‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਵਿੱਚ ਬੀਜੇਪੀ ਦੇ ਸਾਬਕਾ ਮੀਤ ਪ੍ਰਧਾਨ ਗੁਰਵਿੰਦਰ ਸਿੰਘ ਬਾਵਾ ਦੀ ਸੁਭਾਸ਼ ਨਗਰ ਦੇ ਝੀਲ ਵਾਲੇ ਪਾਰਕ ਵਿੱਚ ਇੱਕ ਗਰਿੱਲ ਦੇ ਨਾਲ ਲਾਸ਼ ਲਟਕੀ ਹੋਈ ਮਿਲੀ। ਗੁਰਵਿੰਦਰ ਸਿੰਘ ਬਾਵਾ ਦੀ ਉਮਰ 58 ਸਾਲ ਸੀ ਅਤੇ ਉਹ ਪੱਛਮੀ ਦਿੱਲੀ ਦੇ ਫਤਹਿ ਨਗਰ ‘ਚ ਰਹਿੰਦੇ ਸੀ। ਕਰੀਬ ਸ਼ਾਮੀਂ 6 ਵਜੇ ਮੌਕੇ ‘ਤੇ ਪਾਰਕ ਵਿੱਚ ਘੁੰਮ ਰਹੇ ਲੋਕਾਂ ਨੇ ਇਸ ਘਟਨਾ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਕੀਤੀ, ਜਿਸ ਤੋਂ ਬਾਅਦ ਉਨ੍ਹਾਂ ਦੀ ਪਹਿਚਾਣ ਹੋ ਸਕੀ। ਪੁਲਿਸ ਨੂੰ ਮੌਕੇ ਤੋਂ ਕੋਈ ਵੀ ਖੁਦਕੁਸ਼ੀ ਨੋਟ ਬਰਾਮਦ ਨਹੀਂ ਹੋਇਆ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਕੇ ਜਾਂਚ ਆਰੰਭ ਕਰ ਦਿੱਤੀ ਹੈ।

Related Post
Khaas Lekh, Khalas Tv Special, Punjab
ਪੰਜਾਬ ਵਿੱਚ ਫ਼ਰਜ਼ੀ ਏਜੰਟਾਂ ਵੱਲੋਂ ਕੀਤੀ ਜਾ ਰਹੀ ਧੋਖਾਧੜੀ,
December 19, 2025
