‘ਦ ਖ਼ਾਲਸ ਬਿਊਰੋ : ਪੰਜਾਬ ਵਿੱਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਭਾਜਪਾ ਇੱਕ ਵਾਰ ਫਿਰ ਸਰਗਰਮ ਹੋ ਗਈ ਹੈ। ਭਾਰਤੀ ਜਨਤਾ ਪਾਰਟੀ ਨੇ ਪੰਜਾਬ ‘ਚ ਸਰਕਾਰ ਖਿਲਾ ਫ ਮੋਰਚਾ ਖੋਲ੍ਹਣਾ ਸ਼ੁਰੂ ਕਰ ਦਿੱਤਾ ਹੈ। ਸੂਬੇ ਵਿੱਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਅੱਜ ਜਲੰਧਰ ਵਿੱਚ ਪਾਰਟੀ ਅਧਿਕਾਰੀ ਤੇ ਵਰਕਰ ਸਰਕਾਰ ਖ਼ਿਲਾ ਫ਼ ਰੋਸ ਪ੍ਰ ਦਰਸ਼ਨ ਕਰਨਗੇ। ਇਸ ਦੌਰਾਨ ਭਾਰਤੀ ਜਨਤਾ ਪਾਰਟੀ ਦੇ ਵਰਕਰ ਅਤੇ ਅਹੁਦੇਦਾਰ ਸੂਬੇ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਦਾ ਪੁਤ ਲਾ ਵੀ ਫੂਕ ਣਗੇ। ਭਾਜਪਾ ਦੇ ਜਲੰਧਰ ਸ਼ਹਿਰੀ ਦੇ ਮੀਡੀਆ ਇੰਚਾਰਜ ਅਮਿਤ ਭਾਟੀਆ ਨੇ ਕਿਹਾ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਖ਼ਤਮ ਹੋ ਚੁੱਕੀ ਹੈ। ਦਿਨ-ਦਿਹਾੜੇ ਗੋ ਲੀਆਂ ਚਲ ਰਹੀਆਂ ਹਨ, ਕ ਤਲ ਹੋ ਰਹੇ ਹਨ।