ਮੁਹਾਲੀ : ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੂੰ ਉਨ੍ਹਾਂ ਦੀ ਫ਼ਿਲਮ ‘ਸਰਦਾਰ ਜੀ-3’ ਨੂੰ ਲੈ ਕੇ ਵਿਵਾਦਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਫ਼ਿਲਮ ਵਿੱਚ ਪਾਕਿਸਤਾਨੀ ਅਦਾਕਾਰਾ ਹਾਨੀਆ ਆਮਿਰ ਨਾਲ ਉਨ੍ਹਾਂ ਦੀ ਜੋੜੀ ਨੂੰ ਲੈ ਕੇ ਕਈ ਫ਼ਿਲਮ ਸੰਗਠਨਾਂ ਅਤੇ ਸੋਸ਼ਲ ਮੀਡੀਆ ਉਪਭੋਗਤਾਵਾਂ ਨੇ ਨਾਰਾਜ਼ਗੀ ਜ਼ਾਹਰ ਕੀਤੀ ਹੈ।
ਇਸੇ ਦੌਰਾਨ BJP ਲੀਡਰ ਆਰਪੀ ਸਿੰਘ ਦਿਲਜੀਤ ਦੇ ਹੱਕ ਵਿੱਚ ਆਏ ਹਨ। ਉਨ੍ਹਾਂ ਨੇ ਦਿਲਜੀਤ ਭਾਰਤੀ ਸੱਭਿਆਚਾਰ ਦਾ ਬਰੈਂਡ ਅੰਬੈਸਡਰ ਕਿਹਾ ਹੈ। ਉਨ੍ਹਾਂ ਨੇ FWICE ਵੱਲੋਂ ਦਿਲਜੀਤ ਦੀ ਨਾਗਰਿਕਤਾ ਰੱਦ ਕਰਨ ਦੀ ਮੰਗ ਹੈਰਾਨੀਜਨਕ ਦੱਸਿਆ ਹੈ।
ਆਰਪੀ ਸਿੰਘ ਨੇ ਕਿਹਾ ਕਿ FWICE ਨੂੰ ਆਪਣੇ ਫੈਸਲੇ ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ। ਆਰ ਪੀ ਸਿੰਘ ਨੇ ਗਾਇਕ ਦਿਲਜੀਤ ਦੁਸਾਂਝ ਨੂੰ ’ਕੌਮੀ ਗਹਿਣਾ’ ਕਰਾਰ ਦਿੰਦਿਆਂ ਉਹਨਾਂ ਦੀ ਨਾਗਰਿਕਤਾ ਖ਼ਤਮ ਕਰਨ ਦੀ ਕੀਤੀ ਜਾ ਰਹੀ ਮੰਗ ਨੂੰ ਬੇਤੁਕਾ ਕਰਾਰ ਦਿੱਤਾ ਹੈ। ਇਸ ਤੋਂ ਪਹਿਲਾਂ ਵੀ ਪੰਜਾਬੀ ਗਾਇਕ ਜਸਬੀਰ ਜੱਸੀ ਸਮੇਤ ਕਈ ਪੰਜਾਬੀ ਗਾਇਕਾਂ ਅਤੇ ਅਦਾਕਾਰਾਂ ਨੇ ਦਿਲਜੀਤ ਦੀ ਹਿਮਾਇਤ ਕੀਤੀ ਸੀ।
ਦੱਸ ਦਈਏ ਕਿ ਦਿਲਜੀਤ ਆਪਣੀ ਨਵੀਂ ਫਿਲਮ ‘ਸਰਦਾਰ ਜੀ-3’ ਕਾਰਨ ਵਿਵਾਦਾਂ ’ਚ ਘਿਰਿਆ ਹੋਇਆ ਹੈ, ਜਿਸ ਵਿੱਚ ਪਾਕਿਸਤਾਨੀ ਅਦਾਕਾਰਾ ਹਾਨੀਆ ਆਮਿਰ ਨੇ ਭੂਮਿਕਾ ਨਿਭਾਈ ਹੈ। ਇਹ ਵਿਵਾਦ ਉਦੋਂ ਸ਼ੁਰੂ ਹੋਇਆ ਜਦੋਂ ਦਿਲਜੀਤ ਦੋਸਾਂਝ ਨੇ ਇਸ ਹਫ਼ਤੇ ਆਪਣੀ ਫਿਲਮ ‘ਸਰਦਾਰ ਜੀ-3’ ਦਾ ਟ੍ਰੇਲਰ ਸੋਸ਼ਲ ਮੀਡੀਆ ’ਤੇ ਸਾਂਝਾ ਕੀਤਾ। ਇਸ ਤੋਂ ਬਾਅਦ ਕੁਝ ਲੋਕਾਂ ਨੇ ਸੋਸ਼ਲ ਮੀਡੀਆ ’ਤੇ ਫਿਲਮ ਦੇ ਬਾਈਕਾਟ ਦੀ ਮੰਗ ਕੀਤੀ। ਹੁ