Punjab

ਬੀਜੇਪੀ ਨੇ ਘੇਰੀ “ਆਪ”

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬੀਜੇਪੀ ਲੀਡਰ ਸੁਭਾਸ਼ ਸ਼ਰਮਾ ਨੇ ਆਮ ਆਦਮੀ ਪਾਰਟੀ ਉੱਤੇ ਮਹਾਰਾਜਾ ਰਣਜੀਤ ਸਿੰਘ ਦੀ ਤਸਵੀਰ ਨੂੰ ਹਟਾਉਣ ਨੂੰ ਲੈ ਕੇ ਨਿਸ਼ਾਨਾ ਕੱਸਿਆ ਹੈ। ਸ਼ੇਰ ਏ ਪੰਜਾਬ ਮਹਾਰਾਜਾ ਰਣਜੀਤ ਸਿੰਘ ਸਿਰਫ਼ ਪੰਜਾਬ ਦੇ ਹੀ ਨਹੀਂ, ਹਿੰਦੁਸਤਾਨ ਦੇ ਨਹੀਂ ਬਲਕਿ ਦੁਨੀਆ ਦੇ ਮਹਾਨ ਰਾਜਿਆਂ ਵਿੱਚੋਂ ਇੱਕ ਸੀ। ਉਨ੍ਹਾਂ ਦਾ ਰਾਜ ਇਸ ਤਰ੍ਹਾਂ ਦਾ ਸੀ ਜਿੱਥੇ ਸਾਰੇ ਬਰਾਬਰ ਸਨ, ਸਭ ਦੇ ਲਈ ਨਿਆਂ ਸਨ। ਮਹਾਰਾਜਾ ਰਣਜੀਤ ਸਿੰਘ ਤਾਂ ਪੰਜਾਬ ਦੇ ਸਭ ਤੋਂ ਵੱਡੇ । ਇਸੇ ਕਰਕੇ ਸਰਕਾਰੀ ਦਫ਼ਤਰਾਂ ਵਿੱਚ ਉਨ੍ਹਾਂ ਦੀ ਤਸਵੀਰ ਲੱਗੀ ਹੋਈ ਸੀ। ਉਨ੍ਹਾਂ ਦੀ ਤਸਵੀਰ ਨੂੰ ਹਟਾ ਕੇ ਇਨ੍ਹਾਂ ਨੇ ਪਾਪ ਕੀਤਾ ਹੈ। ਪੂਰੇ ਪੰਜਾਬ, ਪੰਜਾਬੀਅਤ ਦਾ ਅਪਮਾਨ ਕੀਤਾ ਹੈ। ਸ਼ਹੀਦ ਏ ਆਜ਼ਮ ਭਗਤ ਸਿੰਘ ਅਤੇ ਬਾਬਾ ਸਾਹਿਬ ਅੰਬੇਦਕ ਦੀ ਫੋਟੋ ਜ਼ਰੂਰ ਲੱਗਣੀ ਚਾਹੀਦੀ ਹੈ ਅਤੇ ਅਸੀਂ ਉਸਦਾ ਪੂਰਾ ਸਮਰਥਨ ਵੀ ਕਰਦੇ ਹਾਂ ਪਰ ਮਹਾਰਾਜਾ ਰਣਜੀਤ ਸਿੰਘ ਦੀ ਫੋਟੋ ਨੂੰ ਹਟਾਉਣ ਦੀ ਕੀ ਜ਼ਰੂਰਤ ਸੀ, ਤਿੰਨ ਫੋਟੋਆਂ ਵੀ ਲੱਗ ਸਕਦੀਆਂ ਸਨ। ਇਸ ਕਰਕੇ ਭਗਵੰਤ ਮਾਨ ਨੂੰ ਪੰਜਾਬ, ਹਿੰਦੁਸਤਾਨ ਦੇ ਲੋਕਾਂ ਤੋਂ ਤੁਰੰਤ ਮੁਆਫ਼ੀ ਮੰਗਣੀ ਚਾਹੀਦੀ ਹੈ ਅਤੇ ਉਸ ਫੋਟੋ ਨੂੰ ਪੂਰੇ ਸਨਮਾਨ ਦੇ ਨਾਲ ਉੱਥੇ ਵਾਪਸ ਲਗਾਇਆ ਜਾਣਾ ਚਾਹੀਦਾ ਹੈ। ਮੈਨੂੰ ਉਮੀਦ ਹੈ ਕਿ ਉਹ ਪੰਜਾਬ ਦੇ ਲੋਕਾਂ ਦੇ ਮਨਾਂ ਵਿੱਚ ਪੈਦਾ ਹੋਇਆ ਗੁੱਸਾ ਸਮਝਣਗੇ ਅਤੇ ਆਪਣੀ ਗਲਤੀ ਠੀਕ ਕਰਨਗੇ।