ਬਿਉਰੋ ਰਿਪੋਰਟ – ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ (Ravneet Singh Bittu) ਅੱਜ ਜਲੰਧਰ ਦੇ ਨਾਰੀ ਨਿਕੇਤਨ ਵਿਖੇ ਪੁੱਜੇ ਸਨ, ਜਿੱਥੇ ਉਨ੍ਹਾਂ ਕਿਹਾ ਕਿ ਭਾਜਪਾ ਕਿਸਾਨਾਂ ਦੇ ਨਾਲ ਗੱਲਬਾਤ ਲਈ ਤਿਆਰ ਹੈ ਅਤੇ ਇਸ ਦੇ ਨਾਲ ਹੀ ਪੰਜਾਬ ਸਰਕਾਰ ਨੂੰ ਵੀ ਕਿਸਾਨਾਂ ਦੀਆਂ ਮੰਗਾਂ ਕੇਂਦਰ ਸਰਕਾਰ ਅੱਗੇ ਰੱਖਣੀਆਂ ਚਾਹੀਦੀਆਂ ਹਨ। ਬਿੱਟੂ ਨੇ ਇਕ ਵਾਰ ਫਿਰ ਕਿਹਾ ਕਿ ਹਰਿਆਣਾ ਦੇ ਖੇਤੀਬਾੜੀ ਮੰਤਰੀ ਨੇ ਵੀ ਸਪੱਸ਼ਟ ਕਿਹਾ ਹੈ ਕਿ ਜੇਕਰ ਕਿਸਾਨ ਸ਼ਾਂਤਮਈ ਢੰਗ ਨਾਲ ਇਥੋਂ ਲੰਘਣਗੇ ਤਾਂ ਅਸੀਂ ਉਨ੍ਹਾਂ ਨੂੰ ਦਿੱਲੀ ਵੱਲ ਜਾਣ ਤੋਂ ਨਹੀਂ ਰੋਕਾਂਗੇ।
ਇਹ ਵੀ ਪੜ੍ਹੋ – ਇੰਡੀਆ ਗਠਜੋੜ ਨੂੰ ਲੱਗਾ ਵੱਡਾ ਝਟਕਾ! ਕੇਜਰੀਵਾਲ ਨੇ ਕੀਤਾ ਵੱਡਾ ਐਲਾਨ