The Khalas Tv Blog India ਜਾਖੜ ਨੇ PM ਮੋਦੀ ਨੂੰ ਲਿਖੀ ਚਿੱਠੀ! ਆਦਮਪੁਰ ਹਵਾਈ ਅੱਡੇ ਦਾ ਨਾਂ ਸ੍ਰੀ ਗੁਰੂ ਰਵਿਦਾਸ ਜੀ ਦੇ ਨਾਂ ‘ਤੇ ਰੱਖਣ ਦੀ ਮੰਗ
India Lok Sabha Election 2024 Punjab

ਜਾਖੜ ਨੇ PM ਮੋਦੀ ਨੂੰ ਲਿਖੀ ਚਿੱਠੀ! ਆਦਮਪੁਰ ਹਵਾਈ ਅੱਡੇ ਦਾ ਨਾਂ ਸ੍ਰੀ ਗੁਰੂ ਰਵਿਦਾਸ ਜੀ ਦੇ ਨਾਂ ‘ਤੇ ਰੱਖਣ ਦੀ ਮੰਗ

ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਚਿੱਠੀ ਲਿਖੀ ਹੈ। ਇਸ ਵਿੱਚ ਜਾਖੜ ਨੇ ਉਨ੍ਹਾਂ ਨੂੰ ਤੀਜੀ ਵਾਰ ਦੇਸ਼ ਦਾ ਪ੍ਰਧਾਨ ਮੰਤਰੀ ਬਣਨ ‘ਤੇ ਵਧਾਈ ਦਿੱਤੀ ਹੈ ਤੇ ਇਸ ਦੇ ਨਾਲ ਹੀ ਤੁਗ਼ਲਕਾਬਾਦ ਸਥਿਤ ਗੁਰੂ ਰਵਿਦਾਸ ਮੰਦਿਰ ਦੇ ਪੁਨਰ ਨਿਰਮਾਣ ਤੇ ਨਵੀਨੀਕਰਨ ਦੌਰਾਨ ਆਦਮਪੁਰ ਹਵਾਈ ਅੱਡੇ ਦਾ ਨਾਂ ਬਦਲ ਕੇ ਗੁਰੂ ਰਵਿਦਾਸ ਹਵਾਈ ਅੱਡਾ ਰੱਖਣ ਅਤੇ ਇਸ ਦੇ ਆਲੇ-ਦੁਆਲੇ ਢੁਕਵਾਂ ਬਗ਼ੀਚਾ ਬਣਾਉਣ ਬਾਰੇ ਲਿਖਿਆ ਹੈ। ਉਨ੍ਹਾਂ ਕਿਹਾ ਹੈ ਕਿ ਇਸ ਨਾਲ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ।

ਦਰਅਸਲ, ਲੋਕ ਸਭਾ ਚੋਣ ਪ੍ਰਚਾਰ ਦੇ ਆਖ਼ਰੀ ਦਿਨ ਪ੍ਰਧਾਨ ਮੰਤਰੀ ਨੇ ਹੁਸ਼ਿਆਰਪੁਰ ਵਿੱਚ ਆਪਣੀ ਆਖ਼ਰੀ ਚੋਣ ਮੀਟਿੰਗ ਕੀਤੀ। ਇੱਥੇ ਉਨ੍ਹਾਂ ਆਦਮਪੁਰ ਏਅਰਪੋਰਟ ਦਾ ਨਾਂ ਸ੍ਰੀ ਗੁਰੂ ਰਵਿਦਾਸ ਏਅਰਪੋਰਟ ਰੱਖਣ ਦਾ ਵਾਅਦਾ ਕੀਤਾ ਸੀ। ਇਸ ਨੂੰ ਧਿਆਨ ਵਿੱਚ ਰੱਖਦਿਆਂ ਸੁਨੀਲ ਜਾਖੜ ਨੇ ਪੀਐਮ ਮੋਦੀ ਨੂੰ ਇਹ ਪੱਤਰ ਲਿਖਿਆ ਹੈ।

ਆਦਮਪੁਰ ਹਵਾਈ ਅੱਡਾ ਹਿਮਾਚਲ ਪ੍ਰਦੇਸ਼, ਪਠਾਨਕੋਟ ਤੇ ਜੰਮੂ ਦੇ ਨਾਲ ਦੁਆਬੇ ਲਈ ਬਹੁਤ ਮਹੱਤਵ ਰੱਖਦਾ ਹੈ। ਇਸਦੀ ਸ਼ੁਰੂਆਤ ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਹੋਈ ਸੀ। ਇਸ ਦੀ ਸ਼ੁਰੂਆਤ ਦਿੱਲੀ ਤੋਂ ਕੀਤੀ ਗਈ ਸੀ। ਇਸ ਦੇ ਨਾਲ ਹੀ ਹੁਸ਼ਿਆਰਪੁਰ ਨੂੰ ਛੋਟੀ ਕਾਸ਼ੀ ਵਜੋਂ ਜਾਣਿਆ ਜਾਂਦਾ ਹੈ। ਇਹ ਵੀ ਗੁਰੂ ਰਵਿਦਾਸ ਦਾ ਪਵਿੱਤਰ ਸਥਾਨ ਹੈ। ਇਸ ਦੇ ਨਾਲ ਹੀ ਇਸ ਇਲਾਕੇ ਵਿੱਚ ਸ੍ਰੀ ਗੁਰੂ ਰਵਿਦਾਸ ਨੂੰ ਮੰਨਣ ਵਾਲਿਆਂ ਦੀ ਗਿਣਤੀ ਵੀ ਘੱਟ ਹੈ।

ਇਹ ਵੀ ਪੜ੍ਹੋ – ਆਈਸਕ੍ਰੀਮ ’ਚ ਨਿਕਲੀ ਇਨਸਾਨੀ ਉਂਗਲ! ਫਿਰ ਹੋਇਆ ਵੱਡਾ ਖ਼ੁਲਾਸਾ

Exit mobile version