The Khalas Tv Blog Punjab ਮਜੀਠੀਆ ਕੇਸ ‘ਚ ਭਾਜਪਾ ਆਗੂ ਦੀ ਐਂਟਰ, ਵਿਜੀਲੈਂਸ ਸਾਹਮਣੇ ਪੇਸ਼ ਹੋਣਗੇ ਬੋਨੀ ਅਜਨਾਲਾ
Punjab

ਮਜੀਠੀਆ ਕੇਸ ‘ਚ ਭਾਜਪਾ ਆਗੂ ਦੀ ਐਂਟਰ, ਵਿਜੀਲੈਂਸ ਸਾਹਮਣੇ ਪੇਸ਼ ਹੋਣਗੇ ਬੋਨੀ ਅਜਨਾਲਾ

ਪੰਜਾਬ ਵਿੱਚ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਜਾਂਚ ਤੇਜ਼ ਹੋ ਗਈ ਹੈ। ਇਸ ਕੇਸ ਵਿੱਚ ਹੁਣ ਭਾਜਪਾ ਆਗੂ ਦੀ ਵੀ ਐਂਟਰੀ ਹੋ ਗਈ ਹੈ।

ਜਾਣਕਾਰੀ ਮੁਤਾਬਕ ਸਾਬਕਾ ਵਿਧਾਇਕ ਅਤੇ ਭਾਜਪਾ ਨੇਤਾ ਬੋਨੀ ਅਜਨਾਲਾ ਬਿਕਰਮ ਮਜੀਠੀਆ ਮਾਮਲੇ ਵਿੱਚ ਆਪਣਾ ਬਿਆਨ ਦਰਜ ਕਰਵਾਉਣ ਲਈ ਜਲਦੀ ਹੀ ਮੋਹਾਲੀ ਵਿੱਚ ਵਿਜੀਲੈਂਸ ਸਾਹਮਣੇ ਪੇਸ਼ ਹੋਣਗੇ। ਸੂਤਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਕੋਲ ਜਾਂਚ ਨਾਲ ਸਬੰਧਤ ਮਹੱਤਵਪੂਰਨ ਜਾਣਕਾਰੀ ਹੋ ਸਕਦੀ ਹੈ।

ਦੱਸ ਦਈਏ ਕਿ ਬੀਤੇ ਦਿਨੀਂ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਅੰਮ੍ਰਿਤਸਰ ਦੇ ਗਰੀਨ ਐਵੇਨਿਊ ਇਲਾਕੇ ’ਚ ਸਥਿਤ ਘਰ ਤੋਂ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਮਜੀਠੀਆ ਵਿਰੁੱਧ ਦਰਜ ਮਾਮਲੇ ਸਬੰਧੀ ਵਿਜੀਲੈਂਸ ਨੇ ਕਿਹਾ ਹੈ ਕਿ ਇਹ ਕਾਰਵਾਈ ਸਾਲ 2021 ਵਿੱਚ ਦਰਜ ਕੀਤੇ ਗਏ ਐਨਡੀਪੀਐਸ ਮਾਮਲੇ ਦੇ ਆਧਾਰ ‘ਤੇ ਕੀਤੀ ਗਈ ਹੈ। ਇਸ ਮੁਤਾਬਕ ਮਜੀਠੀਆ ਨੇ 540 ਕਰੋੜ ਰੁਪਏ ਦੀ ਗੈਰ-ਕਾਨੂੰਨੀ ਜਾਇਦਾਦ ਬਣਾਈ ਹੈ। ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ 161 ਕਰੋੜ ਰੁਪਏ ਜਮ੍ਹਾ ਹਨ, ਜਦੋਂ ਕਿ ਵਿਦੇਸ਼ੀ ਕੰਪਨੀਆਂ ਨਾਲ 141 ਕਰੋੜ ਰੁਪਏ ਦਾ ਲੈਣ-ਦੇਣ ਹੈ।

ਇਸ ਤੋਂ ਇਲਾਵਾ, ਬਿਨਾਂ ਕਿਸੇ ਜਾਣਕਾਰੀ ਅਤੇ ਸਪੱਸ਼ਟੀਕਰਨ ਦੇ ਕੰਪਨੀ ਦੇ ਵਿੱਤੀ ਸਟੇਟਮੈਂਟਾਂ ਵਿੱਚ 236 ਕਰੋੜ ਰੁਪਏ ਦੀ ਰਕਮ ਸਾਹਮਣੇ ਆਈ ਹੈ। ਮਜੀਠੀਆ ਦੇ ਘਰੋਂ 30 ਮੋਬਾਈਲ ਫੋਨ, 5 ਲੈਪਟਾਪ, 3 ਆਈਪੈਡ, 2 ਡੈਸਕਟਾਪ, ਜਾਇਦਾਦ ਦੇ ਦਸਤਾਵੇਜ਼ ਅਤੇ ਹੋਰ ਚੀਜ਼ਾਂ ਮਿਲੀਆਂ ਸਨ।

Exit mobile version