Punjab

ਬੀਜੇਪੀ ਨੇ ਪਟਿਆਲਾ ਘਟਨਾ ਦੀ ਉੱਚ ਪੱਧਰੀ ਜਾਂਚ ਦੀ ਕੀਤੀ ਮੰਗ

ਦ ਖ਼ਾਲਸ ਬਿਊਰੋ : ਭਾਰਤੀ ਜਨਤਾ ਪਾਰਟੀ  ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪਟਿਆਲਾ ਵਿੱਚ ਹੋਏ ਪ੍ਰ ਦ ਰਸ਼ਨ ਦੀ ਨਿੰ ਦਾ ਕਰਦਿਆਂ ਇਸ ਨੂੰ ਮੰ ਦ ਭਾ ਗੀ ਘਟ ਨਾ ਕਰਾਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਬਾਹਰ ਬੈਠੇ ਲੋਕਾਂ ਵੱਲੋਂ ਪੰਜਾਬ ਦਾ ਮਾਹੌਲ ਤੇ ਵਿਰਸੇ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ,ਰਹੀ ਹੈ ਜਿਸ ਲਈ ਉਨ੍ਹਾਂ ਨੇ ਸਰਕਾਰ ਨੂੰ ਸਾਵਧਾਨ ਕਰਦਿਆਂ ਵਿਰੋਧੀਆਂ ਦਾ ਪਰਦਾਫਾਸ਼ ਕਰਨ ਦੀ ਨਸੀਹਤ ਦਿੱਤੀ ਹੈ। ਸ਼ਰਮਾ ਨੇ ਦੋਵਾਂ ਧ ੜਿਆਂ ਨੂੰ ਪੰਜਾਬ ਵਿੱਚ ਸ਼ਾ ਤੀ ਰੱਖਣ ਦੀ ਅਪੀਲ ਕੀਤੀ ਹੈ।

ਉਨ੍ਹਾਂ ਨੇ ਆਪ ਸਰਕਾਰ ‘ਤੇ ਨਿ ਸ਼ਾਨਾ ਕੱਸਦਿਆਂ ਕਿਹਾ ਕਿ ਪੰਜਾਬ ਵਿੱਚ ਜਦੋਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਉਦੋਂ ਤੋਂ ਪੰਜਾਬ ਦੀ ਅਮਨ ਸ਼ਾਂ ਤੀ ਭੰ ਗ ਹੋ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਕਾਨੂੰਨ ਵਿਵਸਥਾ ਖਰਾਬ ਹੋਣ ਪਿੱਛੇ ਸਰਕਾਰ ਤੇ ਪ੍ਰਸ਼ਾ ਸਨ ਦੀ ਲਾਪਰਵਾਹੀ ਹੈ।ਉਨ੍ਹਾਂ ਨੇ ਪਟਿਆਲਾ ਵਿੱਚ ਵਾਪਰੀ ਅੱਜ ਦੀ ਘਟ ਨਾ ਦਾ ਸਿਹਰਾ ਵੀ ਪੰਜਾਬ ਸਰਕਾਰ ਸਿਰ ਬੰਨਿਆ। ਅਸ਼ਵਨੀ ਸ਼ਰਮਾਂ ਨੇ ਕਿਹਾ ਕਿ ਚੋਣਾਂ ਦੌਰਾਨ ਕੀਤੇ ਵਾਅਦਿਆਂ ਤੋਂ ਲੋਕਾਂ ਦਾ ਧਿਆਨ ਭ ੜ ਕਾਉਣ ਲਈ ਇਹ ਸਭ ਕੁੱਝ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਉੱਤੇ ਮੁਫ਼ਤ ਬਿਜਲੀ ਦੇਣ ਦੇ ਵਾਅਦੇ ਤੋਂ ਭੱਜਣ ਦਾ ਇਲ ਜ਼ਾਮ ਵੀ ਲਾਇਆ।

ਉਨ੍ਹਾਂ ਨੇ ਪਟਿਆਲਾ ਵਿੱਚ ਵਾਪਰੀ ਘ ਟਨਾ ਦੀ ਉੱਚ ਪੱਧਰੀ ਜਾਂਚ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਪਟਿਆਲਾ ਵਿੱਚ ਕਾਨੂੰਨ ਵਿਵਸਥਾ ਉੱਥੇ ਵੀ ਸਵਾਲ ਚੁੱਕੇ।