India Punjab

ਭਾਜਪਾ ਆਗੂ ਤਜਿੰਦਰਪਾਲ ਬੱਗਾ ਨੂੰ ਪੰਜਾਬ ਪੁਲਿਸ ਨੇ ਕੀਤਾ ਗ੍ਰਿਫ ਤਾਰ

‘ਦ ਖ਼ਾਲਸ ਬਿਊਰੋ : ਪੰਜਾਬ ਪੁਲਿਸ ਨੇ ਭਾਜਪਾ ਆਗੂ ਤਜਿੰਦਰਪਾਲ ਬੱਗਾ ਨੂੰ ਅੱਜ ਗ੍ਰਿ ਫਤਾਰ ਕਰ ਲਿਆ ਹੈ। 50 ਦੇ ਕਰੀਬ ਪੁਲਿਸ ਮੁਲਾਜ਼ਮਾਂ ਨੇ ਸਵੇਰੇ ਬੱਗਾ ਨੂੰ ਉਸ ਦੇ ਦਿੱਲੀ ਸਥਿਤ ਘਰ ਤੋਂ ਗ੍ਰਿਫ਼ਤਾਰ ਕੀਤਾ ਹੈ। ਉਸ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ਿਲਾਫ਼ ਟਿੱਪਣੀ ਕਰਨ ’ਤੇ ਮੁਹਾਲੀ ਵਿੱਚ ਧਾਰਾ 153 ਏ, 505 ਤੇ 506 ਤਹਿਤ ਕੇਸ 1 ਅਪ੍ਰੈਲ ਨੂੰ ਦਰਜ ਕੀਤਾ ਗਿਆ ਸੀ।ਭਾਜਪਾ ਆਗੂਆਂ ਨੇ ਦਾਅਵਾ ਕੀਤਾ ਹੈ ਕਿ ਅੱਜ ਸਵੇਰੇ ਪੰਜਾਬ ਪੁਲਿਸ ਨੇ ਤਜਿੰਦਰਪਾਲ ਬੱਗਾ ਨੂੰ ਦਿੱਲੀ ਤੋਂ ਉਨ੍ਹਾਂ ਦੇ ਘਰੋਂ ਹਿਰਾ ਸਤ ਵਿੱਚ ਲੈ ਲਿਆ ਹੈ।

ਭਾਜਪਾ ਆਗੂਆਂ ਦਾ ਕਹਿਣਾ ਹੈ ਕਿ ਅੱਜ ਕਰੀਬ 50 ਪੁਲਿਸ ਮੁਲਾਜ਼ਮ ਉਨ੍ਹਾਂ ਦੇ ਘਰ ਪਹੁੰਚੇ ਸਨ। ਜ਼ਿਕਰਯੋਗ ਹੈ ਕਿ ਭਾਜਪਾ ਆਗੂ ਤਜਿੰਦਰਪਾਲ ਬੱਗਾ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਉੱਤੇ ਟਿੱਪਣੀ ਕੀਤੀ ਗਈ ਸੀ, ਜਿਸ ਤੋਂ ਬਾਅਦ ‘ਆਪ’ ਆਗੂ ਸੰਨੀ ਆਹੂਲਵਾਲੀਆ ਨੇ ਪੁਲਿਸ ਕੋਲ ਸ਼ਿਕਾਇਤ ਕੀਤੀ ਸੀ। ਸ਼ਿਕਾਇਤ ਉੱਤੇ ਪੰਜਾਬ ਸਟੇਟ ਸਾਇਬਰ ਪੁਲਿਸ ਥਾਣਾ ਮੁਹਾਲੀ ਵਿੱਚ ਉਨ੍ਹਾਂ ਖਿਲਾਫ ਕੇਸ ਦਰਜ ਕੀਤਾ ਸੀ। ਪੰਜਾਬ ਪੁਲਿਸ ਵੱਲੋਂ ਇਸ ਸਬੰਧੀ ਅਜੇ ਤੱਕ ਕੋਈ ਪੁਸ਼ਟੀ ਨਹੀਂ ਕੀਤੀ ਗਈ।