ਬਿਉਰੋ ਰਿਪੋਰਟ – ਦਿੱਲੀ ਵਿਧਾਨ ਸਭਾ ਚੋਣਾਂ (Delhi Assembly Election) ਲਈ ਭਾਜਪਾ ਨੇ ਅੱਜ ਆਪਣੇ 29 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਇਸ ਵਿਚ ਸੀਨੀਅਰ ਲੀਡਰ ਮਨਜਿੰਦਰ ਸਿੰਘ ਸਿਰਸਾ (Manjinder Singh Sirsa) ਦਾ ਨਾਮ ਵੀ ਸ਼ਾਮਲ ਹੈ। ਦੱਸ ਦੇਈਏ ਕਿ ਮਨਜਿੰਦਰ ਸਿੰਘ ਸਿਰਸਾ ਨੂੰ ਭਾਜਪਾ ਨੇ ਰਾਜੌਰੀ ਗਾਰਡਨ ਤੋਂ ਦਿੱਤੀ ਟਿਕਟ ਹੈ। ਮਨਜਿੰਦਰ ਸਿੰਘ ਸਿਰਸਾ ਸਮੇਤ ਕੁੱਲ ਤਿੰਨ ਸਿੱਖ ਉਮੀਦਵਾਰਾਂ ਨੂੰ ਟਿਕਟ ਦਿੱਤੀ ਹੈ। ਸਿਰਸਾ ਤੋਂ ਇਲਾਵਾ ਤਰਵਿੰਦਰ ਸਿੰਘ ਮਾਰਵਾਹ ਨੂੰ ਜੰਗਪੁਰਾ ਅਤੇ ਅਰਵਿੰਦਰ ਸਿੰਘ ਲਵਲੀ ਨੂੰ ਗਾਂਧੀ ਨਗਰ ਤੋਂ ਉਮੀਦਵਾਰ ਬਣਾਇਆ ਹੈ।
ਇਹ ਵੀ ਪੜ੍ਹੋ – ਪ੍ਰਧਾਨ ਮੰਤਰੀ ਵੱਲੋਂ ਭੇਜੀ ਚਾਦਰ ਖਵਾਜਾ ਮੋਇਨੂਦੀਨ ਚਿਸ਼ਤੀ ਦੀ ਦਰਗਾਹ ‘ਤੇ ਚੜ੍ਹਾਈ