The Khalas Tv Blog India BJP ਪੰਜਾਬ ਵਲੋਂ ਕੋਰ ਕਮੇਟੀ ਦਾ ਐਲਾਨ , ਕੈਪਟਨ ਅਮਰਿੰਦਰ ਸਿੰਘ ਸਮੇਤ ਇਹਨਾਂ ਸਾਬਕਾ ਕਾਂਗਰਸੀਆਂ ਨੂੰ ਵੀ ਮਿਲੀ ਥਾਂ
India Punjab

BJP ਪੰਜਾਬ ਵਲੋਂ ਕੋਰ ਕਮੇਟੀ ਦਾ ਐਲਾਨ , ਕੈਪਟਨ ਅਮਰਿੰਦਰ ਸਿੰਘ ਸਮੇਤ ਇਹਨਾਂ ਸਾਬਕਾ ਕਾਂਗਰਸੀਆਂ ਨੂੰ ਵੀ ਮਿਲੀ ਥਾਂ

BJP Punjab announced the core committee, these former Congressmen including Captain Amarinder Singh also got a place

BJP ਪੰਜਾਬ ਵਲੋਂ ਕੋਰ ਕਮੇਟੀ ਦਾ ਐਲਾਨ , ਕੈਪਟਨ ਅਮਰਿੰਦਰ ਸਿੰਘ ਸਮੇਤ ਇਹਨਾਂ ਸਾਬਕਾ ਕਾਂਗਰਸੀਆਂ ਨੂੰ ਵੀ ਮਿਲੀ ਥਾਂ

‘ਦ ਖ਼ਾਲਸ ਬਿਊਰੋ : ਪੰਜਾਬ ਭਾਜਪਾ ਵੱਲੋਂ ਪ੍ਰਦੇਸ਼ ਕੋਰ ਕਮੇਟੀ ਅਤੇ ਪ੍ਰਦੇਸ਼ ਵਿੱਤ ਕਮੇਟੀ ਦਾ ਐਲਾਨ ਕੀਤਾ ਗਿਆ ਹੈ। ਭਾਜਪਾ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਸੂਬਾਈ ਕੋਰ ਗਰੁੱਪ ਮੈਂਬਰਾਂ ਵਿੱਚ ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ, ਸੋਮ ਪ੍ਰਕਾਸ਼, ਅਵਿਨਾਸ਼ ਰਾਏ ਖੰਨਾ, ਰਾਣਾ ਗੁਰਮੀਤ ਸਿੰਘ ਸੋਢੀ, ਸਰਬਜੀਤ ਸਿੰਘ ਵਿਰਕ, ਮਨੋਰੰਜਨ ਕਾਲੀਆ, ਪ੍ਰੋ. ਰਜਿੰਦਰ ਭੰਡਾਰੀ, ਰਜਿੰਦਰ ਮੋਹਨ ਸਿੰਘ ਛੀਨਾ, ਜਸਵਿੰਦਰ ਢਿੱਲੋਂ, ਫਤਿਹਜੰਗ ਸਿੰਘ ਬਾਜਵਾ, ਵਿਜੇ ਸਾਂਪਲਾ, ਸ਼੍ਰੀਮੰਤਰੀ ਸ਼੍ਰੀਨਿਵਾਸਲੂ, ਸ਼ਵੇਤ ਮਲਿਕ, ਤੀਕਸ਼ਣ ਸੂਦ ਅਤੇ ਸੁਭਾਸ਼ ਸ਼ਰਮਾ ਨੂੰ ਸ਼ਾਮਲ ਕੀਤਾ ਗਿਆ ਹੈ।

ਅਸ਼ਵਨੀ ਸ਼ਰਮਾ ਵੱਲੋਂ ਸੂਬਾਈ ਕੋਰ ਕਮੇਟੀ ਦੇ ਵਿਸ਼ੇਸ਼ ਆਮੰਤਰਿਤ ਮੈਂਬਰਾਂ ਵਜੋਂ ਕੌਮੀ ਮੀਤ ਪ੍ਰਧਾਨ ਸੌਦਾਨ ਸਿੰਘਕੌਮੀ ਜਨਰਲ ਸਕੱਤਰ ਤਰੁਣ ਚੁੱਘਸੰਸਦੀ ਬੋਰਡ ਤੋਂ ਇਕਬਾਲ ਸਿੰਘ ਲਾਲਪੁਰਾਭਾਜਪਾ ਦੇ ਸੂਬਾ ਇੰਚਾਰਜ ਵਿਜੇ ਰੁਪਾਨੀਸੂਬਾ ਸਹਿ-ਇੰਚਾਰਜ ਨਰਿੰਦਰ ਰੈਨਾ ਅਤੇ ਸਾਰੇ ਸੂਬਾਈ ਜਨਰਲ ਸਕੱਤਰ ਸ਼ਾਮਲ ਕੀਤੇ ਗਏ ਹਨ।

 ਜੀਵਨ ਗੁਪਤਾ ਨੇ ਦੱਸਿਆ ਕਿ ਭਾਜਪਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਭਾਜਪਾ ਸੂਬਾ ਵਿੱਤ ਕਮੇਟੀ ਦੇ ਮੈਂਬਰਾਂ ਵਿੱਚ ਮਨੋਰੰਜਨ ਕਾਲੀਆ, ਸੁਨੀਲ ਜਾਖੜ, ਤੀਕਸ਼ਣ ਸੂਦ, ਅਰਵਿੰਦ ਖੰਨਾ, ਸਰਬਜੀਤ ਸਿੰਘ ਮੱਕੜ, ਸਰੂਪ ਚੰਦ ਸਿੰਗਲਾ, ਪ੍ਰਵੀਨ ਬਾਂਸਲ, ਸੰਜੀਵ ਖੰਨਾ, ਗੁਰਦੇਵ ਸ਼ਰਮਾ (ਦੇਬੀ) ਸੰਯੋਜਕ ਸ਼ਾਮਲ ਹਨ।

Exit mobile version