‘ਦ ਖ਼ਾਲਸ ਬਿਊਰੋ :ਭਾਜਪਾ ਦੇ ਇੱਕ ਵਫ਼ਦ ਨੇ ਪੰਜਾਬ ਪ੍ਰਦੇਸ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਖਿ ਲਾਫ਼ ਚੋਣ ਕਮਿਸ਼ਨ ਕੋਲ ਸ਼ਿਕਾ ਇਤ ਦਰਜ ਕੀਤੀ ਹੈ । ਭਾਜਪਾ ਦੇ ਵਫ਼ਦ ਦਾ ਕਹਿਣਾ ਹੈ ਕਿ ਸਿੱਧੂ ਨੂੰ ਵਿਧਾਨ ਸਭਾ ਚੋਣਾਂ ਵਿਚ ਪ੍ਰਚਾਰ ਕਰਨ ਤੋਂ ਰੋਕਿਆ ਜਾਵੇ ਕਿਉਂਕਿ ਉਹ ਆਪਣੀਆਂ ਟਿੱਪਣੀਆਂ ਨਾਲ ਨਫ਼ ਰਤ ਪੈਦਾ ਕਰ ਕੇ ਸਮਾਜ ਵਿਚ ਵੰਡੀਆਂ ਪਾ ਰਹੇ ਹਨ। ਭਾਜਪਾ ਨੇ ਸਿੱਧੂ ਤੇ ਕਾਂਗਰਸ ਖ਼ਿ ਲਾਫ਼ ਅਪਰਾਧਕ ਕੇਸ ਦਰਜ ਕਰਨ ਦੀ ਮੰਗ ਵੀ ਕੀਤੀ ਹੈ।ਮੁਖਤਾਰ ਅੱਬਾਸ ਨਕਵੀ ਦੀ ਅਗਵਾਈ ਵਿਚ ਭਾਜਪਾ ਦਾ ਇਕ ਵਫ਼ਦ ਅੱਜ ਚੋਣ ਕਮਿਸ਼ਨ ਨੂੰ ਮਿਲਿਆ ਤੇ ਮੰਗ ਪੱਤਰ ਸੌਂਪਿਆ। ਉਨ੍ਹਾਂ ਦਾਅਵਾ ਕੀਤਾ ਕਿ ਸਿੱਧੂ ਨੇ ਪੰਜਾਬੀਆਂ ਨੂੰ ਵੰਡਣ ਦੇ ਮਕਸਦ ਨਾਲ ‘ਅਪਮਾ ਨਜਨਕ ਹਵਾਲਾ’ ਦੇ ਕੇ ਬ੍ਰਾਹਮਣਾਂ ਦਾ ਨਿਰਾ ਦਰ ਕੀਤਾ ਹੈ।