India

ਬਲਾਤਕਾਰ ਦੇ ਦੋਸ਼ੀ ਗੁਰਮੀਤ ਰਾਮ ਰਹੀਮ ਦੀ ਸਤਿਸੰਗ ਵਿੱਚ ਸ਼ਾਮਲ ਹੋਏ ਭਾਜਪਾ ਆਗੂ, ਖੜ੍ਹੇ ਹੋਏ ਵੱਡੇ ਸਵਾਲ

BJP leaders attend online Satsang organised by rape convict Gurmeet Ram Rahim

ਬਾਗਪਤ : ਹਰਿਆਣਾ ਦੀ ਸੁਨਾਰੀਆ ਜੇਲ੍ਹ ਤੋਂ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ(Dera Sacha Sauda chief Gurmeet Ram Rahim Singh) ਦੇ ਪੈਰੋਲ ‘ਤੇ ਬਾਹਰ ਆਉਣ ਤੋਂ ਬਾਅਦ ਇੱਕ ਮਾਮਲੇ ਵਿੱਚ ਭਾਜਪਾ (BJP) ਉੱਤੇ ਸੁਵਾਲ ਖੜ੍ਹੇ ਹੋਣ ਲੱਗੇ। ਅਸਲ ਵਿੱਚ ਡੇਰੇ ਵੱਲੋਂ ਆਯੋਜਿਤ ਆਨਲਾਈਨ ‘ਸਤਿਸੰਗ’ ‘ਚ ਹਰਿਆਣਾ ਦੇ ਕਈ ਭਾਰਤੀ ਜਨਤਾ ਪਾਰਟੀ (BJP) ਆਗੂਆਂ ਨੇ ਸ਼ਿਰਕਤ ਕੀਤੀ।

ਇੰਡੀਆ ਟੂਡੇ ਦੀ ਰਿਪੋਰਟ ਮੁਤਾਬਿਕ ਸਮਾਗਮ ਵਿੱਚ ਕਰਨਾਲ ਦੀ ਮੇਅਰ ਰੇਣੂ ਬਾਲਾ( Renu Bala) ਸਮੇਤ ਕਈ ਭਾਜਪਾ ਨੇਤਾਵਾਂ ਨੇ ਸ਼ਿਰਕਤ ਕੀਤੀ। ਰਾਮ ਰਹੀਮ ਨੇ ਉੱਤਰ ਪ੍ਰਦੇਸ਼ ਵਿੱਚ ਆਪਣੇ ਬਾਗਪਤ ਸਥਿਤ ਆਸ਼ਰਮ ਤੋਂ ਆਨਲਾਈਨ ਸਤਿਸੰਗ ਨੂੰ ਸੰਬੋਧਨ ਕੀਤਾ।

ਕਰਨਾਲ ਦੇ ਮੇਅਰ ਵੱਲੋਂ ਬਲਾਤਕਾਰ ਅਤੇ ਕਤਲ ਦੇ ਦੋਸ਼ੀ ਸਵੈ-ਸਟਾਇਲ ਗੌਡਮੈਨ ਤੋਂ ਆਸ਼ੀਰਵਾਦ ਲੈਣ ਦੀ ਵੀਡੀਓ ਸਾਹਮਣੇ ਆਉਣ ਤੋਂ ਤੁਰੰਤ ਬਾਅਦ, ਵਿਰੋਧੀ ਧਿਰ ਨੇ ਭਾਜਪਾ ਦੀ ਆਲੋਚਨਾ ਕੀਤੀ ਅਤੇ ਦੋਸ਼ ਲਾਇਆ ਕਿ ਰਾਮ ਰਹੀਮ ਨੂੰ ਹਰਿਆਣਾ ਵਿੱਚ ਹੋਣ ਵਾਲੀਆਂ ਉਪ ਚੋਣਾਂ ਅਤੇ ਪੰਚਾਇਤ ਚੋਣਾਂ ਨੂੰ ਪ੍ਰਭਾਵਿਤ ਕਰਨ ਲਈ ਪੈਰੋਲ ਦਿੱਤੀ ਗਈ ਸੀ।

