The Khalas Tv Blog Punjab ਜਲੰਧਰ ਜ਼ਿਮਨੀ ਚੋਣ : ਭਾਜਪਾ ਨੇ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਬਣਾਇਆ ਉਮੀਦਵਾਰ
Punjab

ਜਲੰਧਰ ਜ਼ਿਮਨੀ ਚੋਣ : ਭਾਜਪਾ ਨੇ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਬਣਾਇਆ ਉਮੀਦਵਾਰ

ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਇੰਦਰ ਇਕਬਾਲ ਸਿੰਘ ਅਟਵਾਲ ਕੇਂਦਰੀ ਹਾਊਸਿੰਗ ਅਤੇ ਸ਼ਹਿਰੀ ਮਾਮਲਿਆਂ ਬਾਰੇ ਮੰਤਰੀ ਹਰਦੀਪ ਸਿੰਘ ਪੁਰੀ, ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ, ਪਾਰਟੀ ਆਗੂ ਵਿਜੇ ਰੁਪਾਨੀ ਅਤੇ ਹੋਰਨਾਂ ਦੀ ਹਾਜ਼ਰੀ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋ ਗਏ। ਪਾਰਟੀ ਹੈੱਡਕੁਆਰਟਰ, ਨਵੀਂ ਦਿੱਲੀ, 9 ਅਪ੍ਰੈਲ (ਏ.ਐਨ.ਆਈ.)

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਭਾਰਤੀ ਜਨਤਾ ਪਾਰਟੀ (BJP) ਨੇ ਅਕਾਲੀ ਦਲ ਦੇ ਸਾਬਕਾ ਵਿਧਾਇਕ ਇੰਦਰ ਇਕਬਾਲ ਸਿੰਘ ਅਟਵਾਲ (SAD ex-MLA Inder Iqbal Singh Atwal) ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਉਹ ਤਿੰਨ ਦਿਨ ਪਹਿਲਾਂ ਹੀ ਅਕਾਲੀ ਦਲ ਛੱਡ ਕੇ ਬੀਚੇਪੀ ਵਿੱਚ ਸ਼ਾਮਲ ਹੋਏ ਸਨ। ਉਹ ਲੁਧਿਆਣਾ ਦੇ ਹਲਕਾ ਕੂੰਮ ਕਲਾਂ (Koom Kalan constituency) ਤੋਂ ਅਕਾਲੀ ਦਲ ਦੇ ਸਾਬਕਾ ਵਿਧਾਇਕ ਰਹੇ ਹਨ।

ਭਾਜਪਾ ਨੇ ਜਲੰਧਰ ਲੋਕ ਸਭਾ ਉਪ ਚੋਣ ਲਈ ਇੰਦਰ ਇਕਬਾਲ ਨੂੰ ਆਪਣਾ ਉਮੀਦਵਾਰ ਬਣਾਉਣ ਦੇਰ ਰਾਤ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੱਤਰ ਪੋਸਟ ਕੀਤਾ।

Jalandhar Lok Sabha by-election , BJP candidate, Punjab politics, ਭਾਜਪਾ ਉਮੀਦਵਾਰ, ਕੇਂਦਰ ਸਰਕਾਰ, ਪੰਜਾਬ ਸਰਕਾਰ, ਜਲੰਧੜ ਜ਼ਿਮਨੀ ਚੋਣ
ਭਾਜਪਾ ਨੇ ਜਲੰਧਰ ਲੋਕ ਸਭਾ ਉਪ ਚੋਣ ਲਈ ਇੰਦਰ ਇਕਬਾਲ ਨੂੰ ਆਪਣਾ ਉਮੀਦਵਾਰ ਬਣਾਉਣ ਲਈ ਸੋਸ਼ਲ ਮੀਡੀਆ ਅਕਾਊਂਟ ‘ਤੇ ਪੱਤਰ ਪੋਸਟ ਕੀਤਾ।

