‘ਦ ਖ਼ਾਲਸ ਬਿਊਰੋ :- ਪੰਜਾਬ ਵਿੱਚ ਖੇਤੀ ਕਾਨੂੰਨ ਦੇ ਖ਼ਿਲਾਫ਼ ਕਿਸਾਨਾਂ ਦਾ ਸੰਘਰਸ਼ ਲਗਾਤਾਰ ਵੱਧਦਾ ਜਾ ਰਿਹਾ ਹੈ। ਪੰਜਾਬ ਵਿੱਚ ਕਿਸਾਨ ਬੀਜੇਪੀ ਲੀਡਰਾਂ ਦਾ ਤਿੱਖਾ ਵਿਰੋਧ ਕਰ ਰਹੇ ਹਨ। ਬਠਿੰਡਾ ਵਿੱਚ ਸਾਬਕਾ ਕੈਬਨਿਟ ਮੰਤਰੀ ਮਦਨ ਮੋਹਨ ਮਿੱਤਲ ਦੇ ਸਰਕਟ ਹਾਊਸ ਵਿੱਚ ਪਹੁੰਚਣ ਦੀ ਜਾਣਕਾਰੀ ਮਿਲਣ ‘ਤੇ ਕਿਸਾਨ ਜਥੇਬੰਦੀਆਂ ਤੁਰੰਤ ਸਰਕਿਟ ਹਾਊਸ ਪਹੁੰਚ ਗਈਆਂ। ਕਿਸਾਨਾਂ ਨੇ ਸਰਕਟ ਹਾਊਸ ਦੇ ਗੇਟ ਨੂੰ ਬਾਹਰੋਂ ਤਾਲਾ ਲਾ ਦਿੱਤਾ ਅਤੇ ਬੀਜੇਪੀ ਲੀਡਰ ਨੂੰ ਸਰਕਟ ਹਾਊਸ ਦੇ ਅੰਦਰ ਹੀ ਕੈਦ ਕਰ ਦਿੱਤਾ। ਸਰਕਟ ਹਾਊਸ ਦੇ ਆਲੇ-ਦੁਆਲੇ ਭਾਰੀ ਪੁਲਿਸ ਤੈਨਾਤ ਕਰ ਦਿੱਤੀ ਗਈ ਹੈ। ਪੁਲਿਸ ਵੱਲੋਂ ਕਿਸਾਨਾਂ ਨੂੰ ਦੂਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਪਰ ਕਿਸਾਨ ਪਿੱਛੇ ਨਹੀਂ ਹੱਟ ਰਹੇ।