India Punjab

ਭਾਜਪਾ ਅੱਜ ਕਰ ਸਕਦੀ ਹੈ ਉਮੀਦਵਾਰਾਂ ਦਾ ਐਲਾਨ

ਦ ਖ਼ਾਲਸ ਬਿਊਰੋ : ਪੰਜਾਬ ਵਿਧਾਨ ਸਭਾ ਚੋਣਾਂ ਲਈ  ਭਾਰਤੀ ਜਨਤਾ ਪਾਰਟੀ ਅੱਜ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਸਕਦੀ ਹੈ। ਉਮੀਦਵਾਰ ਐਲਾਨਣ ਲਈ ਭਾਰਤੀ ਜਨਤਾ ਪਾਰਟੀ ਨੇ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਜਾਣਕਾਰੀ ਅਨੁਸਾਰ ਪਾਰਟੀ ਹਾਈ ਕਮਾਂਡ ਦੇ ਨਾਲ ਵਿਚਾਰ ਕਰਨ ਤੋਂ ਬਾਅਦ ਸੂਚੀ ਨੂੰ ਆਖ਼ਰੀ ਰੂਪ ਦੇਣ ਲਈ ਅੱਜ ਸੰਸਦੀ ਬੋਰਡ ਦੀ ਮੀਟਿੰਗ ਦਿੱਲੀ ਵਿੱਚ ਰੱਖੀ ਗਈ ਹੈ। ਇਸ ਮੀਟਿੰਗ ਵਿੱਚ ਪੰਜਾਬ ਦੀ ਭਾਜਪਾ ਲੀਡਰਸ਼ਿਪ ਤੋਂ ਇਲਾਵਾ ਕੇਂਦਰੀ ਭਾਜਪਾ ਲੀਡਰਸ਼ਿਪ ਦੇ ਕੌਮੀ ਪ੍ਰਧਾਨ ਜਗਤ ਪ੍ਰਕਾਸ਼ ਨੱਡਾ ਇਸ ਮੀਟਿੰਗ ਦੀ ਅਗਵਾਈ ਕਰਨਗੇ। 4028 ਅਰਜ਼ੀਆਂ ‘ਤੇ ਵਿਚਾਰ ਕਰਕੇ ਜੋ ਸੂਚੀ ਬਣਾਈ ਗਈ ਹੈ, ਉਸ ਨੂੰ ਮੀਟਿੰਗ ‘ਚ ਰੱਖਿਆ ਜਾਵੇਗਾ ਅਤੇ ਹਰੇਕ ਨਾਂ ‘ਤੇ ਚਰਚਾ ਤੋਂ ਬਾਅਦ ਅੰਤਿਮ ਸੂਚੀ ਤਿਆਰ ਕੀਤੀ ਜਾਵੇਗੀ।

ਇਸ ਸੂਚੀ ‘ਤੇ ਪਾਰਟੀ ਹਾਈਕਮਾਂਡ ਦੀ ਮੋਹਰ ਲੱਗਣ ਤੋਂ ਬਾਅਦ ਜੇਕਰ ਕੋਈ ਅੜਿੱਕਾ ਨਾ ਪਿਆ ਤਾਂ ਅੱਜ ਹੀ ਇਹ ਸੂਚੀ ਜਾਰੀ ਹੋਣ ਦੀ ਪੂਰੀ ਸੰਭਾਵਨਾ ਹੈ।ਇਸਦੇ ਨਾਲ ਹੀ ਇਹ ਕਿਹਾ ਜਾ ਰਿਹਾ ਹੈ ਕਿ ਜੇਕਰ ਇਹ ਸੂਚੀ ਜਾਰੀ ਹੋ ਜਾਂਦੀ ਹੈ ਤਾਂ ਜਲਦ ਹੀ ਕਾਂਗਰਸ ਪਾਰਟੀ ਵੀ ਬਾਕੀ ਰਹਿੰਦੀਆਂ ਸੀਟਾਂ ਤੇ ਉਮੀਦਵਾਰਾਂ ਦਾ ਐਲਾਨ ਕਰ ਸਕਦੀ ਹੈ। ਭਾਰਤੀ ਜਨਤਾ ਪਾਰਟੀ ਵਿਧਾਨ ਸਭਾ ਚੋਣਾਂ ਵਿੱਚ ਪਹਿਲੀ ਵਾਰ ਆਪਣੇ ਪੱਧਰ ‘ਤੇ ਪੰਜਾਬ ਵਿੱਚ ਚੋਣਾਂ ਲੜਨ ਜਾ ਰਹੀ ਹੈ।

