Punjab

ਅਣਪਛਾਤਿਆਂ ਵੱਲੋਂ ਭਾਜਪਾ ਆਗੂ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਭੱਜ ਕੇ ਬਚਾਈ ਜਾਨ

ਲੁਧਿਆਣਾ : ਬੀਤੇ ਰਾਤ ਨੂੰ ਲੁਧਿਆਣਾ ਦੇ ਟਿੱਬਾ ਰੋਡ ‘ਤੇ ਸਥਿਤ ਗੋਪਾਲ ਨਗਰ ਵਿੱਚ ਅਣਪਛਾਤੇ ਨੌਜਵਾਨਾਂ ਨੇ ਭਾਜਪਾ ਆਗੂ ਨਮਨ ਬਾਂਸਲ ‘ਤੇ ਹਮਲਾ ਕਰ ਦਿੱਤਾ। ਮੁਲਜ਼ਮਾਂ ਨੇ ਪਹਿਲਾਂ ਨਮਨ ਨੂੰ ਥੱਪੜ ਮਾਰਿਆ ਅਤੇ ਫਿਰ ਉਸਦੀ ਪਿੱਠ ‘ਤੇ ਦਾਤਰ ਨਾਲ ਹਮਲਾ ਕਰ ਦਿੱਤਾ।

ਖੂਨ ਨਾਲ ਲੱਥਪੱਥ ਹਾਲਤ ਵਿੱਚ ਨਮਨ ਨੇੜਲੀ ਦੁਕਾਨ ‘ਤੇ ਜਾ ਕੇ ਆਪਣੀ ਜਾਨ ਬਚਾਉਣ ਵਿੱਚ ਕਾਮਯਾਬ ਰਿਹਾ ਅਤੇ ਆਪਣੇ ਦੋਸਤਾਂ ਨੂੰ ਸੂਚਿਤ ਕੀਤਾ। ਮੌਕੇ ‘ਤੇ ਪਹੁੰਚੇ ਉਸਦੇ ਦੋਸਤ ਉਸਨੂੰ ਸਿਵਲ ਹਸਪਤਾਲ ਲੈ ਗਏ, ਜਿੱਥੇ ਉਸਦੀ ਪਿੱਠ ‘ਤੇ ਟਾਂਕੇ ਲਗਾਏ ਗਏ।

ਚਸ਼ਮਦੀਦਾਂ ਅਨੁਸਾਰ ਇਹ ਘਟਨਾ ਰਾਤ 10:30 ਵਜੇ ਦੇ ਕਰੀਬ ਵਾਪਰੀ ਜਦੋਂ ਕੁਝ ਨੌਜਵਾਨਾਂ ਨੂੰ ਗੋਪਾਲ ਨਗਰ ਚੌਕ ਨੇੜੇ ਲੜਦੇ ਦੇਖਿਆ ਗਿਆ। ਇਸ ਦੌਰਾਨ ਗੋਲੀਬਾਰੀ ਹੋਣ ਦੀ ਵੀ ਸੰਭਾਵਨਾ ਹੈ, ਹਾਲਾਂਕਿ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਗੋਲੀ ਕਿਸਨੇ ਚਲਾਈ। ਟਿੱਬਾ ਥਾਣੇ ਦੀ ਪੁਲਿਸ ਨੂੰ ਮਾਮਲੇ ਦੀ ਜਾਣਕਾਰੀ ਦੇ ਦਿੱਤੀ ਗਈ ਹੈ ਅਤੇ ਜਾਂਚ ਜਾਰੀ ਹੈ।

3 ਦਿਨਾਂ ਤੋਂ ਧਮਕੀਆਂ ਮਿਲ ਰਹੀਆਂ ਸਨ

ਜਾਣਕਾਰੀ ਦਿੰਦੇ ਹੋਏ ਜ਼ਖਮੀ ਨਮਨ ਨੇ ਕਿਹਾ ਕਿ ਉਹ ਭਾਜਪਾ ਯੂਥ ਦਾ ਉਪ ਪ੍ਰਧਾਨ ਹੈ। ਉਸਦੀ ਦੁਕਾਨ ਗੋਪਾਲ ਨਗਰ ਵਿੱਚ ਹੈ। ਮੈਨੂੰ 2 ਤੋਂ 3 ਦਿਨ ਪਹਿਲਾਂ ਵੀ ਧਮਕੀਆਂ ਮਿਲੀਆਂ ਸਨ।