Punjab

ਭਾਜਪਾ ਦੇ ਚੋਣ ਦਫਤਰ ਦਾ ਉਦਘਾਟਨ: ਰਿੰਕੂ ਬੋਲੇ ਡਰੀਆਂ ਹੋਈਆਂ ਹਨ ਵਿਰੋਧੀ ਪਾਰਟੀਆਂ

ਜਲੰਧਰ (Jalandhar) ਵਿੱਚ ਲੋਕ ਸਭਾ ਚੋਣਾਂ (Lok sabha elections) ਨੂੰ ਲੈ ਕੇ ਹਰ ਪਾਰਟੀ ਵੱਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਅੱਜ ਭਾਜਪਾ ਨੇ ਵੀ ਆਪਣੇ ਚੋਣ ਦਫ਼ਤਰ ਦਾ ਉਦਘਾਟਨ ਕੀਤਾ ਹੈ। ਦਫ਼ਤਰ ਦੇ ਉਦਘਾਟਨ ਤੋਂ ਪਹਿਲਾਂ ਹਵਨ ਯੱਗ ਅਤੇ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ।

ਇਸ ਮੌਕੇ ਤੇ ਪਾਰਟੀ ਲੀਰਡਸ਼ਿਪ ਦੇ ਨਾਲ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਅਤੇ ਵਿਧਾਇਕ ਸ਼ੀਤਲ ਅੰਗੁਰਾਲ ਵੀ ਮੌਜੂਦ ਸਨ। ਇਸ ਦੌਰਾਨ ਸੁਸ਼ੀਲ ਕੁਮਾਰ ਰਿੰਕੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ‘ਆਪ’ ਦੀ ਤਰਫੋਂ ਚੋਣ ਲੜਨਗੇ।

ਪੱਤਰਕਾਰਾਂ ਨਾਲ ਗੱਲ ਕਰਦਿਆਂ ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਕਿਹਾ ਕਿ ਬੂਥ ਪੱਧਰ ‘ਤੇ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਕੁਝ ਦਿਨਾਂ ਵਿੱਚ ਚੋਣ ਲੜਨ ਦੀ ਰੂਪ ਰੇਖਾ ਤਿਆਰ ਕਰ ਲਈ ਜਾਵੇਗੀ ਅਤੇ ਫਿਰ ਉਸ ਆਧਾਰ ’ਤੇ ਚੋਣ ਲੜੀ ਜਾਵੇਗੀ।

ਮੈਂ ਖੁਸ਼ਕਿਸਮਤ ਹਾਂ ਕਿ ਦਿੱਗਜ ਨੇਤਾ ਮੇਰੇ ਖਿਲਾਫ ਚੋਣ ਲੜ ਰਹੇ ਹਨ – ਸੁਸ਼ੀਲ ਕੁਮਾਰ ਰਿੰਕੂ

ਰਿੰਕੂ ਨੇ ਕਿਹਾ ਕਿ ਜਲੰਧਰ ਸੀਟ ’ਤੇ ਹਰ ਪਾਰਟੀ ਨੇ ਪੂਰਾ ਜ਼ੋਰ ਲਗਾਇਆ ਹੋਇਆ ਹੈ। ਕਾਂਗਰਸ ਤਾਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਚੋਣ ਲੜਾਉਣ ਬਾਰੇ ਵਿਚਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਖ਼ੁਦ ਜਲੰਧਰ ਤੋਂ ਚੋਣ ਲੜ ਲੜ ਸਕਦੇ ਹਨ।

ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਭਾਜਪਾ ਤੋਂ ਇੰਨੀਆਂ ਡਰੀਆਂ ਹੋਈਆਂ ਹਨ ਕਿ ਉਹ ਆਪਣੇ ਦਿੱਗਜ ਨੇਤਾਵਾਂ ਨੂੰ ਮੈਦਾਨ ਵਿਚ ਉਤਾਰ ਰਹੀਆਂ ਹਨ। ਮੈਂ ਇਸ ਨੂੰ ਆਪਣੀ ਖੁਸ਼ਕਿਸਮਤੀ ਸਮਝਦਾ ਹਾਂ ਕਿ ਪਾਰਟੀ ਨੇ ਮੈਨੂੰ ਇਸ ਦੇ ਯੋਗ ਸਮਝਿਆ।