ਵਾਇਰਲ ਵੀਡੀਓ ‘ਚ ਰੇਣੂ ਬਾਲਾ ਨੂੰ ਉਪ ਚੋਣਾਂ ਦਾ ਜ਼ਿਕਰ ਕਰਦੇ ਹੋਏ ਅਤੇ ਰਾਮ ਰਹੀਮ ਨੂੰ ਸੂਬੇ ‘ਚ ਆਉਣ ਦਾ ਸੱਦਾ ਦਿੰਦੇ ਸੁਣਿਆ ਜਾ ਸਕਦਾ ਹੈ। ਕਰਨਾਲ ਦੇ ਮੇਅਰ ਸਮਾਗਮ ਨੇ ਦੋਸ਼ੀ ਧਾਰਮਿਕ ਆਗੂ ਨੂੰ ‘ਪਿਜਾਤੀ’ (ਪਿਤਾ) ਕਿਹਾ।

ਇਸ ਮੌਕੇ ਰੇਣੂ ਬਾਲਾ ਤੋਂ ਇਲਾਵਾ ਡਿਪਟੀ ਮੇਅਰ ਨਵੀਨ ਕੁਮਾਰ ਅਤੇ ਸੀਨੀਅਰ ਡਿਪਟੀ ਮੇਅਰ ਰਾਜੇਸ਼ ਅੱਗੀ ਸਮੇਤ ਹੋਰ ਆਗੂਆਂ ਨੇ ਵੀ ਚੋਣ ਲੜਨ ਵਾਲੇ ਉਮੀਦਵਾਰਾਂ ਤੋਂ ਇਲਾਵਾ ਆਨਲਾਈਨ ਸਮਾਗਮ ਵਿੱਚ ਸ਼ਿਰਕਤ ਕੀਤੀ।

ਸਮਾਗਮ ਵਿੱਚ ਆਪਣੀ ਸ਼ਮੂਲੀਅਤ ਦਾ ਬਚਾਅ ਕਰਦਿਆਂ ਸੀਨੀਅਰ ਡਿਪਟੀ ਮੇਅਰ ਨੇ ਕਿਹਾ ਕਿ ਉਨ੍ਹਾਂ ਨੂੰ ‘ਸਾਧ ਸੰਗਤ’ ਵੱਲੋਂ ਸਤਿਸੰਗ ਵਿੱਚ ਬੁਲਾਇਆ ਗਿਆ ਸੀ, “ਮੇਰੇ ਵਾਰਡ ਵਿੱਚ ਬਹੁਤ ਸਾਰੇ ਲੋਕ ਰਾਮ ਰਹੀਮ ਨਾਲ ਜੁੜੇ ਹੋਏ ਹਨ। ਅਸੀਂ ਸਮਾਜਿਕ ਸਬੰਧਾਂ ਕਾਰਨ ਪ੍ਰੋਗਰਾਮ ਵਿੱਚ ਪਹੁੰਚੇ ਹਾਂ ਅਤੇ ਇਸ ਦਾ ਭਾਜਪਾ ਅਤੇ ਹਰਿਆਣਾ ਵਿੱਚ ਆਉਣ ਵਾਲੀਆਂ ਉਪ ਚੋਣਾਂ ਨਾਲ ਕੋਈ ਸੰਬੰਧ ਨਹੀਂ ”

