ਅੰਮ੍ਰਿਤਸਰ : ਪੰਜਾਬ ਭਾਜਪਾ ਐਸਸੀ ਮੋਰਚਾ(BJP SC Morcha) ਦੇ ਜਨਰਲ ਸਕੱਤਰ ਬਲਵਿੰਦਰ ਗਿੱਲ(Balwinder Gill ) ਦੇ ਗੋਲੀ ਲੱਗੀ ਹੈ। ਗਿੱਲ ਉੱਤੇ ਜੰਡਿਆਲਾ ਗੁਰੂ ਸਥਿਤ ਰਿਹਾਇਸ਼ ’ਤੇ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਗੋਲੀ ਚਲਾਈ ਹੈ। ਹਸਪਤਾਲ ਲਿਜਾਣ ਦੇ ਬਾਵਜੂਦ ਸੀਨੀਅਰ ਪੁਲੀਸ ਅਧਿਕਾਰੀ ਮੌਕੇ ’ਤੇ ਪਹੁੰਚ ਗਏ।
ਦੱਸਿਆ ਜਾ ਰਿਾਹ ਹੈ ਕਿ ਜਦੋਂ ਗਿੱਲ ਘਰ ਸੀ ਤਾਂ ਦਰਵਾਜ਼ੇ ਦੀ ਘੰਟੀ ਵੱਜੀ। ਜਿਵੇਂ ਹੀ ਉਸ ਨੇ ਦਰਵਾਜ਼ਾ ਖੋਲ੍ਹਿਆ, ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਕਥਿਤ ਤੌਰ ‘ਤੇ ਇੱਕ ਗੋਲੀ ਉਸ ਦੇ ਜਬਾੜੇ ਵਿੱਚ ਜਾ ਲੱਗੀ। ਉਸ ਨੂੰ ਪਹਿਲਾਂ ਨੇੜੇ ਦੇ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਅੰਮ੍ਰਿਤਸਰ ਦੇ ਇਕ ਹੋਰ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ।
ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੋਟਰਸਾਈਕਲ ‘ਤੇ ਫ਼ਰਾਰ ਹੋ ਗਿਆ। ਗੋਲੀਬਾਰੀ ਦੀ ਆਵਾਜ਼ ਸੁਣ ਕੇ ਪਰਿਵਾਰਕ ਮੈਂਬਰ ਅਤੇ ਆਸਪਾਸ ਦੇ ਲੋਕ ਮੌਕੇ ‘ਤੇ ਪਹੁੰਚ ਗਏ। ਘਟਨਾ ਦੀ ਸੂਚਨਾ ਮਿਲਦਿਆਂ ਹੀ ਐਸਪੀ ਜੁਗਰਾਜ ਸਿੰਘ ਮੌਕੇ ’ਤੇ ਪੁੱਜੇ। ਭਾਜਪਾ ਆਗੂ ਜਨਾਰਦਨ ਸ਼ਰਮਾ ਨੇ ਇਸ ਹਮਲੇ ਦੀ ਨਿੰਦਾ ਕਰਦਿਆਂ ਕਾਨੂੰਨ ਵਿਵਸਥਾ ਦੇ ਢਹਿ-ਢੇਰੀ ਹੋਣ ਦਾ ਦਾਅਵਾ ਕੀਤਾ ਹੈ। ਪੁਲੀਸ ਘਟਨਾ ਸਥਾਨ ਦੇ ਆਸਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਖੰਗਾਲਣ ਵਿੱਚ ਲੱਗੀ ਹੋਈ ਹੈ।
Punjab BJP SC morcha general secretary Balwinder Gill shot at by unidentified persons in Amritsar's Jandiala Guru area.
He was admitted to the hospital at around 10pm yesterday after he was shot. The bullet hit his chin, injuring his face; his lower bone is also fractured. He is… pic.twitter.com/Bk57tIYRyK
— ANI (@ANI) April 17, 2023
ਖ਼ਬਰ ਏਜੰਸੀ ਏਐਨਆਈ ਮੁਤਾਬਕ ਕੇਡੀ ਹਸਪਤਾਲ ਦੇ ਡਾਕਟਰ ਰਣਧੀਰ ਨੇ ਦੱਸਿਆ ਹੈ ਕਿ ਗੋਲੀ ਲੱਗਣ ਤੋਂ ਬਾਅਦ ਬੀਤੀ ਰਾਤ ਕਰੀਬ 10 ਵਜੇ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ। ਗੋਲੀ ਗਿੱਲ ਦੀ ਠੋਡੀ ‘ਤੇ ਲੱਗੀ। ਉਸ ਦੇ ਚਿਹਰੇ ‘ਤੇ ਸੱਟ ਲੱਗ ਗਈ ਅਤੇ ਉਸ ਦੀ ਹੇਠਲੀ ਹੱਡੀ ਵੀ ਟੁੱਟ ਗਈ ਹੈ। ਉਹ ਖਤਰੇ ਤੋਂ ਬਾਹਰ ਹੈ।