‘ਦ ਖ਼ਾਲਸ ਬਿਊਰੋ : ਐਤਵਾਰ ਰਾਤ ਪੰਜਾਬ ਭਾਜਪਾ ਦੇ ਐੱਸਸੀ ਵਿੰਗ ਦੇ ਜਨਰਲ ਸਕੱਤਰ ਬਲਵਿੰਦਰ ਗਿੱਲ ਉੱਤੇ ਜਾਨਲੇਵਾ ਹਮਲਾ ਹੋਇਆ। ਹਾਲਾਂਕਿ, ਹੁਣ ਉਨ੍ਹਾਂ ਦੀ ਸਿਹਤ ਖ਼ਤਰੇ ਤੋਂ ਬਾਹਰ ਹੈ। ਅੱਜ ਉਨ੍ਹਾਂ ਨੂੰ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਮਿਲਣ ਦੇ ਲਈ ਪਹੁੰਚੇ। ਉਨ੍ਹਾਂ ਨੇ ਦੱਸਿਆ ਕਿ ਬਲਵਿੰਦਰ ਗਿੱਲ ਉਹਨਾਂ ਦੇ ਪਰਿਵਾਰਕ ਮੈਂਬਰ ਹਨ। ਉਨ੍ਹਾਂ ਨੇ ਬੜੀ ਹਿੰਮਤ ਦੇ ਨਾਲ ਹਮਲਾਵਰਾਂ ਦਾ ਸਾਹਮਣਾ ਕੀਤਾ। ਈਟੀਓ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਚੱਲ ਰਹੀ ਹੈ, ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕੀਤਾ ਜਾਵੇਗਾ। ਬਲਵਿੰਦਰ ਸਿੰਘ ਗਿੱਲ ਉੱਤੇ ਉਨ੍ਹਾਂ ਦੇ ਘਰ ਵਿੱਚ ਹੀ ਕੁਝ ਅਣਪਛਾਤੇ ਲੋਕਾਂ ਵੱਲੋਂ ਹਮਲਾ ਕੀਤਾ ਗਿਆ ਸੀ।
