‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਭਾਜਪਾ ਵਫ਼ਦ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕੱਲ੍ਹ ਫਿਰੋਜ਼ਪੁਰ ਰੈਲੀ ਮੌਕੇ ਸੁਰੱਖਿਆ ਵਿੱਚ ਹੋਈ ਕੁਤਾਹੀ ਨੂੰ ਲੈ ਕੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਪੰਜਾਬ ਦੇ ਡੀਜੀਪੀ ਸਿਧਾਰਥ ਚੱਟੋਪਧਿਆਏ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ ਹੈ।