ਭਾਜਪਾ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ, ਲੋਕ ਇਨਸਾਫ ਪਾਰਟੀ ਅਤੇ ਸੁਖਦੇਵ ਸਿੰਘ ਢੀਂਡਸਾ ਦੀ ਅਕਾਲੀ ਦਲ ਸੰਯੁਕਤ ਨਾਲ ਗਠਜੋੜ ਕਰਕੇ ਚੋਣ ਮੈਦਾਨ ਵਿੱਚ ਆ ਰਹੀ ਹੈ। ਇਸ ਵਿਚ ਸੀਟਾਂ ਦੀ ਵੰਡ ਵੀ ਇਸੇ ਤਰ੍ਹਾਂ ਕੀਤੀ ਗਈ ਹੈ। ਬੈਂਸ ਭਰਾਵਾਂ ਦੀ ਲੋਕ ਇਨਸਾਫ਼ ਪਾਰਟੀ ਨੂੰ 5 ਸੀਟਾਂ ਦਿੱਤੀਆਂ ਜਾ ਰਹੀਆਂ ਹਨ, ਜਦਕਿ ਭਾਜਪਾ 70 ਉਮੀਦਵਾਰ ਚੋਣ ਮੈਦਾਨ ਵਿਚ ਉਤਾਰੇਗੀ। ਜਦੋਂ ਕਿ ਬਾਕੀ 42 ਸੀਟਾਂ ਕੈਪਟਨ ਅਮਰਿੰਦਰ ਸਿੰਘ ਲਈ ਅਤੇ  ਅਕਾਲੀ ਦਲ ਸੰਯੁਕਤ ਲਈ ਛੱਡੀਆਂ ਗਈਆਂ ਹਨ।

ਕਿ ਸਾਨ ਅੰਦੋ ਲਨ ਦੌਰਾਨ ਜਦੋਂ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦਾ ਵਿ ਰੋਧ ਆਪਣੇ ਸਿਖਰ ‘ਤੇ ਸੀ, ਉਸ ਸਮੇਂ ਹਰ ਕੋਈ ਪਾਰਟੀ ਨਾਲ ਚੱਲਣ ਤੋਂ ਗੁਰੇਜ਼ ਕਰ ਰਿਹਾ ਸੀ, ਤਾਂ ਜੋ ਉਨ੍ਹਾਂ ਨੂੰ ਕਿ ਸਾਨਾਂ ਦੇ ਰੋ ਸ ਦਾ ਸ਼ਿ ਕਾਰ ਨਾ ਹੋਣਾ ਪਵੇ। ਪਰ ਜਦੋਂ ਕਿ ਸਾਨ ਅੰਦੋ ਲਨ ਖ਼ਤਮ ਹੋਇਆ ਤਾਂ ਪੰਜਾਬ ਵਿੱਚ ਭਾਜਪਾ ਦੀ ਹਾਲਤ ਵੀ ਸੁਧਰ ਗਈ। ਸਹੀ ਸਥਿਤੀ ਦਾ ਨਤੀਜਾ ਹੀ ਹੈ ਕਿ ਪੰਜਾਬ ਵਿੱਚ ਭਾਜਪਾ ਦੀ ਚੋਣ ਟਿਕਟ ਲਈ 4028 ਲੋਕਾਂ ਨੇ ਅਪਲਾਈ ਕੀਤਾ।