Punjab

BJP ਨੇ ਸਤਿਕਾਰ ਕੌਰ ਗਹਿਰੀ ਨੂੰ ਪਾਰਟੀ ਤੋਂ ਕੱਢਿਆ

Punjab News: ਭਾਜਪਾ ਨੇ ਸਤਿਕਾਰ ਕੌਰ ਗਹਿਰੀ ਨੂੰ ਪਾਰਟੀ ‘ਚੋਂ ਬਾਹਰ ਕੱਢ ਦਿੱਤੇ ਗਿਆ ਹੈ। ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੇ ਨਿਰਦੇਸ਼ਾਂ ’ਤੇ ਸਤਿਕਾਰ ਕੌਰ ਨੂੰ 6 ਸਾਲ ਲਈ ਪਾਰਟੀ ਵਿੱਚੋਂ ਕੱਢਿਆ ਗਿਆ ਹੈ। ਦਰਅਸਲ ਬੀਤੇ ਦਿਨ ਸਤਿਕਾਰ ਕੌਰ ਗਹਿਰੀ ਨੂੰ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ ਗਿਆ ਸੀ।  ਉਸ ਕੋਲੋਂ ਚਿੱਟਾ, ਡਰੱਗ ਮਨੀ ਅਤੇ 4 ਗੱਡੀਆਂ ਵੀ ਪੁਲਿਸ ਨੇ ਫੜੀਆਂ ਸਨ।

ਲੰਘੇ ਕੱਲ੍ਹ ਕੀਤਾ ਸੀ ਗ੍ਰਿਫਤਾਰ

ਫ਼ਿਰੋਜ਼ਪੁਰ ਦਿਹਾਤੀ ਦੀ ਸਾਬਕਾ ਵਿਧਾਇਕ ਸਤਕਾਰ ਕੌਰ ਅਤੇ ਉਨ੍ਹਾਂ ਦੇ ਭਤੀਜੇ ਨੂੰ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਨੇ ਬੁੱਧਵਾਰ ਨੂੰ ਨਸ਼ਾ ਤਸਕਰੀ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਕੋਲੋਂ ਕੁੱਲ 128 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਦੌਰਾਨ ਸਾਬਕਾ ਵਿਧਾਇਕ ਦੇ ਡਰਾਈਵਰ ਨੇ ਪੁਲਿਸ ਮੁਲਾਜ਼ਮਾਂ ‘ਤੇ ਆਪਣੀ ਕਾਰ ਭਜਾ ਦਿੱਤੀ। ਜਿਸ ਕਾਰਨ ਪੁਲਸ ਮੁਲਾਜ਼ਮ ਜ਼ਖਮੀ ਹੋ ਗਿਆ। ਟੀਮ ਨੇ ਮੌਕੇ ਤੋਂ ਇੱਕ ਕਰੂਜ਼ ਅਤੇ ਇੱਕ BMW ਗੱਡੀ ਵੀ ਜ਼ਬਤ ਕੀਤੀ ਹੈ।

ਆਈਜੀ ਸੁਖਚੈਨ ਸਿੰਘ ਗਿੱਲ ਨੇ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਕਿ ਪੁਲਿਸ ਦੀ ਜਾਂਚ ਅਜੇ ਜਾਰੀ ਹੈ। ਮੁਹਾਲੀ ਦੇ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਥਾਣੇ ਵਿੱਚ ਇੱਕ ਵਿਅਕਤੀ ਨੇ ਪੁਲਿਸ ਨੂੰ ਸੂਚਿਤ ਕੀਤਾ ਸੀ ਕਿ ਉਹ ਨਸ਼ੇ ਦਾ ਆਦੀ ਹੈ। ਇੱਕ ਔਰਤ ਉਸਨੂੰ ਨਸ਼ਾ ਵੇਚਣ ਲਈ ਮਜ਼ਬੂਰ ਕਰ ਰਹੀ ਹੈ। ਉਸਨੇ ਪੁਲਿਸ ਨੂੰ ਕੁਝ ਕਾਲ ਰਿਕਾਰਡਿੰਗ ਵੀ ਦਿੱਤੀ। ਜਿਸ ਵਿੱਚ ਨਸ਼ੇ ਦੇ ਸੌਦੇ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।