The Khalas Tv Blog Punjab ਭਾਜਪਾ ਨੇ ਕੇਵਲ ਢਿੱਲੋਂ ਨੂੰ ਐਲਾਨਿਆਂ ਸੰਗਰੂਰ ਜ਼ਿਮਨੀ ਚੋਣ ਲਈ ਉਮੀਦਵਾਰ
Punjab

ਭਾਜਪਾ ਨੇ ਕੇਵਲ ਢਿੱਲੋਂ ਨੂੰ ਐਲਾਨਿਆਂ ਸੰਗਰੂਰ ਜ਼ਿਮਨੀ ਚੋਣ ਲਈ ਉਮੀਦਵਾਰ

ਦ ਖ਼ਾਲਸ ਬਿਊਰੋ : ਸੰਗਰੂਰ ਜ਼ਿਮਨੀ ਚੋਣ ਲਈ ਸਿਆਸੀ ਸਰਗਰਮੀਆਂ ਨੇ ਜ਼ੋਰ ਫੜ ਲਿਆ ਹੈ। ਆਮ ਆਦਮੀ ਪਾਰਟੀ, ਸ਼੍ਰੋਮਣੀ ਅਕਾਲੀ ਦਲ ਬਾਦਲ ਤੇ ਅਕਾਲੀ ਦਲ ਅੰਮ੍ਰਿਤਸਰ ਤੋਂ ਬਾਅਦ ਹੁਣ ਭਾਜਪਾ ਨੇ ਆਪਣਾ ਉਮੀਦਵਾਰ ਚੋਣ ਮੈਦਾਨ ਵਿਚ ਉਤਾਰਨ ਦੀ ਤਿਆਰੀ ਕਰ ਲਈ ਹੈ। ਇਸੇ ਦੌਰਾਨ ਬੀਜੇਪੀ ਨੇ ਕੇਵਲ ਢਿੱਲੋਂ ਨੂੰ ਸੰਗਰੂਰ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। । ਮੁੱਖ ਮੰਤਰੀ ਮਾਨ ਦੇ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣ ਅਤੇ ਸਾਂਸਦ ਵਜੋਂ ਅਸਤੀਫਾ ਦੇਣ ਤੋਂ ਬਾਅਦ ਇਹ ਸੀਟ ਖਾਲੀ ਹੋਈ ਸੀ। ਹੁਣ 23 ਜੂਨ ਨੂੰ ਜ਼ਿਮਨੀ ਚੋਣ ਹੋਣ ਜਾ ਰਹੀ ਹੈ ਅਤੇ ਭਲਕੇ ਇਸ ਸੀਟ ਲਈ ਨਾਮਜ਼ਦਗੀਆਂ ਭਰਨ ਦਾ ਆਖਰੀ ਦਿਨ ਹੈ।

ਦੱਸ ਦਈਏ ਕਿ ਕੱਲ੍ਹ ਕਾਂਗਰਸ ਦੇ ਮੰਤਰੀ ਰਹੇ ਬਲਬੀਰ ਸਿੰਘ ਸਿੱਧੂ, ਗੁਰਪ੍ਰੀਤ ਸਿੰਘ ਕਾਂਗੜ, ਸ਼ਾਮ ਸੁੰਦਰ ਅਰੋੜਾ, ਡਾ. ਰਾਜ ਕੁਮਾਰ ਵੇਰਕਾ, ਕੇਵਲ ਸਿੰਘ ਢਿੱਲੋਂ, ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਉਰਫ਼ ਜੀਤੀ ਸਿੱਧੂ, ਅਕਾਲੀ ਦਲ ਦੀ ਸਾਬਕਾ ਮੰਤਰੀ ਮਹਿੰਦਰ ਕੌਰ ਜੋਸ਼ ਅਤੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਭਾਜਪਾ ਵਿੱਚ ਸ਼ਾਮਲ ਹੋਏ ਸਨ।

ਆਮ ਆਦਮੀ ਪਾਰਟੀ ਲਈ ਇਹ ਸੀਟ ਕਾਫੀ ਅਹਿਮ ਹੈ ਜਿਸ ਲਈ ਉਹਨਾਂ ਵੱਲੋਂ ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਨੂੰ ਟਿਕਟ ਦਿੱਤੀ ਗਈ ਹੈ।  ਕੱਲ੍ਹ ਸੀਐੱਮ ਭਗਵੰਤ ਮਾਨ ਦੀ ਮੌਜੂਦਗੀ ‘ਚ ਉਹਨਾਂ ਵੱਲੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ। ਦਸ ਦਈਏ ਕਿ ਗੁਰਮੇਲ ਸਿੰਘ ਸੰਗਰੂਰ ਦੇ ਪਿੰਡ ਘੜੂੰਆਂ ਦੇ ਸਰਪੰਚ ਵੀ ਹਨ।

ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਸਿਮਰਨਜੀਤ ਮਾਨ ਉਮੀਦਵਾਰ ਹਨ। ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਜੀਤ ਕੌਰ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ।ਭਲਕੇ ਨਾਮਜ਼ਦਗੀ ਦਾਖਲ ਕਰਨਗੇ।ਭਾਜਪਾ ਨੇ ਵੀ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ।ਹੁਣ ਸਭ ਦੀਆਂ ਨਜ਼ਰਾਂ ਕਾਂਗਰਸ ਉਮੀਦਵਾਰ ‘ਤੇ ਹਨ।

Exit mobile version