ਇੰਦਰ ਇਕਬਾਲ ਨੇ 2002 ਵਿਚ ਲੁਧਿਆਣਾ ਦੇ ਹਲਕਾ ਕੂੰਮ ਕਲਾਂ ਤੋਂ ਰਾਜ ਵਿਧਾਨ ਸਭਾ ਚੋਣ ਜਿੱਤੀ ਸੀ ਪਰ 2007 ਅਤੇ 2017 ਦੀਆਂ ਚੋਣਾਂ ਵਿਚ ਹਾਰ ਦਾ ਸਾਹਮਣਾ ਕਰਨਾ ਪਿਆ। ਉਹ ਸੀਨੀਅਰ ਅਕਾਲੀ ਆਗੂ ਚਰਨਜੀਤ ਸਿੰਘ ਅਟਵਾਲ ਦੇ ਪੁੱਤਰ ਹਨ।  ਦੱਸ ਦੇਈਏ ਕਿ 2004 ਤੋਂ 2009 ਤੱਕ ਲੋਕ ਸਭਾ ਦੇ ਡਿਪਟੀ ਸਪੀਕਰ ਅਤੇ ਦੋ ਵਾਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਹੇ ਚਰਨਜੀਤ ਅਟਵਾਲ ਨੇ ਜਲੰਧਰ ਹਲਕੇ ਤੋਂ ਕਾਂਗਰਸ ਦੇ ਸੰਤੋਖ ਸਿੰਘ ਚੌਧਰੀ ਵਿਰੁੱਧ 2019 ਦੀਆਂ ਲੋਕ ਸਭਾ ਚੋਣਾਂ ਲੜੀਆਂ। ਉਹ ਦੋ ਵਾਰ ਕਰਤਾਰਪੁਰ ਅਤੇ ਫਿਲੌਰ ਹਲਕਿਆਂ ਤੋਂ ਵਿਧਾਨ ਸਭਾ ਚੋਣਾਂ ਲੜੇ।

ਕਾਂਗਰਸ ਨੇ ਸਭ ਤੋਂ ਪਹਿਲਾਂ ਸੰਸਦ ਮੈਂਬਰ ਮਰਹੂਮ ਸੰਤੋਖ ਸਿੰਘ ਚੌਧਰੀ ਦੀ ਪਤਨੀ ਕਰਮਜੀਤ ਕੌਰ ਚੌਧਰੀ ਦਾ ਐਲਾਨ ਕੀਤਾ ਸੀ, ਜਿਨ੍ਹਾਂ ਦੀ 14 ਜਨਵਰੀ ਨੂੰ ਰਾਹੁਲ ਗਾਂਧੀ ਦੀ ਭਾਰਤ ਜੋਰੋ ਯਾਤਰਾ ਦੌਰਾਨ ਮੌਤ ਹੋਣ ਕਾਰਨ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਦੀ ਲੋੜ ਪਈ ਸੀ।

ਇਸ ਦੌਰਾਨ ਸੱਤਾਧਾਰੀ ਆਮ ਆਦਮੀ ਪਾਰਟੀ (AAP) ਨੇ ਕਾਂਗਰਸ ਦੇ ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਰਿੰਕੂ ਦੀ ਉਮੀਦਵਾਰੀ ਦਾ ਐਲਾਨ ਉਨ੍ਹਾਂ ਦੇ ‘ਆਪ’ ‘ਚ ਸ਼ਾਮਲ ਹੋਣ ਤੋਂ ਇਕ ਦਿਨ ਬਾਅਦ ਕੀਤਾ ਗਿਆ ਸੀ। ਸ਼੍ਰੋਮਣੀ ਅਕਾਲੀ ਦਲ (SAD)-ਬਹੁਜਨ ਸਮਾਜ ਪਾਰਟੀ (BSP) ਨੇ ਬੰਗਾ ਤੋਂ ਮੌਜੂਦਾ ਵਿਧਾਇਕ ਡਾਕਟਰ ਸੁਖਵਿੰਦਰ ਕੁਮਾਰ ਸੁੱਖੀ ਨੂੰ ਆਪਣਾ ਉਮੀਦਵਾਰ ਬਣਾਇਆ ਹੈ।

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਨਾਮਜ਼ਦਗੀ ਪ੍ਰਕਿਰਿਆ ਵੀਰਵਾਰ ਯਾਨੀ ਅੱਜ ਤੋਂ ਸ਼ੁਰੂ ਹੋਵੇਗੀ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕਿਹਾ ਕਿ ਵੀਰਵਾਰ ਨੂੰ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ ਅਤੇ ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 20 ਅਪ੍ਰੈਲ ਹੈ। ਸਾਰੀਆਂ ਮੁੱਖ ਸਿਆਸੀ ਜਥੇਬੰਦੀਆਂ ਨੇ ਆਪੋ-ਆਪਣੀ ਪਾਰਟੀ ਦੇ ਉਮੀਦਵਾਰਾਂ ਦੇ ਨਾਂ ਨਾਲ ਚੋਣ ਮੁਹਿੰਮ ਸ਼ੁਰੂ ਕਰ ਦਿੱਤੀ ਹੈ।

Exit mobile version