ਬਿਊਰੋ ਰਿਪੋਰਟ (ਚੰਡੀਗੜ੍ਹ, 26 ਨਵੰਬਰ 2025): ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸੈਨੇਟ ਚੋਣਾਂ ਦੀ ਤਰੀਕ ਅਜੇ ਤੱਕ ਐਲਾਨ ਨਹੀਂ ਕੀਤੀ ਗਈ, ਪਰ ਇਸ ਦਰਮਿਆਨ ਹਾਲਾਤ ਤਣਾਅਪੂਰਨ ਹੋ ਗਏ ਹਨ। ਬੁੱਧਵਾਰ ਨੂੰ ਪੰਜਾਬ-ਚੰਡੀਗੜ੍ਹ ਬਚਾਓ ਮੋਰਚਾ ਦੇ ਮੈਂਬਰ ਮਨਕੀਰਤ ਸਿੰਘ ਮਾਨ ਅਤੇ ਰਣਬੀਰ ਸਿੰਘ ਢਿੱਲੋਂ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ 3 ਨਵੰਬਰ ਨੂੰ ਪੰਜਾਬ ਅਤੇ ਚੰਡੀਗੜ੍ਹ ਦੇ BJP ਦਫ਼ਤਰਾਂ ਦਾ ਘਿਰਾਓ ਕੀਤਾ ਜਾਵੇਗਾ।
ਇਸ ਤੋਂ ਪਹਿਲਾਂ ਮੋਰਚੇ ਵੱਲੋਂ ਯੂਨੀਵਰਸਿਟੀ ਬੰਦ ਦਾ ਐਲਾਨ ਕੀਤਾ ਗਿਆ ਸੀ, ਪਰ ਇਸ ਤੋਂ ਪਹਿਲਾਂ ਹੀ ਯੂਨੀਵਰਸਿਟੀ ਪ੍ਰਸ਼ਾਸਨ ਨੇ ਛੁੱਟੀ ਦਾ ਐਲਾਨ ਕਰ ਦਿੱਤਾ ਅਤੇ ਪੁਰਾਣੀਆਂ ਰੱਦ ਕੀਤੀਆਂ ਪ੍ਰੀਖਿਆਵਾਂ ਨੂੰ ਵੀ ਅੱਗੇ ਟਾਲ ਦਿੱਤਾ।
ਦੂਜੇ ਪਾਸੇ, ਦੇਰ ਸ਼ਾਮ ਹੋਏ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਯੂਨੀਵਰਸਿਟੀ ਵਿੱਚ ਸੁਰੱਖਿਆ ਬਲ ਤਾਇਨਾਤ ਕਰ ਦਿੱਤੇ ਗਏ ਹਨ ਅਤੇ ਕੈਂਪਸ ਵਿੱਚ ਤਣਾਅਪੂਰਨ ਸ਼ਾਂਤੀ ਬਣੀ ਹੋਈ ਹੈ।

