਮਲੇ ਦੀ ਜਾਂਚ ਨੂੰ ਅੱਗੇ ਵਧਾਉਂਦੇ ਹੋਏ ਹੋਰ ਲੋਕਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਜਾਵੇਗਾ। ਐਸਪੀ ਊਨਾ ਅਰਜਿਤਸੇਨ ਠਾਕੁਰ ਨੇ ਦੱਸਿਆ ਕਿ ਪੁਲਿਸ ਇਸ ਮਾਮਲੇ ਵਿੱਚ ਮੁਲਜ਼ਮਾਂ ਦੀ ਵਿੱਤੀ ਜਾਂਚ ਵੀ ਕਰੇਗੀ, ਤਾਂ ਜੋ ਇਸ ਨਸ਼ੇ ਦੇ ਕਾਰੋਬਾਰ ਤੋਂ ਇਕੱਠੀ ਹੋਈ ਜਾਇਦਾਦ ਦਾ ਪਤਾ ਲਾਇਆ ਜਾ ਸਕੇ।

Exit mobile version