ਜ਼ਿਕਰਯੋਗ ਹੈ ਕਿ ਹਰਿਆਣਾ ‘ਚ ਆਦਮਪੁਰ ਵਿਧਾਨ ਸਭਾ ਸੀਟ ‘ਤੇ 3 ਨਵੰਬਰ ਨੂੰ ਜ਼ਿਮਨੀ ਚੋਣ ਹੋਣੀ ਹੈ। ਸੂਬੇ ਦੇ ਨੌਂ ਜ਼ਿਲਿਆਂ ‘ਚ 9 ਅਤੇ 12 ਨਵੰਬਰ ਨੂੰ ਪੰਚਾਇਤੀ ਚੋਣਾਂ ਵੀ ਹੋਣਗੀਆਂ।

ਰਾਮ ਰਹੀਮ ਸਿਰਸਾ ਦਾ ਆਪਣੀਆਂ ਦੋ ਚੇਲੀਆਂ ਨਾਲ ਬਲਾਤਕਾਰ ਦੇ ਮਾਮਲੇ ਵਿੱਚ 20 ਸਾਲ ਦੀ ਜੇਲ੍ਹ ਦੀ ਸਜ਼ਾ ਕੱਟ ਰਿਹਾ ਹੈ। ਪੰਚਕੂਲਾ ਵਿੱਚ ਅਗਸਤ, 2017 ਵਿੱਚ ਇੱਕ ਵਿਸ਼ੇਸ਼ ਸੀਬੀਆਈ ਅਦਾਲਤ ਨੇ ਉਸ ਨੂੰ ਦੋਸ਼ੀ ਠਹਿਰਾਇਆ ਸੀ।

2021 ਵਿੱਚ, ਰਾਮ ਰਹੀਮ, ਚਾਰ ਹੋਰਾਂ ਦੇ ਨਾਲ, 2002 ਵਿੱਚ ਇੱਕ ਡੇਰਾ ਪ੍ਰਬੰਧਕ ਰਣਜੀਤ ਸਿੰਘ ਨੂੰ ਮਾਰਨ ਦੀ ਸਾਜ਼ਿਸ਼ ਰਚਣ ਲਈ ਵੀ ਦੋਸ਼ੀ ਠਹਿਰਾਇਆ ਗਿਆ ਸੀ। ਉਸਨੂੰ 16 ਸਾਲ ਤੋਂ ਵੱਧ ਸਮਾਂ ਪਹਿਲਾਂ ਇੱਕ ਪੱਤਰਕਾਰ ਦੇ ਕਤਲ ਲਈ 2019 ਵਿੱਚ ਵੀ ਦੋਸ਼ੀ ਠਹਿਰਾਇਆ ਗਿਆ ਸੀ।

ਰਾਮ ਰਹੀਮ ਦੇ ‘ਸਤਿਸੰਗ’ ‘ਚ ਭਾਜਪਾ ਨੇਤਾਵਾਂ ਦੀ ਮੌਜੂਦਗੀ ‘ਤੇ ਮਹੂਆ ਮੋਇਤਰਾ ਨੇ ਇਹ ਗੱਲ ਕਹੀ

ਬਲਾਤਕਾਰ ਦੇ ਦੋਸ਼ੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਪੈਰੋਲ ਦੇਣ ‘ਤੇ ਭਾਰਤੀ ਜਨਤਾ ਪਾਰਟੀ (ਭਾਜਪਾ) ‘ਤੇ ਨਿਸ਼ਾਨਾ ਸਾਧਦੇ ਹੋਏ ਤ੍ਰਿਣਮੂਲ ਕਾਂਗਰਸ (ਟੀਐੱਮਸੀ) ਦੇ ਸੰਸਦ ਮੈਂਬਰ ਮਹੂਆ ਮੋਇਤਰਾ ਨੇ ਬੁੱਧਵਾਰ ਨੂੰ ਪੁੱਛਿਆ ਕਿ ਕੀ ਭਾਜਪਾ ਰਾਸ਼ਟਰੀ ‘ਬਲਾਤਕਾਰ ਦਿਵਸ’ ਦੀ ਛੁੱਟੀ ਦਾ ਐਲਾਨ ਕਰੇਗੀ।

