‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬੀਜੇਪੀ ਲੀਡਰ ਹਰਜੀਤ ਸਿੰਘ ਗਰੇਵਾਲ ਨੇ ਕਰੋਨਾ ਵੈਕਸੀਨ ਸਥਿਤੀ ‘ਤੇ ਪੰਜਾਬ ਸਰਕਾਰ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ‘ਸੂਬਾ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਆਪਸ ਵਿੱਚ ਤਾਲਮੇਲ ਬਣਾਉਣਾ ਚਾਹੀਦਾ ਹੈ। ਇਸ ਤਰ੍ਹਾਂ ਲੱਗਦਾ ਹੈ ਕਈ ਸੂਬਾ ਸਰਕਾਰਾਂ 2022 ਦੀਆਂ ਚੋਣਾਂ ਲੜ ਰਹੀਆਂ ਹਨ। ਪਰ ਇਹ ਉਹ ਮੌਕਾ ਨਹੀਂ ਹੈ। ਜੇਕਰ ਵਿਦੇਸ਼ੀ ਕੰਪਨੀਆਂ ਕਹਿ ਰਹੀਆਂ ਹਨ ਕਿ ਉਹ ਕੇਂਦਰ ਸਰਕਾਰ ਨਾਲ ਸਿੱਧੀ ਡੀਲ ਕਰਨੀਆਂ ਚਾਹੁੰਦੀਆਂ ਹਨ ਤਾਂ ਕੇਂਦਰ ਸਰਕਾਰ ਸੂਬਾ ਸਰਕਾਰਾਂ ਦਾ ਹਰ ਤਰੀਕੇ ਨਾਲ ਸਹਿਯੋਗ ਦੇਣ ਨੂੰ ਤਿਆਰ ਹਨ। ਸੂਬਾ ਸਰਕਾਰਾਂ ਨੂੰ ਕੇਂਦਰ ਸਰਕਾਰ ਦੇ ਜ਼ਰੀਏ ਵੈਕਸੀਨ ਮੰਗਵਾਉਣੀ ਚਾਹੀਦੀ ਹੈ’।
