Punjab

ਭਾਜਪਾ ਲੀਡਰ ਦੀ ਕੈਪਟਨ ਸਰਕਾਰ ਨੂੰ ਲੜਨ ਦੀ ਬਜਾਏ ਕਰੋਨਾ ਸਥਿਤੀ ਵੱਲ ਧਿਆਨ ਦੇਣ ਦੀ ਨਸੀਹਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਜਪਾ ਦੇ ਲੀਡਰ ਹਰਜੀਤ ਸਿੰਘ ਗਰੇਵਾਲ ਨੇ ਕਾਂਗਰਸ ਵਿਧਾਇਕ ਪਰਗਟ ਸਿੰਘ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ‘ਕਾਂਗਰਸ ਆਪਣੀਆਂ ਨਾਕਾਮੀਆਂ ਲੁਕਾਉਣ ਦੇ ਲਈ ਆਪਸ ਵਿੱਚ ਇਸ ਤਰ੍ਹਾਂ ਦੀਆਂ ਖੇਡਾਂ ਖੇਡ ਰਹੀ ਹੈ। ਇਸ ਲਈ ਪੰਜਾਬ ਦੇ ਲੋਕਾਂ ਨੂੰ ਇਹ ਸਮਝ ਲੈਣਾ ਚਾਹੀਦਾ ਹੈ ਕਿ ਇਹ ਆਪਣੀਆਂ ਨਾਕਾਮੀਆਂ ਲੁਕਾ ਰਹੇ ਹਨ। ਕਰੋਨਾ ਦਾ ਕਹਿਰ ਪੂਰੇ ਭਾਰਤ ਵਿੱਚ ਛਾਇਆ ਹੋਇਆ ਹੈ ਪਰ ਇਹ ਕਰੋਨਾ ਨਾਲ ਨਜਿੱਠਣ ਵੱਲ ਧਿਆਨ ਦੇਣ ਦੀ ਬਜਾਏ ਆਪਸ ਵਿੱਚ ਝਗੜਾ ਕਰ ਰਹੇ ਹਨ। ਇਹ ਲੋਕਾਂ ਪ੍ਰਤੀ ਸੰਵੇਦਨਸ਼ੀਲ ਨਹੀਂ ਹਨ। ਕੈਪਟਨ ਦੇ ਰਾਜਨੀਤਿਕ ਸਲਾਹਕਾਰ ਸੰਦੀਪ ਸੰਧੂ ਨੂੰ ਇਸ ਤਰ੍ਹਾਂ ਦਾ ਕੋਈ ਅਧਿਕਾਰ ਨਹੀਂ ਹੈ, ਜੋ ਉਹ ਇੱਕ ਵਿਧਾਇਕ ਨੂੰ, ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਨੂੰ ਧਮਕੀ ਦੇ ਸਕਣ। ਜੇ ਪਰਗਟ ਸਿੰਘ ਨੂੰ ਧਮਕੀ ਮਿਲੀ ਹੈ ਤਾਂ ਉਹ ਪੁਲਿਸ ਕੋਲ ਸ਼ਿਕਾਇਤ ਦਰਜ ਕਿਉਂ ਨਹੀਂ ਕਰਵਾਉਂਦੇ। ਇਸ ਲਈ ਇਹ ਕਾਂਗਰਸ ਦੀ ਮਿਲੀਭੁਗਤ ਹੈ ਅਤੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ’।