ਮੋਇਤਰਾ ਨੇ ਟਵੀਟ ਕੀਤਾ-“ਕੀ – ਭਾਜਪਾ ਨੇ “ਬਲਾਤਕਾਰ ਦਿਵਸ” ਨੂੰ ਰਾਸ਼ਟਰੀ ਛੁੱਟੀ ਵਜੋਂ ਐਲਾਨਿਆ? ਬਲਾਤਕਾਰ ਦੇ ਦੋਸ਼ੀ ਰਾਮ ਰਹੀਮ ਨੂੰ ਮੁੜ ਪੈਰੋਲ ਮਿਲੀ, ਭਾਜਪਾ ਹਰਿਆਣਾ ਦੇ ਕਈ ਨੇਤਾਵਾਂ ਨੇ ਸਤਿਸੰਗ ਦੀ ਮੇਜ਼ਬਾਨੀ ਕੀਤੀ”

ਪੰਜਾਬ ਦੀਆਂ ਚੋਣਾਂ ਤੋਂ ਪਹਿਲਾਂ ਵੀ ਪਹਿਲੀ ਵਾਰ ਆਇਆ ਸੀ ਜੇਲ੍ਹ ‘ਚੋਂ ਬਾਹਰ

ਰੋਹਤਕ ਦੀ ਸੁਨਾਰੀਆ ਜੇਲ੍ਹ (Sunaria Jail ) ਵਿੱਚ ਬੰਦ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਸਿੰਘ ਰਾਮ ਰਹੀਮ (gurmeet singh ram Rahim) ਨੂੰ ਇੱਕ ਵਾਰ ਫ਼ਿਰ 40 ਦਿਨਾਾਂ ਦੀ ਪੈਰੋਲ ਮਿਲ ਗਈ ਹੈ। ਡੇਰਾ ਮੁਖੀ ਪੰਜਾਬ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਦੌਰਾਨ ਵੀ ਜੇਲ੍ਹ ਤੋਂ ਬਾਹਰ ਆਇਆ ਸੀ। ਉਸ ਸਮੇਂ ਰਾਮ ਰਹੀਮ ਨੂੰ 21 ਦਿਨਾਂ ਦੀ ਫਰਲੋ ਦਿੱਤੀ ਗਈ ਸੀ। ਇਹ ਪਰੋਲ ਇਸ ਲਈ ਵੀ ਮਹੱਤਵਪੂਰਨ ਸੀ ਕਿਉਂਕਿ ਮਾਲਵੇ ਦੀਆਂ 35 ਤੋਂ ਵੱਧ ਸੀਟਾਂ ‘ਤੇ ਡੇਰਾ ਸੱਚਾ ਸੌਦਾ ਦਾ ਸਿੱਧਾ ਪ੍ਰਭਾਵ ਹੈ। ਵਿਰੋਧੀ ਪਾਰਟੀਆਂ ਨੇ ਵੀ ਇਸ ਨੂੰ ਲੈ ਕੇ ਭਾਜਪਾ ‘ਤੇ ਨਿਸ਼ਾਨਾ ਸਾਧਿਆ ਸੀ। ਪਹਿਲਾਂ ਉਹ ਗੁਰੂਗ੍ਰਾਮ ਦੇ ਡੇਰੇ ਵਿੱਚ ਰਿਹਾ ਸੀ। ਇਸ ਤੋਂ ਬਾਅਦ ਦੂਜੀ ਵਾਰ ਪਰਲੋ ਉੱਤੇ ਯੂਪੀ ਦੇ ਬਾਗਪਤ ਵਿੱਚ 30 ਦਿਨ ਰਿਹਾ। ਇਸ ਦੌਰਾਨ ਉਸ ਨੇ ਆਪਣੇ ਸਤਸੰਗਿ ਦੇ ਵੀਡੀਓ ਵੀ ਜਾਰੀ ਕੀਤੇ ਸੀ।